ਪਠਾਨਕੋਟ ਵਿਚ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ 7 ਲੋਕਾਂ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ। ਕ੍ਰਸ਼ਿੰਗ ਲਈ ਕੱਚੇ ਮਾਲ ਨਾਲ ਲੱਦੇ 4 ਟਿੱਪਰਾਂ, ਇਕ ਜੇਸੀਬੀ ਮਸ਼ੀਨ ਸਣੇ ਬਜਰੀ ਨਾਲ ਲੱਦੇ ਟਰੈਕਟਰ-ਟਰਾਲੀ ਨੂੰ ਵੀ ਜ਼ਬਤ ਕੀਤਾ ਗਿਆ ਹੈ। ਥਾਣਾ ਮਾਮੂਨ ਤੇ ਥਾਣਾ ਨੰਗਲ ਭੂਰ ਵਿਚ 2 ਵੱਖ-ਵੱਖ ਮੁਕੱਦਮੇ ਦਰਜ ਕੀਤੇ ਹਨ।
ਖਣਨ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਜ਼ਿਲ੍ਹੇ ਵਿਚ ਗੈਰ-ਕਾਨੂੰਨੀ ਖਣਨ ਦਾ ਪਤਾ ਲੱਗਦੇ ਹੀ ਤੁਰੰਤ ਕਾਰਵਾਈ ਕੀਤੀ ਗਈ। ਪੁਲਿਸ ਦੀ ਸਫਲ ਕਾਰਵਾਈ ਅਧੀਨ 2 ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਢੰਗ ਨਾਲ ਚੱਲ ਰਹੀਆਂ ਖਣਨ ਗਤੀਵਿਧੀਆਂ ਵਿਚ ਸ਼ਾਮਲ 7 ਵਿਅਕਤੀਆਂ ਨੂੰ ਮੌਕੇ ‘ਤੇ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਨੰਗਲ ਭੂਰ ਦੀ ਮਹਿਲਾ ਐੱਸਐੱਚਓ ਦੀ ਟੀਮ ਨੇ ਦਰਿਆ ਪਾਰ ਕਰਕੇ ਮੁਲਜ਼ਮਾਂ ਨੂੰ ਕਾਬੂ ਕੀਤਾ।
ਇਹ ਵੀ ਪੜ੍ਹੋ : ਸੀਨੀਅਰ IAS ਅਧਿਕਾਰੀ ਕੁਲਵੰਤ ਸਿੰਘ ਨੇ ਲੁਧਿਆਣਾ ਦੇ DC ਵਜੋਂ ਸੰਭਾਲਿਆ ਵਾਧੂ ਚਾਰਜ
ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਵਿਭਾਗ ਨੇ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਜ਼ੀਰੋ ਟੋਲਰੈਂਸ ਨੀਤੀ ਅਪਣਾਈ ਹੋਈ ਹੈ। ਅੱਗੇ ਵੀ ਅਜਿਹੀ ਕਾਰਵਾਈ ਜਾਰੀ ਰਹੇਗੀ। ਗੈਰ-ਕਾਨੂੰਨੀ ਗਤੀਵਿਧੀ ਵਿਚ ਸ਼ਾਮਲ ਕੋਈ ਵੀ ਵਿਅਕਤੀ ਬਖਸ਼ਿਆ ਨਹੀਂ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ : –