ਬਠਿੰਡਾ ਦੇ ਤਲਵੰਡੀ ਸਾਬੋ ਵਿੱਚ ਸ਼ਨੀਵਾਰ ਰਾਤ 8 ਵਜੇ ਦੇ ਕਰੀਬ ਡੀਐਸਪੀ ਦਫ਼ਤਰ ਤੋਂ 200 ਮੀਟਰ ਦੂਰ ਇੱਕ ਕਾਰ ਵਿੱਚ ਸਵਾਰ ਪੈਟਰੋਲ ਪੰਪ ਦੇ ਮਾਲਕ ਤੇ ਉਸ ਦੇ ਸਾਥੀਆਂ ’ਤੇ ਕੁਝ ਵਿਅਕਤੀਆਂ ਨੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ਵਿੱਚ ਪੰਪ ਮਾਲਕ ਦੇ ਤਿੰਨ ਸਾਥੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਤਲਵੰਡੀ ਸਾਬੋ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਤਲਵੰਡੀ ਸਾਬੋ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਹਮਲੇ ਦਾ ਕਾਰਨ ਪੈਟਰੋਲ ਦੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਝਗੜਾ ਦੱਸਿਆ ਜਾ ਰਿਹਾ ਹੈ। ਪੀੜਤ ਮਨੀ ਵਾਸੀ ਸਿੰਗੋ ਮੰਡੀ ਨੇ ਦੱਸਿਆ ਕਿ ਉਸ ਨੇ ਕੁਝ ਲੋਕਾਂ ਤੋਂ ਤੇਲ ਦੇ ਪੈਸੇ ਲੈਣੇ ਸਨ। ਜਿਸ ਸਬੰਧੀ ਉਸ ਨੇ ਥਾਣਾ ਸਿੰਗੋ ਵਿਖੇ ਸ਼ਿਕਾਇਤ ਦਿੱਤੀ ਸੀ। ਜਿਸ ਦਾ ਸਮਝੌਤਾ ਉਨ੍ਹਾਂ ਦੇ ਪੋਸਟ ‘ਤੇ ਹੋਇਆ ਸੀ। ਜਿਸ ਤੋਂ ਬਾਅਦ ਸ਼ਨੀਵਾਰ ਨੂੰ ਉਹ ਆਪਣੀ ਕਾਰ ‘ਚ ਤਲਵੰਡੀ ਸਾਬੋ ਆ ਰਿਹਾ ਸੀ ‘ਤਾਂ ਕੁਝ ਲੋਕਾਂ ਨੇ ਇਸ ਦੇ ਪਿੱਛੇ ਆਪਣੀਆਂ ਕਾਰਾਂ ਖੜ੍ਹੀਆਂ ਕਰ ਦਿੱਤੀਆਂ।
ਇਹ ਵੀ ਪੜ੍ਹੋ : ਮੋਗਾ ‘ਚ ਵੱਡਾ ਐਨਕਾਊਂਟਰ, ਗੈਂ.ਗਸ.ਟਰਾਂ ਤੇ ਪੁਲਿਸ ਵਿਚਕਾਰ ਹੋਈ ਫਾ.ਇਰਿੰਗ, 3 ਗੈਂ.ਗਸ.ਟਰ ਗ੍ਰਿਫਤਾਰ
ਇਸ ਦੌਰਾਨ ਇੱਕ ਵਿਅਕਤੀ ਨੇ ਕਾਰ ਦੀ ਖਿੜਕੀ ਵਿੱਚੋਂ ਹਵਾ ਵਿੱਚ ਫਾਇਰਿੰਗ ਕੀਤੀ। ਜਿਸ ਤੋਂ ਬਾਅਦ ਉਹ ਆਪਣੀ ਗੱਡੀ ਭਜਾ ਕੇ ਲੈ ਗਏ, ਜਦੋਂ ਉਹ ਤਲਵੰਡੀ ਸਾਬੋ ਤਹਿਸੀਲ ਦੇ ਨੇੜੇ ਪਹੁੰਚੇ ਤਾਂ ਦੋਸ਼ੀਆਂ ਨੇ ਪੰਪ ਗੰਨ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਵਿਚ ਉਨ੍ਹਾਂ ਦੇ ਤਿੰਨ ਵਿਅਕਤੀ ਜ਼ਖਮੀ ਹੋ ਗਏ। ਘਟਨਾ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –