ਪੰਜਾਬ ਦੇ ਜਲੰਧਰ ਛਾਉਣੀ ਦੇ ਆਰਮੀ ਇਨਕਲੇਵ ਫੇਜ਼-1 ਵਿੱਚ ਮੰਗਲਵਾਰ ਨੂੰ ਦੋ ਬੱਚਿਆਂ ਦੀ ਮਾਂ ਨੇ ਖੁਦਕੁਸ਼ੀ ਕਰ ਲਈ। ਮ੍ਰਿਤਕਾ ਦੀ ਪਛਾਣ 40 ਸਾਲਾ ਪਰਮਜੀਤ ਕੌਰ ਪਤਨੀ ਅਮਿਤ ਕੁਮਾਰ ਵਜੋਂ ਹੋਈ ਹੈ। ਅੱਜ ਪਰਮਜੀਤ ਦੀ ਲਾਸ਼ ਦਾ ਪੋਸਟਮਾਰਟਮ ਕੀਤਾ ਜਾਵੇਗਾ। ਇਸ ਦੇ ਨਾਲ ਹੀ ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਕਿਸੇ ‘ਤੇ ਕੋਈ ਸ਼ੱਕ ਨਹੀਂ ਪ੍ਰਗਟਾਇਆ ਹੈ, ਜਿਸ ਕਾਰਨ ਫਿਲਹਾਲ ਪੁਲਿਸ ਨੇ CRPC 174 ਤਹਿਤ ਕਾਰਵਾਈ ਕੀਤੀ ਹੈ।
ਮੇਹਟੀਆਣਾ ਜ਼ਿਲ੍ਹਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਉਸ ਦੀ ਲੜਕੀ ਦਾ ਵਿਆਹ ਕਰੀਬ 17 ਸਾਲ ਪਹਿਲਾਂ ਜਲੰਧਰ ਛਾਉਣੀ ਦੇ ਰਹਿਣ ਵਾਲੇ ਅਮਿਤ ਕੁਮਾਰ ਨਾਲ ਹੋਇਆ ਸੀ। ਜਿਸ ਤੋਂ ਉਸ ਦੇ ਦੋ ਬੱਚੇ ਸਨ, ਜਿਨ੍ਹਾਂ ਵਿੱਚੋਂ ਇੱਕ ਦੀ ਉਮਰ 15 ਸਾਲ ਅਤੇ ਦੂਜੇ ਦੀ 10 ਸਾਲ ਸੀ। ਉਸ ਨੇ ਪੁਲਿਸ ਨੂੰ ਦੱਸਿਆ ਕਿ ਪਰਮਜੀਤ ਕੌਰ ਆਮ ਆਦਮੀ ਕਲੀਨਿਕ ਵਿੱਚ ਕੰਮ ਕਰਦੀ ਸੀ।
ਇਹ ਵੀ ਪੜ੍ਹੋ : ਧੁੰਦ ਦੀ ਚਾਦਰ ‘ਚ ਲਿਪਟਿਆ ਪੰਜਾਬ, ਮੌਸਮ ਵਿਭਾਗ ਵੱਲੋਂ ਯੈਲੋ ਅਲਰਟ ਜਾਰੀ, ਵਾਹਨ ਚਾਲਕਾਂ ਨੂੰ ਚੇਤਾਵਨੀ
ਰਾਜ ਰਾਣੀ ਨੇ ਪੁਲਿਸ ਨੂੰ ਦੱਸਿਆ ਕਿ ਪਰਮਜੀਤ ਕੌਰ ਦਾ ਪਤੀ ਅਮਿਤ ਕੁਮਾਰ ਪਿੰਡ ਵਿੱਚ ਹੀ ਕਲੀਨਿਕ ਚਲਾਉਂਦਾ ਸੀ। ਪਰਮਜੀਤ ਕੌਰ ਪਿਛਲੇ ਕਾਫੀ ਸਮੇਂ ਤੋਂ ਕਰਜ਼ੇ ਨੂੰ ਲੈ ਕੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਅੱਜ ਪੋਸਟਮਾਰਟਮ ਤੋਂ ਬਾਅਦ ਪੁਲਿਸ ਲਾਸ਼ ਪਰਿਵਾਰ ਨੂੰ ਸੌਂਪ ਦੇਵੇਗੀ। ਜਿਸ ਤੋਂ ਬਾਅਦ ਮ੍ਰਿਤਕ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਥਾਣਾ ਸਦਰ ਦੇ SHO ਭਰਤ ਮਸੀਹ ਨੇ ਦੱਸਿਆ ਕਿ ਪਰਮਜੀਤ ਕੌਰ ਨੇ ਆਪਣੇ ਘਰ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਦੇਹ ਨੂੰ ਸਭ ਤੋਂ ਪਹਿਲਾਂ ਉਸ ਦੇ ਪਰਿਵਾਰ ਵਾਲਿਆਂ ਨੇ ਦੇਖਿਆ। ਜਿਸ ਤੋਂ ਬਾਅਦ ਮਾਮਲੇ ਦੀ ਸੂਚਨਾ ਪੁਲਿਸ ਕੰਟਰੋਲ ਰੂਮ ਨੂੰ ਦਿੱਤੀ ਗਈ। ਪੁਲਿਸ ਨੂੰ ਘਟਨਾ ਵਾਲੀ ਥਾਂ ਤੋਂ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਨਾ ਹੀ ਪਰਿਵਾਰ ਨੇ ਕਿਸੇ ‘ਤੇ ਕੋਈ ਸ਼ੱਕ ਜਤਾਇਆ ਹੈ। ਇਸ ਕਾਰਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ। ਮਾਮਲੇ ਵਿੱਚ ਸਿਰਫ਼ ਇੱਕ ਡੀਡੀਆਰ ਰਿਪੋਰਟ ਦਰਜ ਕੀਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ : –