ਬਠਿੰਡਾ ਪੁਲਿਸ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਛਾਪੇਮਾਰੀ ਕਰਕੇ 6 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ ਜਿਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ 33 ਹਜ਼ਾਰ ਰੁਪਏ ਦੀ ਡਰੱਗ ਮਨੀ, 20 ਕਿਲੋ ਭੱਕੀ ਚੂਰਾ ਪੋਸਤ ਤੇ 500 ਗ੍ਰਾਮ ਅਫੀਮ ਬਰਾਮਦ ਕੀਤੀ ਗਈ ਹੈ। ਫੜੇ ਗਏ ਮੁਲਜ਼ਮਾਂ ‘ਤੇ ਥਾਣਾ ਸਿਵਲ ਲਾਈਨ ਤੇ ਮੌੜ ਵਿਚ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਥਾਣਾ ਸਿਵਲ ਲਾਈਨ ਦੇ ਏਐੱਸਆਈ ਬਾਬੂ ਲਾਲ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਅਗਰਵਾਲ ਕਾਲੋਨੀ ਵਿਚ ਸਥਿਤ ਇਕ ਨਿੱਜੀ ਹੋਟਲ ਵਿਚ ਕੁਝ ਨਸ਼ਾ ਤਸਕਰ ਲੁਕੇ ਹੋਏ ਹਨ। ਸੂਚਨਾ ਦੇ ਆਧਾਰ ‘ਤੇ ਪੁਲਿਸ ਟੀਮ ਨੇ ਹੋਟਲ ‘ਚ ਛਾਪਾ ਮਾਰ ਕੇ ਮੁਲਜ਼ਮ ਲਾਰੈਂਸ ਮਸੀਹ, ਰਾਜਨ ਉਰਫ ਸੰਦੀਪ ਵਾਸੀ ਪਿੰਡ ਕਕਾ ਜ਼ਿਲ੍ਹਾ ਤਰਨਤਾਰਨ, ਗੁਰਜੀਤ ਸਿੰਘ ਵਾਸੀ ਪਿੰਡ ਬਾਹੋ ਸਿਵੀਆਂ ਜ਼ਿਲ੍ਹਾ ਬਠਿੰਡਾ ਤੇ ਪਰਮੇਸ਼ਰ ਸਿੰਘ ਵਾਸੀ ਪਿੰਡ ਚਕ ਅਤਰ ਸਿੰਘ ਵਾਲਾ ਨੂੰ ਗ੍ਰਿਫਤਾਰ ਕੀਤਾ।
ਇਹ ਵੀ ਪੜ੍ਹੋ : ‘ਆਪ’ ਸਾਂਸਦ ਸੰਦੀਪ ਪਾਠਕ ਨੇ ਸੰਸਦ ‘ਚ ਚੁੱਕਿਆ ਬਕਾਏ ਫੰਡ ਦਾ ਮੁੱਦਾ, ਪੰਜਾਬ ਨਾਲ ਨਿਆਂ ਕਰਨ ਦੀ ਕੀਤੀ ਅਪੀਲ
ਇਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ 33 ਹਜ਼ਾਰ ਰੁਪਏ ਦੀ ਡਰੱਗ ਮਨੀ ਤੇ ਇਕ ਕਾਰ ਬਰਾਮਦ ਕੀਤੀ ਹੈ। ਪੁਲਿਸ ਨੇ ਚਾਰਾਂ ਖਿਲਾਫ ਥਾਣਾ ਸਿਵਲ ਲਾਈਨ ਵਿਚ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਮੌੜ ਤੇ ਏਐੱਸਆਈ ਕਮਲਜੋਤ ਸਿੰਘ ਨੇ ਵੀ ਗੁਪਤ ਸੂਚਨਾ ਦੇ ਆਧਾਰ ‘ਤੇ ਸਥਾਨਕ ਮੌੜ ਮੰਡੀ ਤੋਂ ਮੁਲਜ਼ਮ ਭਰਪੂਰ ਸਿੰਘ ਤੇ ਮਨਪ੍ਰੀਤ ਸਿੰਘ ਵਾਸੀ ਮੌੜ ਮੰਡੀ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 20 ਕਿਲੋ ਭੁੱਕੀ ਚੂਰਾ ਪੋਸਤ ਤੇ 500 ਗ੍ਰਾਮ ਅਫੀਮ ਬਰਾਮਦ ਕੀਤੀ ਹੈ। ਫੜੇ ਗਏ ਦੋਵੇਂ ਤਸਕਰ ਨਸ਼ਾ ਵੇਚਣ ਦਾ ਕੰਮ ਕਰਦੇ ਹਨ। ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –