ਪਟਿਆਲਾ ਵਿੱਚ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਨੇ ਅੱਜ ਸਮਾਣਾ ਵਿੱਚ ਬਣਨ ਵਾਲੇ ਨਵੇਂ ਅਤੇ ਆਧੁਨਿਕ ਬੱਸ ਸਟੈਂਡ ਦਾ ਨੀਂਹ ਪੱਥਰ ਰੱਖਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਬੱਸ ਅੱਡੇ ਲਈ ਕਰੀਬ 6.25 ਕਰੋੜ ਰੁਪਏ ਭੇਜ ਕੇ ਸਮਾਣਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਾ ਵਾਸੀਆਂ ਦੀ ਚਿਰੋਕਣੀ ਮੰਗ ਨੂੰ ਪੂਰਾ ਕੀਤਾ ਹੈ।
![](https://images.bhaskarassets.com/web2images/521/2023/12/06/b9b5d2d1-a823-4658-882f-7d2f33b4373a_1701856109468.jpg)
Minister laid the foundation stone
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ‘ਆਪ’ ਸਰਕਾਰ ਨੇ ਗ੍ਰਾਂਟ ਜਾਰੀ ਕਰ ਦਿੱਤੀ ਹੈ ਅਤੇ ਇਸ ਬੱਸ ਸਟੈਂਡ ਦਾ ਨਵੀਨੀਕਰਨ ਕੀਤਾ ਜਾਵੇਗਾ। ਅਗਲੇ 6 ਮਹੀਨੇ ਵਿੱਚ ਇਹ ਤਿਆਰ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਣਾ ਦੇ ਪੁਰਾਣੇ ਬੱਸ ਸਟੈਂਡ ਦੀ ਕਰੀਬ 2.5 ਏਕੜ ਜ਼ਮੀਨ ‘ਤੇ ਨਵਾਂ ਅਤੇ ਆਧੁਨਿਕ ਬੱਸ ਸਟੈਂਡ ਬਣਾਇਆ ਜਾ ਰਿਹਾ ਹੈ ਅਤੇ ਇਸ ਵਿੱਚ ਘੱਟ ਤੋਂ ਘੱਟ ਜਗ੍ਹਾ ਦੀ ਵੱਧ ਤੋਂ ਵੱਧ ਵਰਤੋਂ ਕਰਦੇ ਹੋਏ ਪੁਰਾਣੇ ਢਾਂਚੇ ਨੂੰ ਵੀ ਵਰਤਿਆ ਜਾਵੇਗਾ।
ਇਹ ਵੀ ਪੜ੍ਹੋ : ਜਗਰਾਉਂ ਦੇ ਸਰਕਾਰੀ ਹਸਪਤਾਲ ਨੂੰ ਮਿਲਿਆ ਲਕਸ਼ ਸਰਟੀਫਿਕੇਟ, ਵਿਧਾਇਕ ਸਰਬਜੀਤ ਕੌਰ ਨੇ ਦਿੱਤੀ ਵਧਾਈ
ਚੇਤਨ ਸਿੰਘ ਜੋੜਾਮਾਜਰਾ ਨੇ ਦੱਸਿਆ ਕਿ ਨਾਲੇ, ਨਵੀਆਂ ਦੁਕਾਨਾਂ, ਬੱਸਾਂ, ਸਕੂਟਰਾਂ ਅਤੇ ਕਾਰਾਂ ਆਦਿ ਲਈ ਪਾਰਕਿੰਗ ਤੋਂ ਇਲਾਵਾ ਛੱਤ ‘ਤੇ ਸੋਲਰ ਸਿਸਟਮ ਅਤੇ ਰੇਨ ਵਾਟਰ ਹਾਰਵੈਸਟਿੰਗ ਸਿਸਟਮ ਵੀ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਸਮਾਣਾ ਦੇ ਬੱਸ ਸਟੈਂਡ ਨੂੰ ਸ਼ਹਿਰ ਤੋਂ ਬਾਹਰ ਤਬਦੀਲ ਕੀਤਾ ਜਾਵੇ। ਜ਼ਮੀਨ ਦੀ ਵੀ ਜਾਂਚ ਕੀਤੀ ਗਈ ਪਰ ਯਾਤਰੀਆਂ ਦੀ ਸਹੂਲਤ ਅਤੇ ਸ਼ਹਿਰ ਦੇ ਬਾਜ਼ਾਰਾਂ ਵਿੱਚ ਦੁਕਾਨਦਾਰਾਂ ਦੇ ਕਾਰੋਬਾਰ ਨੂੰ ਦੇਖਦੇ ਹੋਏ ਪੁਰਾਣੇ ਬੱਸ ਸਟੈਂਡ ’ਤੇ ਹੀ ਨਵਾਂ ਬੱਸ ਸਟੈਂਡ ਬਣਾਉਣ ਦਾ ਫੈਸਲਾ ਕੀਤਾ ਗਿਆ।
ਇਸ ਮੌਕੇ ਹਰਜਿੰਦਰ ਸਿੰਘ ਮਿੰਟੂ ਜੋੜਾਮਾਜਰਾ, ਓ.ਐਸ.ਡੀ. ਗੁਲਜ਼ਾਰ ਸਿੰਘ ਵਿਰਕ, ਗੁਰਦੇਵ ਸਿੰਘ ਟਿਵਾਣਾ ਅਤੇ ਬਲਕਾਰ ਸਿੰਘ ਗੱਜੂਮਾਜਰਾ, ਐਸ.ਡੀ.ਐਮ. ਚਰਨਜੀਤ ਸਿੰਘ, ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਬਰਜਿੰਦਰ ਸਿੰਘ, ਮਦਨ ਮਿੱਤਲ, ਸੁਨੈਨਾ ਮਿੱਤਲ, ਯੂਥ ਪ੍ਰਧਾਨ ਪਾਰਸ ਸ਼ਰਮਾ, ਗੋਪਾਲ ਗਰਗ, ਵੀ.ਕੇ.ਗੁਪਤਾ, ਦਰਸ਼ਨ ਮਿੱਤਲ, ਸੰਦੀਪ ਲੂੰਬਾ, ਸੰਜੂ ਕਕਰਾਲਾ ਅਤੇ ਹੋਰ ਕੌਂਸਲਰ ਅਤੇ ਸ਼ਹਿਰ ਦੇ ਪਤਵੰਤੇ ਵੀ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ : –