ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਭਾਰਤੀ ਫੌਜ ਦੇ ਜਵਾਨ ਅਮਰੀਕ ਸਿੰਘ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇੱਕ ਕਰੋੜ ਰੁਪਏ ਦਾ ਚੈੱਕ ਸੌਂਪਿਆ। ਅਮਰੀਕ ਸਿੰਘ ਪਿੰਡ ਝੰਡੂਕੇ ਦਾ ਰਹਿਣ ਵਾਲਾ ਸੀ। ਸ਼ਹੀਦ ਦੇ ਪਿਤਾ ਗੁਰਜੰਟ ਸਿੰਘ ਨੂੰ ਚੈੱਕ ਸੌਂਪਦਿਆਂ CM ਮਾਨ ਨੇ ਕਿਹਾ ਕਿ ਅਮਰੀਕ ਸਿੰਘ ਨੇ ਝਾਂਸੀ (ਉੱਤਰ ਪ੍ਰਦੇਸ਼) ਵਿਖੇ ਤਾਇਨਾਤੀ ਦੌਰਾਨ ਧਰਤੀ ਮਾਤਾ ਦੀ ਸੇਵਾ ਕਰਦਿਆਂ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਇਸ ਜਵਾਨ ਵੱਲੋਂ ਦੇਸ਼ ਲਈ ਦਿੱਤੀ ਗਈ ਮਹਾਨ ਕੁਰਬਾਨੀ ਦੇ ਸਨਮਾਨ ਵਜੋਂ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਦੇਸ਼ ਇਨ੍ਹਾਂ ਸ਼ਹੀਦਾਂ ਦਾ ਕਰਜ਼ਦਾਰ ਹੈ ਅਤੇ ਸਦਾ ਰਹੇਗਾ, ਜਿਨ੍ਹਾਂ ਨੇ ਦੇਸ਼ ਅਤੇ ਇਸ ਦੇ ਲੋਕਾਂ ਖਾਤਿਰ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।

CM Mann handed over check of one crore
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਧਰਤੀ ਮਾਂ ਦੇ ਇਨ੍ਹਾਂ ਸਪੂਤਾਂ ਦੇ ਵਡਮੁੱਲੇ ਯੋਗਦਾਨ ਦੇ ਸਤਿਕਾਰ ਵਜੋਂ ਹੈ। ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਜਵਾਨਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ।
ਇਹ ਵੀ ਪੜ੍ਹੋ: ਨਹੀਂ ਰਹੀ ‘ਆਉਟ ਸਟੈਂਡਿੰਗ ਡਿਪਲੋਮੈਟ ਐਵਾਰਡ’ ਜਿੱਤਣ ਵਾਲੀ ਇੰਦਰਪ੍ਰੀਤ ਕੌਰ, ਸ਼ੱਕੀ ਹਲਾਤ ‘ਚ ਹੋਈ ਮੌ.ਤ
ਦੇਸ਼ ਦੀ ਸੁਰੱਖਿਆ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸੈਨਿਕਾਂ ਦੇ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹੀਦ ਦੇ ਪਰਿਵਾਰ ਨੂੰ ਇਹ ਵਿੱਤੀ ਸਹਾਇਤਾ, ਸੂਬਾ ਸਰਕਾਰ ਵੱਲੋਂ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਯਕੀਨੀ ਬਣਾਉਣ ਦੀ ਵਚਨਬੱਧਤਾ ਦੇ ਅਨੁਸਾਰ ਹੈ। ਇਸ ਤੋਂ ਇਲਾਵਾ ਦਿੱਲੀ ਦੇ CM ਕੇਹਰਿਵਾਲ ਨੇ ਵੀ ਆਪਣੇ ਸੰਬੋਧਨ ਵਿੱਚ ਜਵਾਨਾਂ ਦੀ ਮਹਾਨ ਕੁਰਬਾਨੀ ਨੂੰ ਮਾਨਤਾ ਦੇਣ ਲਈ ਪੰਜਾਬ ਸਰਕਾਰ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕੀਤੀ।

CM Mann handed over check of one crore
CM ਕੇਜਰੀਵਾਲ ਨੇ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੇਵਾ ਦੌਰਾਨ ਸ਼ਹੀਦ ਹੋਏ ਜਵਾਨਾਂ ਦੇ ਪਰਿਵਾਰਾਂ ਨੂੰ ਇੱਕ-ਇੱਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸਰਕਾਰ ਦੀ ਅਗਨੀਵੀਰ ਯੋਜਨਾ ਦੇ ਉਲਟ ਹੈ, ਜਿੱਥੇ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨੂੰ ਇਕ ਪੈਸੇ ਦੀ ਵੀ ਆਰਥਿਕ ਸਹਾਇਤਾ ਜਾਂ ਸਨਮਾਨ ਨਾ ਦੇ ਕੇ ਸ਼ਰਮਸਾਰ ਕੀਤਾ ਜਾਂਦਾ ਹੈ । ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕੋਈ ਸਰਕਾਰ ਹਥਿਆਰਬੰਦ ਫੌਜ ਦੇ ਜਵਾਨਾਂ ਦੀ ਸ਼ਹਾਦਤ ਨੂੰ ਸਤਿਕਾਰ ਦੇ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –
























