ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਮਿਲੀ ਰਾਹਤ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਅਦਾਲਤ ਵੱਲੋਂ ਮਨਪ੍ਰੀਤ ਬਾਦਲ ਦੀ ਅਗਾਊਂ ਜ਼ਮਾਨਤ ਨੂੰ 15 ਫਰਵਰੀ ਤੱਕ ਵਧਾ ਦਿੱਤਾ ਗਿਆ ਹੈ। ਇਹ ਅਗਾਊਂ ਜ਼ਮਾਨਤ ਬਠਿੰਡਾ ਪਲਾਟ ਘੁਟਾਲੇ ਦੇ ਮਾਮਲੇ ‘ਚ ਦਿੱਤੀ ਗਈ ਹੈ।
ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਮਾਮਲੇ ‘ਚ ਅੱਜ ਸੁਣਵਾਈ ਹੋਈ। ਹਾਈ ਕੋਰਟ ਵਿੱਚ ਸੁਣਵਾਈ ਦੌਰਾਨ ਜਦੋਂ ਸੂਬਾ ਕੌਂਸਲ ਨੇ ਆਪਣਾ ਜਵਾਬ ਦਾਇਰ ਕੀਤਾ ਤਾਂ ਦੂਜੇ ਪਾਸੇ ਤੋਂ ਸਮਾਂ ਮੰਗਿਆ ਗਿਆ। ਜਿਸ ਕਾਰਨ ਹੁਣ ਸਾਬਕਾ ਵਿੱਤ ਮੰਤਰੀ ਨੂੰ ਅਗਾਊਂ ਜ਼ਮਾਨਤ ਦੀ ਰਾਹਤ 15 ਫਰਵਰੀ ਤੱਕ ਜਾਰੀ ਹੈ, ਇਸ ਦੇ ਨਾਲ ਹੀ ਉਨ੍ਹਾਂ ਦੀ ਗ੍ਰਿਫਤਾਰੀ ‘ਤੇ ਰੋਕ ਵੀ ਬਰਕਰਾਰ ਹੈ।
ਇਹ ਵੀ ਪੜ੍ਹੋ : ਜੰਡਿਆਲਾ ਗੁਰੂ ‘ਚ ਹੋਈ ਫਾ.ਇਰਿੰ.ਗ, ਪੁੱਤ ਨੂੰ ਬਚਾਉਣ ਗਏ ਪਿਤਾ ਦੀ ਗੋ.ਲੀ ਲੱਗਣ ਕਾਰਨ ਮੌ.ਤ
ਦੱਸ ਦੇਈਏ ਕਿ 24 ਸਤੰਬਰ ਨੂੰ ਸਾਬਕਾ ਮੰਤਰੀ ਮਨਪ੍ਰੀਤ ਬਾਦਲ ਅਤੇ ਉਸ ਦੇ ਪੰਜ ਸਾਥੀਆਂ ਖ਼ਿਲਾਫ਼ ਬਠਿੰਡਾ ਦੇ ਮਾਡਲ ਟਾਊਨ ਇਲਾਕੇ ਵਿੱਚ ਬੀਡੀਏ ਅਧਿਕਾਰੀਆਂ ਦੀ ਮਦਦ ਨਾਲ ਘੱਟ ਕੀਮਤ ’ਤੇ 1560 ਗਜ਼ ਦਾ ਪਲਾਟ ਖਰੀਦਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਦੇ ਬਠਿੰਡਾ ਪੁਲਿਸ ਸਟੇਸ਼ਨ ਨੇ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ : –