ਮੋਗਾ ਪੁਲਿਸ ਵੱਲੋਂ ਚੈਕਿੰਗ ਦੌਰਾਨ ਪੰਜਾਬ ਪੁਲਿਸ ਦੇ ਇਕ ਨਕਲੀ ਕਾਂਸਟੇਬਲ ਨੂੰ ਕਾਰ ਸਣੇ ਗ੍ਰਿਫਤਾਰ ਕੀਤਾ ਗਿਆ ਹੈ। ਉਕਤ ਜਾਣਕਾਰੀ ਚੌਕੀ ਫੋਕਲ ਪੁਆਇੰਟ ਦੇ ਇੰਚਾਰਜ ਮੋਹਕਮ ਸਿੰਘ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਵੱਲੋਂ ਸ਼ਹਿਰ ‘ਚ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰ ਕੇ ਹਰ ਆਉਣ ਜਾਣ ਵਾਲੇ ਵਾਹਨਾਂ ਦੀ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਨਾਕੇ ਦੌਰਾਨ ਚੱਲ ਰਹੀ ਚੈਕਿੰਗ ਵਿਚ ਇਕ ਵਰਨਾ ਕਾਰ ਜਿਸ ‘ਤੇ ਪੰਜਾਬ ਪੁਲਿਸ ਦਾ ਸਟਿੱਕਰ ਲੱਗਾ ਹੋਇਆ ਸੀ। ਕਾਰ ਚਾਲਕ ਵੱਲੋਂ ਪੁਲਿਸ ਨੂੰ ਆਪਣਾ ਆਈਡੀ ਕਾਰਡ ਦਿਖਾਇਆ ਗਿਆ ਤੇ ਦੱਸਿਆ ਕਿ ਉਹ ਮੋਹਾਲੀ ਵਿਚ ਬਤੌਰ ਕਾਂਸਟੇਬਲ ਤਾਇਨਾਤ ਹੈ। ਪਰ ਬਾਅਦ ਵਿਚ ਪੁਲਿਸ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਵੱਲੋਂ ਆਈਡੀ ਕਾਰਡ ਦੀ ਜਾਂਚ ਕੀਤੀ ਗਈ ਤਾਂ ਉਹ ਨਕਲੀ ਪਾਇਆ ਗਿਆ। ਪੁਲਿਸ ਵੱਲੋਂ ਨਕਲੀ ਕਾਂਸਟੇਬਲ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਅਦਾਲਤ ਵਿਚ ਪੇਸ਼ ਕਰਕੇ 2 ਦਿਨ ਦਾ ਰਿਮਾਂਡ ਹਾਸਲ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –