ਪੰਜਾਬ ਸਰਕਾਰ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦਾਅਵਾ ਕੀਤਾ ਹੈ ਕਿ ਮੁਫਤ ਬਿਜਲੀ ਦੇ ਬਾਵਜੂਦ 1880 ਕਰੋੜ ਦੇ ਘਾਟੇ ਵਾਲਾ PSPCL ਹੁਣ 564 ਕਰੋੜ ਦੇ ਮੁਨਾਫੇ ‘ਚ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਿਚ ਆਉਣ ਦੇ 3 ਮਹੀਨਿਆਂ ਦੇ ਅੰਦਰ ਹੀ ਸੂਬਾ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਦੀ ਸ਼ੁਰੂਆਤ ਕਰ ਦਿੱਤੀ ਗਈ ਸੀ ਤੇ ਇਹ ਮਾਨ ਸਰਕਾਰ ਦੀਆਂ ਅਣਥੱਕ ਕੋਸ਼ਿਸ਼ਾਂ ਦਾ ਹੀ ਨਤੀਜਾ ਹੈ ਕਿ ਅੱਜ ਬਿਜਲੀ ਬੋਰਡ ਫਾਇਦੇ ਵਿਚ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਦੇ ਤੇ ਲੋਕਾਂ ਦੀ ਭਲਾਈ ਲਈ ਹੀ ਕੰਮ ਕਰ ਰਹੀ ਹੈ। ਈਟੀਓ ਨੇ ਕਿਹਾ ਕਿ ਸਰਕਾਰ ਦਾ ਪੰਜਾਬ ਵਿਚ ਬਿਜਲੀ ਮਹਿੰਗੀ ਕਰਨ ਦਾ ਕੋਈਇਰਾਦਾ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਬਿਜਲੀ ਬੋਰਡ ਨੂੰ ਨੁਕਸਾਨ ਤੋਂ ਕੱਢ ਕੇ ਫਾਇਦੇ ਵਿਚ ਲਿਆ ਕੇ ਖੜ੍ਹਾ ਕੀਤਾ ਹੈ। ਬਿਜਲੀ ਦੇ ਖੇਤਰ ਵਿਚ ਕਈ ਤਰ੍ਹਾਂ ਦੇ ਸੁਧਾਰ ਕੀਤੇ ਜਾ ਰਹੇ ਹਨ ਤਾਂ ਕਿ ਲੋਕਾਂ ਨੂੰ ਬੇਹਤਰ ਸੇਵਾਵਾਂ ਬਿਨਾਂ ਕਿਸੇ ਰੁਕਾਵਟ ਦੇ ਮਿਲ ਸਕਣ।
ਇਹ ਵੀ ਪੜ੍ਹੋ : UP ਬਿਜਲੀ ਵਿਭਾਗ ਦਾ ਕਾਰਨਾਮਾ, ਘਰ ‘ਚ ਸਿਰਫ ਇੱਕ ਪੱਖਾ ਤੇ 3 ਬਲਬ ਚਲਾਉਣ ਵਾਲੇ ਮਜ਼ਦੂਰ ਨੂੰ ਭੇਜਿਆ 58 ਲੱਖ ਰੁ: ਦਾ ਬਿੱਲ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ 2022 ਦੀਆਂ ਚੋਣਾਂ ਵਿਚ ਸੱਤਾ ਹਾਸਲ ਕਰਨ ਦੇ 3 ਮਹੀਨਿਆਂ ਦੇ ਅੰਦਰ-ਅੰਦਰ ਪੰਜਾਬ ਦੇ ਲੋਕਾਂ ਨੂੰ ਆਪਣੇ ਵਾਅਦੇ ਮੁਤਾਬਕ ਮੁਫਤ ਬਿਜਲੀ ਦੇਣੀ ਸ਼ੁਰੂ ਕਰ ਦਿੱਤੀ ਸੀ। ਉਨ੍ਹਾਂ ਕਿਹਾ ਕਿ ਚਾਲੂ ਵਿੱਤੀ ਸਾਲ 2023-24 ਵਿੱਚ ਅਪ੍ਰੈਲ ਤੋਂ ਸਤੰਬਰ ਦੇ ਸਮੇਂ ਦੌਰਾਨ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੇ 564.76 ਕਰੋੜ ਰੁਪਏ ਦਾ ਮੁਨਾਫਾ ਕਮਾਇਆ ਹੈ। ਜਦੋਂਕਿ ਪਿਛਲੇ ਸਾਲ ਇਸੇ ਅਰਸੇ ਦੌਰਾਨ ਪੀਐਸਪੀਸੀਐਲ ਨੂੰ 1880.25 ਕਰੋੜ ਰੁਪਏ ਦਾ ਘਾਟਾ ਪਿਆ ਸੀ।
ਵੀਡੀਓ ਲਈ ਕਲਿੱਕ ਕਰੋ : –