ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੂੰਹ-ਖੁਰ ਦੀ ਬੀਮਾਰੀ (ਐਫ.ਐਮ.ਡੀ.) ਨੂੰ ਰੋਕਣ ਲਈ, ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਪਸ਼ੂਆਂ ਦੇ ਟੀਕਾਕਰਨ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੌਮੀ ਪਸ਼ੂ ਰੋਗ ਕੰਟਰੋਲ ਪ੍ਰੋਗਰਾਮ ਤਹਿਤ 68,45,300 ਐਫ.ਐਮ.ਡੀ. ਵੈਕਸੀਨ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹੁਣ ਤੱਕ ਲਗਭਗ 75 ਫੀਸਦੀ ਪਸ਼ੂਆਂ ਨੂੰ ਕਵਰ ਕਰਦਿਆਂ ਕੁੱਲ 48,73,277 ਐਫ.ਐਮ.ਡੀ. ਵੈਕਸੀਨ ਡੋਜ਼ਾਂ ਲਗਾਈਆਂ ਜਾ ਚੁੱਕੀਆਂ ਹਨ।
ਸੂਬੇ ਵਿੱਚ 20 ਦਸੰਬਰ, 2023 ਤੱਕ 100 ਫ਼ੀਸਦੀ ਪਸ਼ੂਧਨ (ਲਗਭਗ 65,03,505) ਦਾ ਟੀਕਾਕਰਨ ਮੁਕੰਮਲ ਕੀਤਾ ਜਾਵੇਗਾ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਟੀਕਾਕਰਨ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ ਅਤੇ ਇਹ ਟੀਕਾਕਰਨ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਸਟਾਫ਼ ਵੱਲੋਂ ਪਸ਼ੂ ਪਾਲਕਾਂ ਤੇ ਡੇਅਰੀ ਕਿਸਾਨਾਂ ਦੇ ਘਰ-ਘਰ ਜਾ ਕੇ ਕੀਤਾ ਜਾ ਰਿਹਾ ਹੈ। ਇਸ ਟੀਕਾਕਰਨ ਮੁਹਿੰਮ ਦਾ ਮੁੱਖ ਉਦੇਸ਼ ਪਸ਼ੂਆਂ ਨੂੰ ਮੂੰਹ-ਖੁਰ ਦੀ ਬੀਮਾਰੀ ਤੋਂ ਬਚਾਉਣਾ ਹੈ, ਜਿਸ ਨੂੰ ਵਿਸ਼ਵ ਪੱਧਰ ‘ਤੇ ਪਸ਼ੂਆਂ ਲਈ ਗੰਭੀਰ ਖਤਰਾ ਮੰਨਿਆ ਗਿਆ ਹੈ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ‘ਚ ਤੇਜ਼ ਰਫਤਾਰ ਇਨੋਵਾ ਨੇ ਐਕਟਿਵਾ ਨੂੰ ਮਾਰੀ ਟੱਕਰ, ਗੁਰਦਾਸਪੁਰ ਦੇ 2 ਲੋਕਾਂ ਦੀ ਹੋਈ ਮੌ.ਤ
ਸੂਬੇ ਦੇ ਪਸ਼ੂ ਪਾਲਕਾਂ ਨੂੰ ਇਸ ਬੀਮਾਰੀ ਕਾਰਨ ਹੋਣ ਵਾਲੇ ਦੁੱਧ ਉਤਪਾਦਨ ਦੇ ਨੁਕਸਾਨ ਤੋਂ ਬਚਾਉਣ ਲਈ ਆਪਣੇ ਨੇੜਲੇ ਵੈਟਰਨਰੀ ਸੰਸਥਾਵਾਂ ਨਾਲ ਸੰਪਰਕ ਕਰਕੇ ਇਸ ਬੀਮਾਰੀ ਦੇ ਖਾਤਮੇ ਲਈ ਆਪਣੇ ਪਸ਼ੂਆਂ ਦਾ ਟੀਕਾਕਰਨ ਕਰਵਾਉਣ ਦੀ ਅਪੀਲ ਕੀਤੀ।
ਵੀਡੀਓ ਲਈ ਕਲਿੱਕ ਕਰੋ : –