ਕਰਨੀ ਸੈਨਾ ਦੇ ਮੁਖੀ ਸੁਖਦੇਵ ਸਿੰਘ ਗੋਗਾਮੇੜੀ ਦੀ ਰਾਜਸਥਾਨ ਵਿਚ ਬੀਤੇ ਦਿਨੀਂ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ। ਪਰ ਇਸ ਕਤਲਕਾਂਡ ਵਿਚ ਹੁਣ ਵੱਡਾ ਖੁਲਾਸਾ ਹੋਇਆ ਹੈ। ਦਰਅਸਲ ਪੰਜਾਬ ਪੁਲਿਸ ਨੇ ਉਨ੍ਹਾਂ ਦੀ ਹੱਤਿਆ ਦਾ ਖਦਸ਼ਾ ਮਾਰਚ ਮਹੀਨੇ ਵਿਚ ਹੀ ਜਤਾ ਦਿੱਤਾ ਸੀ। ਇਸ ਦੇ ਬਾਅਦ ਪੰਜਾਬ ਪੁਲਿਸ ਨੇ ਇਕ ਚਿੱਠੀ ਮਾਰਚ ਮਹੀਨੇ ਵਿਚ ਰਾਜਸਥਾਨ ਪੁਲਿਸ ਨੂੰ ਲਿਖੀ ਸੀ।
ਪੱਤਰ ਵਿਚ ਦੱਸਿਆ ਗਿਆ ਸੀ ਕਿ ਬਠਿੰਡਾ ਜੇਲ੍ਹ ਵਿਚ ਬੰਦ ਲਾਰੈਂਸ ਗੈਂਗ ਦਾ ਗੈਂਗ.ਸਟਰ ਸੰਪਤ ਨਹਿਰਾ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਦੀ ਸਾਜਿਸ਼ ਰਚ ਰਿਹਾ ਹੈ। ਉਸ ਨੇ ਵਾਰਦਾਤ ਨੂੰ ਅੰਜਾਮ ਦੇਣ ਲਈ ਏਕੇ-47 ਦਾ ਵੀ ਇੰਤਜ਼ਾਮ ਕਰ ਲਿਆ ਸੀ।
ਦੱਸ ਦੇਈਏ ਕਿ ਪਿਛਲੇ ਮਹੀਨੇ ਲਾਰੈਂਸ ਗੈਂਗ ਨੇ ਕੈਨੇਡਾ ਸਥਿਤ ਪੰਜਾਬੀ ਗਾਇਕ ਤੇ ਅਦਾਕਾਰ ਗਿੱਪੀ ਗਰੇਵਾਲ ਦੇ ਘਰ ਦੇ ਬਾਹਰ ਫਾਇਰਿੰਗ ਕਰਵਾਈ ਸੀ। ਨਾਲ ਹੀ ਜਾਨ ਤੋਂ ਮਾਰਨ ਦੀ ਧਮਕੀ ਵੀ ਦਿੱਤੀ ਸੀ। ਇਹ ਧਮਕੀ ਉਨ੍ਹਾਂ ਨੂੰ ਸਲਮਾਨ ਖਾਨ ਨਾਲ ਦੋਸਤੀ ਵਧਾਉਣ ਦੀ ਵਜ੍ਹਾ ਕਰਕੇ ਦਿੱਤੀ ਗਈ ਸੀ। ਫੇਸਬੁੱਕ ‘ਤੇ ਪੋਸਟ ਪਾ ਕੇ ਲਾਰੈਂਸ ਗੈਂਗ ਨੇ ਹਮਲੇ ਦੀ ਜ਼ਿੰਮੇਵਾਰੀ ਲਈ ਸੀ। ਇਸ ਦੇ ਬਾਅਦ ਗਿੱਪੀ ਗਰੇਵਾਲ ਨੇ ਮੀਡੀਆ ਸਾਹਮਣੇ ਆ ਕੇ ਸਫਾਈ ਵੀ ਦਿੱਤੀ ਸੀ। ਉਨ੍ਹਾਂ ਕਿਹਾ ਸੀ ਕਿ ਨਾ ਤਾਂ ਸਲਮਾਨ ਖਾਨ ਮੇਰਾ ਦੋਸਤ ਹੈ ਤੇ ਨਾ ਹੀ ਮੇਰੀ ਉਨ੍ਹਾਂ ਨਾਲ ਕੋਈ ਦੁਸ਼ਮਣੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਸਮਝ ਨਹੀਂ ਆ ਰਿਹਾ ਕਿ ਆਖਿਰ ਉਨ੍ਹਾਂ ਦੇ ਘਰ ‘ਤੇ ਹਮਲਾ ਕਿਉਂ ਹੋਇਆ?
ਇਹ ਵੀ ਪੜ੍ਹੋ : CM ਮਾਨ ਨੇ ਪ੍ਰਬੰਧਕੀ ਸਕੱਤਰਾਂ ਨਾਲ ਕੀਤੀ ਬੈਠਕ, ਨਵੀਆਂ ਯੋਜਨਾਵਾਂ ਦੀ ਰੂਪਰੇਖਾ ਬਣਾਉਣ ਦੇ ਦਿੱਤੇ ਨਿਰਦੇਸ਼
ਦੂਜੇ ਪਾਸੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸੁਖਦੇਵ ਸਿੰਘ ਗੋਗਾਮੇੜੀ ਦੀ ਹੱਤਿਆ ਦੇ ਬਾਅਦ ਜੇਲ੍ਹਾਂ ਵਿਚ ਬੰਦ ਗੈਂਗਸਟਰਾਂ ਦੀ ਸੁਰੱਖਿਆ ਸਖਤ ਕਰ ਦਿੱਤੀ ਗਈ ਹੈ। ਜੇਕਰ ਰਾਜਸਥਾਨ ਪੁਲਿਸ ਸੰਪਤ ਨਹਿਰਾ ਨੂੰ ਪ੍ਰੋਡਕਸ਼ਨ ਵਾਰੰਟ ਲੈ ਕੇ ਜਾਣਾ ਚਾਹੁੰਦੀ ਹੈ ਤਾਂ ਮੁਲਜ਼ਮ ਨੂੰ ਰਾਜਸਥਾਨ ਭੇਜਿਆ ਜਾਵੇਗਾ। ਪਿਛਲੇ ਡੇਢ ਸਾਲ ਤੋਂ ਪੰਜਾਬ ਪੁਲਿਸ ਗੈਂਗਸਟਰਾਂ ਤੇ ਅੱਤਵਾਦੀਆਂ ਖਿਲਾਫ ਲਗਾਤਾਰ ਮੁਹਿੰਮ ਵਿਚ ਜੁਟੀ ਹੋਈ ਹੈ। ਹੁਣ ਤੱਕ 700 ਤੋਂ ਜ਼ਿਆਦਾ ਗੈਂਗਸਟਰ ਫੜੇ ਜਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ : –