ਚੰਡੀਗੜ੍ਹ ਨਾਲ ਲੱਗਦੇ ਮੋਹਾਲੀ ਦੇ ਡੇਰਾਬੱਸੀ ਦੇ ਪਿੰਡ ਸੁੰਦਰਾ ਵਿਚ ਪੰਜਾਬ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 100 ਏਕੜ ਜ਼ਮੀਨ ‘ਤੇ ਟਰੈਕਟਰ ਚਲਾ ਕੇ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਾਇਆ ਹੈ। ਉਨ੍ਹਾਂ ਨੇ ਇਸ ਜ਼ਮੀਨ ਦੀ ਕੀਮਤ ਲਗਭਗ 100 ਕਰੋੜ ਰੁਪਏ ਦੱਸੀ ਹੈ। ਉਨ੍ਹਾਂ ਨੇ ਖਾਲੀ ਕਰਾਕੇ ਪੰਚਾਇਤ ਦੇ ਹਵਾਲੇ ਕਰ ਦਿੱਤੀ ਹੈ ਜਿਸ ਨਾਲ ਪੰਚਾਇਤ ਦੀ ਆਮਦਨੀ ਵਿਚ ਵਾਧਾ ਹੋਵੇਗਾ।
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਸ ਜ਼ਮੀਨ ‘ਤੇ ਅਦਾਲਤ ਵਿਚ ਕਈ ਕੇਸ ਪੈਂਡਿੰਗ ਸਨ ਜਿਸ ਨੂੰ ਅਧਿਕਾਰੀਆਂ ਨੇ ਪੈਰਵੀ ਕਰਦੇ ਹੋਏ ਪੰਚਾਇਤ ਦੇ ਹੱਕ ਵਿਚ ਕਰਵਾਇਆ ਹੈ। ਹੁਣ ਇਥੇ ਸਿਰਫ 12 ਏਕੜ ਜ਼ਮੀਨ ਅਜਿਹੀ ਹੈ, ਜਿਸ ‘ਤੇ ਕੋਰਟ ਦਾ ਸਟੇਅ ਹੈ। ਜਲਦ ਹੀ ਉਸ ਨੂੰ ਵੀ ਪੰਚਾਇਤ ਦੇ ਹਵਾਲੇ ਕਰ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨਾਂ ਤੇ ਮਾਨ ਸਰਕਾਰ ਵਿਚਾਲੇ ਬਣੀ ਸਹਿਮਤੀ, ਪਰਾਲੀ ਸਾੜਨ ‘ਤੇ ਦਰਜ ਹੋਈਆਂ FIR ਹੋਣਗੀਆਂ ਰੱਦ
ਮੰਤਰੀ ਭੁੱਲਰ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਦੇ ਬਾਅਦ ਤੋਂ ਹੀ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦਾ ਕੰਮ ਚੱਲ ਰਿਹਾ ਹੈ। ਹੁਣ ਤਕ 12100 ਏਕੜ ਜ਼ਮੀਨ ਤੋਂਕਬਜ਼ਾ ਹਟਾ ਦਿੱਤਾ ਗਿਆ ਹੈ ਜਿਸ ਨਾਲ ਗ੍ਰਾਮ ਪੰਚਾਇਤ ਨੂੰ ਕਾਫੀ ਫਾਇਦਾ ਹੋਇਆ ਹੈ।ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਚੱਲਦੀ ਰਹੇਗੀ। ਮੰਤਰੀ ਨੇ ਲੋਕਾਂ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰੀ ਜ਼ਮੀਨ ‘ਤੇ ਕਿਸੇ ਨੇ ਦੁਬਾਰਾ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਖਿਲਾਫ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ : –