ਪੰਜਾਬ ਵਿੱਚ ਸੂਬਾ ਸਰਕਾਰ ਵੱਲੋਂ ਲੋਕਾਂ ਦੀ ਭਲਾਈ ਲਈ ਲਗਾਤਾਰ ਸਖਤ ਕਦਮ ਚੁੱਕੇ ਜਾ ਰਹੇ ਹਨ। ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲਗਾਤਾਰ ਵੱਡੇ-ਵੱਡੇ ਅਧਿਕਾਰੀਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। CM ਮਾਨ ਨੇ ਬੀਤੇ ਦਿਨ ਪਹਿਲਾਂ ਪੁਲਿਸ ਅਧਿਕਾਰੀਆਂ ਤੇ ਫਿਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਲਗਾਤਾਰ ਬੈਠਕਾਂ ਕਰ ਕੇ ਸਾਰੇ ਕੰਮਾਂ ਦਾ ਜਾਇਜ਼ਾ ਲਿਆ। ਇਸ ਤੋਂ ਅੱਜ CM ਮਾਨ ਵੱਲੋਂ ਵੀਰਵਾਰ ਨੂੰ ਸਿਹਤ ਅਧਿਕਾਰੀਆਂ ਨਾਲ ਬੈਠਕ ਕੀਤੀ ਗਈ। ਜਿਸ ਵਿੱਚ ਅਧਿਕਾਰੀਆਂ ਨਾਲ ਸਿਹਤ ਨਾਲ ਜੁੜੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। ਇਸ ਸਬੰਧੀ CM ਭਗਵੰਤ ਮਾਨ ਨੇ ਟਵਿੱਟਰ ‘ਤੇ ਜਾਣਕਾਰੀ ਸਾਂਝੀ ਕੀਤੀ।
CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ,”ਅੱਜ ਸਿਹਤ ਵਿਭਾਗ ਦੇ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ ਤੇ ਪੰਜਾਬ ਵਿੱਚ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਲਈ ਵਿਸਥਾਰਤ ਚਰਚਾ ਕੀਤੀ। 100 ਦੇ ਕਰੀਬ ਨਵੇਂ ਆਮ ਆਦਮੀ ਕਲੀਨਿਕ ਹੋਰ ਤਿਆਰ ਨੇ ਜੋ ਕਿ ਜਲਦ ਲੋਕਾਂ ਨੂੰ ਸਮਰਪਿਤ ਕੀਤੇ ਜਾਣਗੇ। ਇਸ ਤੋਂ ਇਲਾਵਾ ਨਵੇਂ ਮੈਡੀਕਲ ਕਾਲਜਾਂ ਦੇ ਕੰਮ ਦੀ ਵੀ ਸਮੀਖਿਆ ਕੀਤੀ। ਸਾਡਾ ਖ਼ੁਆਬ, ਸਿਹਤਮੰਦ ਪੰਜਾਬ।”
ਵੀਡੀਓ ਲਈ ਕਲਿੱਕ ਕਰੋ : –