ਜਲੰਧਰ ਡੀਸੀ ਦਫ਼ਤਰ ਦੇ 42 ਵਿਭਾਗਾਂ ਦੇ ਮੁਲਾਜ਼ਮਾਂ ਨੇ ਸੋਮਵਾਰ ਤੋਂ ਆਪਣਾ ਕੰਮ ਸੁਚਾਰੂ ਢੰਗ ਨਾਲ ਸ਼ੁਰੂ ਕਰ ਦਿੱਤਾ ਹੈ। ਮੁਲਾਜ਼ਮ ਪਿਛਲੇ 40 ਦਿਨਾਂ ਤੋਂ ਹੜਤਾਲ ‘ਤੇ ਸਨ। ਮੁਲਾਜ਼ਮਾਂ ਦੀ ਹੜਤਾਲ ਖ਼ਤਮ ਹੋਣ ਨਾਲ ਆਮ ਲੋਕਾਂ ਨੂੰ ਵੀ ਰਾਹਤ ਮਿਲੀ ਹੈ। ਸਰਕਾਰ ਅਤੇ ਡੀਸੀ ਦਫ਼ਤਰ ਦੇ ਮੁਲਾਜ਼ਮਾਂ ਵਿਚਾਲੇ ਚੱਲ ਰਹੀ ਖਿੱਚੋਤਾਣ ਕਾਰਨ ਆਮ ਲੋਕਾਂ ਨੂੰ ਪਿਛਲੇ 40 ਦਿਨਾਂ ਤੋਂ ਦਫ਼ਤਰਾਂ ਦੇ ਚੱਕਰ ਕੱਟਣੇ ਪਏ।
ਦੱਸ ਦੇਈਏ ਕਿ ਇਹ ਹੜਤਾਲ ਪੁਰਾਣੀ ਪੈਨਸ਼ਨ ਬਹਾਲੀ ਅਤੇ ਹੋਰ ਮੰਗਾਂ ਨੂੰ ਲੈ ਕੇ ਚੱਲ ਰਹੀ ਸੀ। ਇਹ ਪ੍ਰਦਰਸ਼ਨ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਜਾ ਰਿਹਾ ਸੀ। ਯੂਨੀਅਨ ਨੇ ਇਸ ਹੜਤਾਲ ਨੂੰ ਮੁਲਤਵੀ ਕਰਨ ਦੀ ਗੱਲ ਕਹੀ ਹੈ। ਜੇਕਰ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਉਹ ਮੁੜ ਹੜਤਾਲ ‘ਤੇ ਜਾਣਗੇ। ਸਰਕਾਰ ਖਿਲਾਫ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਵਿੱਚ 42 ਵਿਭਾਗਾਂ ਦੇ ਕਰਮਚਾਰੀ ਵੀ ਸ਼ਾਮਲ ਸਨ।
ਇਹ ਵੀ ਪੜ੍ਹੋ : ਹੁਸ਼ਿਆਰਪੁਰ ਪੁਲਿਸ ਨੇ ਫੜਿਆ ਨ.ਸ਼ਾ ਤਸਕਰ, ਮੁਲਜ਼ਮ ਕੋਲੋਂ 1 ਲੱਖ 80 ਹਜ਼ਾਰ ਰੁ: ਦਾ ਨ.ਸ਼ੀਲਾ ਪਦਾਰਥ ਬਰਾਮਦ
ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਵੱਲੋਂ ਕੀਤੀ ਗਈ ਹੜਤਾਲ ਕਾਰਨ ਕਰੀਬ 42 ਵਿਭਾਗਾਂ ਦਾ ਕੰਮ ਪ੍ਰਭਾਵਿਤ ਹੋਇਆ। ਹੜਤਾਲ ਵਿੱਚ ਨਿਗਮ ਦੇ ਸਰਕਾਰੀ ਮੁਲਾਜ਼ਮ ਅਤੇ ਕਲੈਰੀਕਲ ਲੋਕ ਸ਼ਾਮਲ ਹੋਏ। ਸੇਵਾ ਕੇਂਦਰਾਂ ਦੇ ਪਿਛਲੇ ਡੈਸਕ ’ਤੇ ਕੰਮ ਕਰਦੇ ਸਾਰੇ ਲੋਕ ਹੜਤਾਲ ’ਤੇ ਸਨ। ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ। 42 ਵਿਭਾਗਾਂ ਵਿੱਚੋਂ ਸਭ ਤੋਂ ਅਹਿਮ ਵਿਭਾਗ ਰਜਿਸਟਰੀਆਂ ਦਾ ਸੀ, ਜੋ ਸੋਮਵਾਰ ਤੋਂ ਮੁੜ ਸ਼ੁਰੂ ਹੋ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –