ਦੁਬਈ ‘ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਰੋਜ਼ੀ-ਰੋਟੀ ਕਮਾਉਣ ਲਈ ਦੁਬਈ ਗਏ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਜਤਿੰਦਰਬੀਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਪਿੰਡ ਨੰਗਲੀ, ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ। ਨੌਜਵਾਨ ਦੀ ਦੁਬਈ ’ਚ ਸੰਖੇਪ ਬਿਮਾਰੀ ਕਾਰਨ ਮੌਤ ਹੋਈ ਹੈ। ਜਤਿੰਦਰਬੀਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ।
ਇਹ ਵੀ ਪੜ੍ਹੋ : ਕਰਨਾਲ ‘ਚ ਤੇਜ਼ ਰਫ਼ਤਾਰ ਟਰੱਕ ਨੇ ਬਾਈਕ ਸਵਾਰਾਂ ਨੂੰ ਕੁ.ਚਲਿਆ, 3 ਨੌਜਵਾਨਾਂ ਦੀ ਹੋਈ ਮੌ.ਤ
ਜਤਿੰਦਰਬੀਰ ਸਿੰਘ ਦੇ ਪਿਤਾ ਅਮਰੀਕ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਜਤਿੰਦਰਬੀਰ ਰੋਜ਼ੀ ਰੋਟੀ ਕਮਾਉਣ ਦੁਬਈ ਗਿਆ ਸੀ। ਕੁਝ ਦਿਨ ਪਹਿਲਾਂ ਉਸ ਨੂੰ ਬੁਖ਼ਾਰ ਚੜ੍ਹਨ ਕਾਰਨ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ। ਇਲਾਜ ਦੌਰਾਨ ਉਸ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਜਤਿੰਦਰਬੀਰ ਸਿੰਘ ਵਿਆਹਿਆ ਹੋਇਆ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਸਾਲਾਂ ਦੀ ਧੀ ਨੂੰ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –