ਨਿਊਯਾਰਕ ਵਿੱਚ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਸਮਾਣਾ ਸਬ ਡਵੀਜ਼ਨ ਦੇ ਪਿੰਡ ਧਨੌਰੀ ਨਿਵਾਸੀ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਮ੍ਰਿਤਕ ਵਿਆਹਿਆ ਹੋਇਆ ਸੀ।
ਮਿਲੀ ਜਾਣਕਾਰੀ ਅਨੁਸਾਰ ਮਲਕ ਸਿੰਘ ਪੁੱਤਰ ਬਲਜੀਤ ਸਿੰਘ ਤਕਰੀਬਨ ਅੱਠ ਸਾਲ ਪਹਿਲਾਂ ਵਿਦੇਸ਼ ਗਿਆ ਸੀ ਜੋ ਵੋਲਵੋ ਸੈਮੀ ਵੈਸਟਬਾਊਂਂਡ ਚਲਾਉਂਦਾ ਸੀ। ਸਾਊਥ ਰਿਚਮੰਡ ਹਿੱਲ ਨਿਊਯਾਰਕ ਦਾ 29 ਸਾਲਾ ਇਹ ਨੌਜਵਾਨ ਵਾਹਨ ਦਾ ਕੰਟਰੋਲ ਗੁਆ ਬੈਠਿਆ ਅਤੇ ਖੱਡ ਵਿੱਚ ਜਾ ਟਕਰਾਇਆ ਜਿਸ ਕਰਕੇ ਇਸ ਹਾਦਸੇ ਵਿੱਚ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਅਚਾਨਕ ਹੋਈ ਮੌ.ਤ, ਸਾਲ ਪਹਿਲਾਂ ਗਿਆ ਸੀ ਵਿਦੇਸ਼
ਮ੍ਰਿਤਕ ਮਲਕ ਸਿੰਘ ਤਕਰੀਬਨ ਅੱਠ ਸਾਲ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਗਿਆ ਸੀ ਅਤੇ ਪਰਿਵਾਰ ਵਿੱਚ ਉਹ ਦੋ ਭਰਾਵਾਂ ‘ਚੋਂ ਛੋਟਾ ਸੀ। ਮਲਕ ਸਿੰਘ ਆਪਣੇ ਪਿੱਛੇ ਪਤਨੀ ਸਣੇ ਪੰਜ ਸਾਲ ਦੀ ਲੜਕੀ ਤੇ ਸਾਲ ਦਾ ਲੜਕਾ ਛੱਡ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –