ਚੰਡੀਗੜ੍ਹ : ਵਿਜੀਲੈਂਸ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਮੁਹਿੰਮ ਦੌਰਾਨ ਅੱਜ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏਐੱਸਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਜਾਣਕਾਰੀ ਦਿੰਦਿਆਂ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਇਹ ਕਾਰਵਾਈ ਸ਼ਿਕਾਇਤ ਕਰਤਾ ਪ੍ਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਾਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ASI ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ ਤੇ ਇਸ ਤੋਂ ਪਹਿਲਾਂ ਉਹ 20,000 ਰੁਪਏ ਲੈ ਵੀ ਚੁੱਕਾ ਹੈ।
ਇਹ ਵੀ ਪੜ੍ਹੋ : ਮਾਣ ਵਾਲੀ ਗੱਲ! ਆਸਟ੍ਰੇਲੀਆ ਦੀ ਸੈਨੇਟ ਸੀਟ ਲਈ ਚੁਣੇ ਗਏ ਭਾਰਤੀ ਮੂਲ ਦੇ ਡੇਵ ਸ਼ਰਮਾ
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਦੀ ਮੁਢਲੀ ਜਾਂਚ ਤੋਂ ਬਾਅਦ, ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ 1000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
ਵੀਡੀਓ ਲਈ ਕਲਿੱਕ ਕਰੋ : –