ਤੇਲੰਗਾਨਾ ਦੀ ਕਾਂਗਰਸ ਸਰਕਾਰ ਨੇ ਸ਼ੁੱਕਰਵਾਰ ਨੂੰ 9 ਦਸੰਬਰ ਤੋਂ ਰਾਜ ਦੀ ਮਾਲਕੀ ਵਾਲੀ ਸਟੇਟ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਬੱਸਾਂ ਵਿੱਚ ਔਰਤਾਂ ਲਈ ਮੁਫਤ ਯਾਤਰਾ ਦੇ ਵਾਅਦੇ ਨੂੰ ਪੂਰਾ ਕਰਨ ਦਾ ਆਦੇਸ਼ ਜਾਰੀ ਕੀਤਾ। ਸੂਬੇ ਦੀ ਨਵੀਂ ਚੁਣੀ ਗਈ ਕਾਂਗਰਸ ਸਰਕਾਰ ਨੇ ਕਾਂਗਰਸ ਦੀ ਚੋਟੀ ਦੀ ਆਗੂ ਸੋਨੀਆ ਗਾਂਧੀ ਦੇ ਜਨਮ ਦਿਨ ਮੌਕੇ 9 ਦਸੰਬਰ ਨੂੰ ਆਪਣੀ ਪਹਿਲੀ ਕੈਬਨਿਟ ਮੀਟਿੰਗ ਦੌਰਾਨ ਔਰਤਾਂ ਲਈ ਮੁਫ਼ਤ ਯਾਤਰਾ ਅਤੇ ‘ਰਾਜੀਵ ਅਰੋਗਯਸ੍ਰੀ’ ਸਿਹਤ ਯੋਜਨਾ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ। ‘ਰਾਜੀਵ ਆਰੋਗਯਸ੍ਰੀ’ ਦੇ ਤਹਿਤ 10 ਲੱਖ ਰੁਪਏ ਦਾ ਬੀਮਾ ਕਵਰੇਜ ਪ੍ਰਦਾਨ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਲਿੱਖਿਆ ‘ਅਸੀਂ ਜੋ ਕਹਿੰਦੇ ਹਾਂ, ਕਰਕੇ ਵਿਖਾਉਂਦੇ ਹਾਂ’।
ਇਹ ਦੋਵੇਂ ਪਹਿਲਕਦਮੀਆਂ ਹਾਲ ਹੀ ਵਿੱਚ ਸੰਪੰਨ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਵੱਲੋਂ ਦਿੱਤੀਆਂ 6 ‘ਗਾਰੰਟੀਆਂ’ ਦਾ ਹਿੱਸਾ ਹਨ। ਇਸ ਸਰਕਾਰੀ ਆਦੇਸ਼ (GO) ਵਿੱਚ ਕਿਹਾ ਗਿਆ ਹੈ, ‘ਤੇਲੰਗਾਨਾ ਸਰਕਾਰ ਨੇ “6 ਗਾਰੰਟੀ – ਮਹਾ ਲਕਸ਼ਮੀ” ਯੋਜਨਾ ਸ਼ੁਰੂ ਕੀਤੀ ਹੈ, ਜਿਸ ਤਹਿਤ ਤੇਲੰਗਾਨਾ ਦੇ ਰਹਿਣ ਵਾਲੇ ਹਰ ਉਮਰ ਵਰਗ ਦੀਆਂ ਲੜਕੀਆਂ ਅਤੇ ਔਰਤਾਂ ਅਤੇ ਟਰਾਂਸਜੈਂਡਰ ਵਿਅਕਤੀ ਤੇਲੰਗਾਨਾ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਔਰਤਾਂ ਲਈ ਮੁਫਤ ਬੱਸ ਸੇਵਾ) ਦੁਆਰਾ ਚਲਾਈਆਂ ਜਾਂਦੀਆਂ ਬੱਸਾਂ ਵਿੱਚ ਮੁਫਤ ਸਫਰ ਕਰ ਸਕਣਗੇ। ਇਸ ਵਿਚ ਕਿਹਾ ਗਿਆ ਹੈ ਕਿ ਉਹ 9 ਦਸੰਬਰ ਦੁਪਹਿਰ ਤੋਂ ਪੇਂਡੂ ਸੇਵਾ ਅਤੇ ਐਕਸਪ੍ਰੈਸ ਬੱਸਾਂ ਵਿਚ ਤੇਲੰਗਾਨਾ ਰਾਜ ਦੀ ਸੀਮਾ ਦੇ ਅੰਦਰ ਕਿਤੇ ਵੀ ਯਾਤਰਾ ਕਰ ਸਕਦੀਆਂ ਹਨ।
ਇਹ ਵੀ ਪੜ੍ਹੋ : ਰਾਜ ਬੱਬਰ ਧੀ ਜੂਹੀ ਨਾਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਭਤੀਜੀ ਦੇ ਵਿਆਹ ‘ਚ ਸ਼ਾਮਲ ਹੋਣ ਪਹੁੰਚੇ ਅੰਮ੍ਰਿਤਸਰ
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਰਾਜ ਸਰਕਾਰ ਮਹਿਲਾ ਯਾਤਰੀਆਂ ਦੇ ਕਿਰਾਏ ਦਾ ਭੁਗਤਾਨ ਤੇਲੰਗਾਨਾ ਸਟੇਟ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਟੀਐਸਆਰਟੀਸੀ) ਨੂੰ ਕਰੇਗੀ। ਟੀਐਸਆਰਟੀਸੀ ਦੇ ਮੈਨੇਜਿੰਗ ਡਾਇਰੈਕਟਰ ਵੀਸੀ ਸੱਜਣਾਰ ਨੇ ਦੱਸਿਆ ਕਿ ਯੋਜਨਾ ਦੀ ਰਸਮੀ ਸ਼ੁਰੂਆਤ ਭਲਕੇ ਦੁਪਹਿਰ 1.30 ਵਜੇ ਰਾਜ ਵਿਧਾਨ ਸਭਾ ਕੰਪਲੈਕਸ ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਸਮਾਗਮ ਵਿੱਚ ਮੰਤਰੀ, ਵਿਧਾਇਕ ਅਤੇ ਸੀਨੀਅਰ ਅਧਿਕਾਰੀ ਅਤੇ ਮਸ਼ਹੂਰ ਮੁੱਕੇਬਾਜ਼ ਨਿਖਤ ਜ਼ਰੀਨ ਸ਼ਿਰਕਤ ਕਰਨਗੇ।
ਇਸ ਫੈਸਲੇ ਨੂੰ ਜਨਤਾ ਨੇ ਹਾਂ-ਪੱਖੀ ਹੁੰਗਾਰਾ ਦਿੱਤਾ ਹੈ। ਖਾਸ ਕਰਕੇ ਔਰਤਾਂ ਨੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਸੂਬਾ ਸਰਕਾਰ ਦਾ ਧੰਨਵਾਦ ਕੀਤਾ ਹੈ। ਮਹਿਲਾ ਸਸ਼ਕਤੀਕਰਨ ਵੱਲ ਚੁੱਕੇ ਗਏ ਇਸ ਕਦਮ ਨੂੰ ਹਾਂ-ਪੱਖੀ ਪਹਿਲ ਦੱਸਿਆ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਕਾਂਗਰਸ ਦੀ ਕੈਪਟਨ ਸਰਕਾਰ ਨੇ ਔਰਤਾਂ ਲਈ ਫ੍ਰੀ ਬੱਸ ਸਰਵਿਸ ਦੀ ਸ਼ੁਰੂਆਤ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ : –