ਬਰਨਾਲਾ ਦੇ ਪਿੰਡ ਹੰਡਿਆਇਆ ਚੌਂਕ ਨੇੜੇ ਵੱਡਾ ਸੜਕ ਹਾਦਸਾ ਵਾਪਰਿਆ। ਇੱਥੇ ਰਾਧਾ ਸੁਆਮੀ ਦੇ ਸਤਸੰਗੀਆਂ ਨਾਲ ਭਰੀ ਇੱਕ ਬੱਸ ਦੀ ਟਰੈਕਟਰ ਟਰਾਲੀ ਨਾਲ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਡਰਾਈਵਰ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਬੱਸ ਵਿੱਚ ਸਵਾਰ 18 ਦੇ ਕਰੀਬ ਰਾਧਾ ਸੁਆਮੀ ਦੇ ਸ਼ਰਧਾਲੂਆਂ ਗੰਭੀਰ ਜ਼ਖਮੀ ਹੋਏ ਹਨ।
ਹਾਦਸੇ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਪ੍ਰਸ਼ਾਸ਼ਨ ਨੇ ਦੱਸਿਆ ਕਿ ਰਾਧਾ ਸੁਆਮੀ ਸਤਸੰਗੀਆਂ ਦੀ ਬੱਸ ਮਾਨਸਾ ਤੋਂ ਬਿਆਸ ਸਤਿਸੰਗ ਡੇਰੇ ਜਾ ਰਹੀ ਸੀ। ਇਸ ਦੌਰਾਨ ਬਰਨਾਲਾ ਦੇ ਪਿੰਡ ਹੰਡਿਆਇਆ ਕੋਲ ਬੱਸ ਅੱਗੇ ਜਾ ਰਹੀ ਟਰਾਲੀ ਟਰੈਕਟਰ ਨਾਲ ਟਕਰਾ ਗਈ ਅਤੇ ਫਿਰ ਬੱਸ ਦਰੱਖਤ ਨਾਲ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਚਕਨਾਚੂਰ ਹੋ ਗਿਆ।
ਇਹ ਵੀ ਪੜ੍ਹੋ : ‘ਇਮਰਾਨ ਖਾਨ ਨੇ ਧੋਖੇ ਨਾਲ ਕੀਤਾ ਵਿਆਹ’, ਅਦਾਲਤ ਪਹੁੰਚਿਆ ਬੁਸ਼ਰਾ ਬੀਬੀ ਦਾ ਸਾਬਕਾ ਪਤੀ
ਇਸ ਹਾਦਸੇ ਵਿੱਚ ਬੱਸ ਚਾਲਕ ਦੀ ਮੌਤ ਹੋ ਗਈ ਅਤੇ ਬੱਸ ਵਿੱਚ ਸਵਾਰ ਕਈ ਸ਼ਰਧਾਲੂ ਗੰਭੀਰ ਜ਼ਖ਼ਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਪੁਲਿਸ ਪ੍ਰਸ਼ਾਸਨ ਵੱਲੋਂ ਤੁਰਤ ਇਲਾਜ਼ ਲਈ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮੌਕੇ ’ਤੇ ਪਹੁੰਚੇ ਪੁਲਿਸ ਨੇ ਜਾਂਚ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਇਸ ਹਾਦਸੇ ਦੀ ਜਾਂਚ ਕਰ ਰਹੇ ਹਨ ਅਤੇ ਜਾਂਚ ਦੌਰਾਨ ਜੋ ਵੀ ਤੱਥ ਸਾਹਮਣੇ ਆਉਣਗੇ, ਉਸ ਅਨੁਸਾਰ ਅਗਲੇਰੀ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –
























