‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਨੇ ਕੋਰਟ ਵਿਚ ਪੇਸ਼ ਕਰਕੇ 3 ਦਿਨ ਦਾ ਰਿਮਾਂਡ ਹਾਸਲ ਕਰ ਲਿਆ ਹੈ। ਮੋਹਾਲੀ ਕੋਰਟ ਨੇ ਗੱਜਣਮਾਰਾ ਦਾ ਰਿਮਾਂਡ 30 ਨਵੰਬਰ ਤੱਕ ਵਧਾ ਦਿੱਤਾ ਹੈ। ਇਸ ਤੋਂ ਪਹਿਲਾਂ ਗੱਜਣਮਾਜਰਾ ਪੀਜੀਆਈ ਤੋਂ ਡਿਸਚਾਰਜ ਹੋਣ ਦੇ ਬਾਅਦ 4 ਦਿਨ ਦੇ ਰਿਮਾਂਡ ‘ਤੇ ਚੱਲ ਰਹੇ ਸਨ।
ਈਡੀ ਨੇ 6 ਦਸੰਬਰ ਨੂੰ ਗੱਜਣਮਾਜਰਾ ਨੂੰ ਉਨ੍ਹਾਂ ਦੇ ਮਾਲੇਰਕੋਟਲਾ ਦਫਤਰ ਤੋਂ ਗ੍ਰਿਫਤਾਰ ਕੀਤਾ ਸੀ। ਮੈਡੀਕਲ ਕਰਵਾਇਆ ਗਿਆ ਤਾਂ ਵਿਧਾਇਕ ਨੇ ਛਾਤੀ ਵਿਚ ਦਰਦ ਦੀ ਸ਼ਿਕਾਇਤ ਕੀਤੀ। ਇਸ ਦੇ ਬਾਅਦ ਉਨ੍ਹਾਂ ਨੂੰ ਮੈਡੀਕਲ ਕਾਲਜ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ। ਉਥੋਂ ਉਨ੍ਹਾਂ ਦੀ ਹਾਲਤ ਦੇਖਦੇ ਹੋਏ ਉਨ੍ਹਾਂ ਨੂੰ ਪੀਜੀਆਈ ਰੈਫਰ ਕਰ ਦਿੱਤਾ ਗਿਆ ਸੀ।
ਇਹ ਵੀ ਪੜ੍ਹੋ : ਪੰਜਾਬ ਦੀ ਧੀ ਨੇ ਮਾਪਿਆਂ ਦਾ ਨਾਂ ਕੀਤਾ ਰੌਸ਼ਨ, ਲਗਾਤਾਰ ਦੂਜੀ ਵਾਰ ਮਿਲਿਆ ਬੈਸਟ ਟੀਚਰ ਦਾ ਨੈਸ਼ਨਲ ਐਵਾਰਡ
ਦੱਸ ਦੇਈਏ ਕਿ ਵਿਧਾਇਕ ਦੀ ਗ੍ਰਿਫਤਾਰੀ 40 ਕਰੋੜ ਰੁਪਏ ਦੇ ਪੁਰਾਣੇ ਲੈਣ-ਦੇਣ ਦੇ ਮਾਮਲੇ ਵਿਚ ਹੋਈ ਹੈ।ਇਸੇ ਮਾਮਲੇ ਵਿਚ ਈਡੀ ਨੇ ਪਿਛਲੇ ਸਾਲ ਉਨ੍ਹਾਂ ਦੇ ਘਰ, ਆਫਿਸ ਤੇ ਹੋਰ ਜਾਇਦਾਦਾਂ ਦੀ ਜਾਂਚ ਕੀਤੀ ਸੀ। ਹਾਲਾਂਕਿ ਉਸ ਸਮੇਂ ਵਿਧਾਇਕ ਦੀ ਗ੍ਰਿਫਤਾਰੀ ਨਹੀਂ ਹੋਈ ਸੀ। ਈਡੀ ਨੇ ਸਤੰਬਰ ਵਿਚ ਗੱਜਣਮਾਜਰਾ ਦੇ ਘਰ ਛਾਪਾ ਮਾਰਿਆ ਸੀ। ਈਡੀ ਦੇ ਅਧਿਕਾਰੀਆਂ ਨੇ ਲਗਭਗ 14 ਘੰਟੇ ਦੀ ਜਾਂਚ ਕੀਤੀ ਸੀ ਤੇ ਇਸ ਤੋਂ ਬਾਅਦ ED ਵੱਲੋਂ ਵਿਧਾਇਕ ਗੱਜਣਮਾਜਰਾ ਨੂੰ ਹਿਰਾਸਤ ਵਿਚ ਲੈ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ : –