ਬਰਨਾਲਾ ਅਤੇ ਪਟਿਆਲਾ ਦੇ ਸਿਵਲ ਸਰਜਨ ਦੀ ਟੀਮ ਨੇ ਸਾਂਝੇ ਤੌਰ ‘ਤੇ ਛਾਪਾ ਮਾਰ ਕੇ ਪਟਿਆਲਾ ਦੇ ਰਾਜਪੁਰਾ ਰੋਡ ਨੇੜੇ ਪਿੰਡ ਚੌੜਾ ਵਿੱਚ ਲਿੰਗ ਨਿਰਧਾਰਨ ਟੈਸਟ ਕਰਵਾਉਣ ਵਾਲੇ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਬਰਨਾਲਾ ਦੇ ਸਿਹਤ ਵਿਭਾਗ ਤੋਂ ਮਿਲੇ ਇਨਪੁਟ ਦੇ ਆਧਾਰ ‘ਤੇ ਉੱਥੋਂ ਦੀ ਟੀਮ ਨੇ ਪਟਿਆਲਾ ਦੀ ਮੈਡੀਕਲ ਟੀਮ ਨਾਲ ਤਾਲਮੇਲ ਕੀਤਾ, ਜਿਸ ਤੋਂ ਬਾਅਦ ਇੱਕ ਡੰਮੀ ਮਰੀਜ਼ ਨੂੰ ਪਿੰਡ ਚੌੜਾ ਭੇਜਿਆ ਗਿਆ।
ਜਿੱਥੇ ਜਿਵੇਂ ਹੀ ਇੱਕ ਪੁਰਸ਼ ਅਤੇ ਇੱਕ ਔਰਤ ਨੇ ਲਿੰਗ ਵੈਰੀਫਿਕੇਸ਼ਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਤਾਂ ਮੈਡੀਕਲ ਟੀਮ ਨੇ ਉਨ੍ਹਾਂ ਨੂੰ ਕਾਬੂ ਕਰ ਲਿਆ। ਇਸ ਦੌਰਾਨ ਸਿਹਤ ਵਿਭਾਗ ਦੀ ਟੀਮ ਦੇ ਨਾਲ ਅਰਬਨ ਅਸਟੇਟ ਪੁਲਿਸ ਦੀ ਟੀਮ ਵੀ ਮੌਜੂਦ ਸੀ। ਫਿਲਹਾਲ ਟੀਮਾਂ ਮੌਕੇ ‘ਤੇ ਮੌਜੂਦ ਹਨ ਅਤੇ ਪੁਲਿਸ ਵੀ ਜਲਦੀ ਹੀ ਐਫਆਈਆਰ ਦਰਜ ਕਰਨ ਦੀ ਕਾਰਵਾਈ ਸ਼ੁਰੂ ਕਰ ਦੇਵੇਗੀ।
ਬਰਨਾਲਾ ਦੇ ਸਿਵਲ ਸਰਜਨ ਡਾ. ਜਸਬੀਰ ਸਿੰਘ ਔਲਖ ਨੇ ਦੱਸਿਆ ਕਿ ਉਨ੍ਹਾਂ ਦੀ ਗੁਪਤ ਸੂਚਨਾ ਦੇ ਆਧਾਰ ‘ਤੇ ਸਟਿੰਗ ਆਪ੍ਰੇਸ਼ਨ ਕੀਤਾ ਗਿਆ, ਜਿਸ ਤਹਿਤ ਅੱਜ ਡਿਪਟੀ ਮੈਡੀਕਲ ਕਮਿਸ਼ਨਰ ਬਰਨਾਲਾ ਪੂਨਮਦੀਪ ਕੌਰ ਦੇ ਵਿਸ਼ੇਸ਼ ਸਹਿਯੋਗ ਨਾਲ ਗੁਪਤ ਛਾਪੇਮਾਰੀ ਕਰਕੇ ਮੁਲਜ਼ਮਾਂ ਨੂੰ ਜਾਂਚ ਦੌਰਾਨ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਦੌਰਾਨ ਗਰਭਪਾਤ ਕਰਨ ਵਾਲਾ ਯੰਤਰ, ਸਮਾਨ ਅਤੇ ਭਾਰੀ ਮਾਤਰਾ ਵਿੱਚ ਦਵਾਈਆਂ ਬਰਾਮਦ ਕੀਤੀਆਂ ਗਈਆਂ।
ਇਹ ਵੀ ਪੜ੍ਹੋ : ਮੰਤਰੀ ਭੁੱਲਰ ਦਾ ਐਕਸ਼ਨ, ਪੰਚਾਇਤੀ ਜ਼ਮੀਨ ਤੋਂ ਨਜਾਇਜ਼ ਕਬਜ਼ਾ ਛੁਡਵਾਇਆ, ਦੁਕਾਨਾਂ ‘ਤੇ ਚੱਲਿਆ ‘ਪੀਲਾ ਪੰਜਾ’
ਸਿਹਤ ਵਿਭਾਗ ਦੀ ਟੀਮ ਵੱਲੋਂ ਇਸ ਵਿਅਕਤੀ ਕੋਲ ਫਰਜ਼ੀ ਗਰਭਵਤੀ ਔਰਤ ਨੂੰ ਟੈਸਟ ਕਰਵਾਉਣ ਲਈ ਭੇਜਿਆ ਗਿਆ ਸੀ। ਇਸ ਤੋਂ ਪਹਿਲਾਂ ਵੀ ਇਹ ਦੋਸ਼ੀ ਵਿਅਕਤੀ ਟੈਸਟ ਕਰਵਾਉਣ ਬਦਲੇ 25 ਹਜ਼ਾਰ ਰੁਪਏ ਲੈ ਚੁੱਕਾ ਸੀ। ਉਕਤ ਵਿਅਕਤੀ ਨੇ ਔਰਤ ਨੂੰ ਚੌੜਾ ਸਥਿਤ ਆਪਣੇ ਘਰ ਬੁਲਾਇਆ। ਇਸ ਦੌਰਾਨ ਜਿਵੇਂ ਹੀ ਉਕਤ ਵਿਅਕਤੀ ਨੇ ਘਰ ‘ਤੇ ਟੈਸਟ ਸ਼ੁਰੂ ਕੀਤਾ ਤਾਂ ਸਿਹਤ ਵਿਭਾਗ ਦੀ ਟੀਮ ਨੇ ਮੌਕੇ ‘ਤੇ ਪਹੁੰਚ ਕੇ ਉਕਤ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾ. ਜਸਬੀਰ ਸਿੰਘ ਔਲਖ ਸਿਵਲ ਸਰਜਨ ਬਰਨਾਲਾ ਅਤੇ ਡਾ. ਰਮਿੰਦਰ ਕੌਰ ਸਿਵਲ ਸਰਜਨ ਪਟਿਆਲਾ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇੱਕ ਮਰਦ ਅਤੇ ਔਰਤ ਜਿਨ੍ਹਾਂ ਕੋਲ ਮੈਡੀਕਲ ਡਿਗਰੀ ਨਹੀਂ ਹੈ, ਉਹ ਲੰਮੇ ਸਮੇਂ ਤੋਂ ਲਿੰਗ ਨਿਰਧਾਰਨ ਟੈਸਟ ਕਰ ਰਹੇ ਹਨ ਅਤੇ ਗਰਭਪਾਤ ਕਰਵਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ : –