ਲੋਕ ਸਭਾ ਦੇ ਬਾਅਦ ਰਾਜ ਸਭਾ ‘ਚ ਵੀ ਸਾਂਸਦਾਂ ‘ਤੇ ਕਾਰਵਾਈ ਕੀਤੀ ਗਈ ਹੈ। ਸੰਸਦ ਦੇ ਉੱਚ ਸਦਨ ਦੇ 45 ਸਾਂਸਦਾਂ ਨੂੰ ਪੂਰੇ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਹੈ। ਦੱਸਿਆ ਗਿਆ ਕਿ ਰਾਜ ਸਭਾ ਦੇ 34 ਸਾਂਸਦਾਂ ਨੂੰ ਬਚੇ ਹੋਏ ਸਰਦ ਰੁੱਤ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ 11 ਸਾਂਸਦਾਂ ਦੇ ਮੁਅੱਤਲੀ ਦੇ ਮਾਮਲੇ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਨੂੰ ਭੇਜ ਦਿੱਤਾ ਗਿਆ ਹੈ। ਇਸ ਦੀ ਰਿਪੋਰਟ ਆਉਣ ਤੱਕ ਇਹ 11 ਸਾਂਸਦ ਸਦਨ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕਣਗੇ। ਇਸ ਤੋਂ ਪਹਿਲਾਂ ਲੋਕ ਸਭਾ ਦੀ ਕਾਰਵਾਈ ਵਿਚ ਰੁਕਾਵਟ ਪਾਉਣ ਲਈ 33 ਲੋਕ ਸਭਾ ਸਾਂਸਦਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ।
ਇਸ ਤੋਂ ਪਹਿਲਾਂ ਲੋਕ ਸਭਾ ਦੇ ਜਿਹੜੇ ਸਾਂਸਦਾਂ ‘ਤੇ ਗਾਜ਼ ਡਿੱਗੀ ਹੈ, ਉਨ੍ਹਾਂ ਵਿਚੋਂ 30 ਨੂੰ ਬਚੇ ਹੋਏ ਸਰਦ ਰੁੱਤ ਸੈਸ਼ਨ ਲਈ ਮੁਅੱਤਲ ਕਰ ਦਿੱਤਾ ਗਿਆ ਹੈ।ਇਸ ਤੋਂ ਇਲਾਵਾ ਤਿੰਨ ਹੋਰ ਸਾਂਸਦਾਂ ਨੂੰ ਵਿਸ਼ੇਸ਼ ਅਧਿਕਾਰ ਕਮੇਟੀ ਦੀ ਰਿਪੋਰਟ ਆਉਣ ਤੱਕ ਮੁਅੱਤਲ ਕੀਤਾ ਗਿਆ ਹੈ। ਇਨ੍ਹਾਂ ਵਿਚ ਕੇ. ਵਿਜੇਕੁਮਾਰ, ਵਿਜੇ ਵਸੰਤ ਤੇ ਅਬਦੁੱਲ ਖਾਲਿਕ ਸ਼ਾਮਲ ਹਨ।
ਇਹ ਵੀ ਪੜ੍ਹੋ : ਵਜ਼ੀਫ਼ਾ ਰਾਸ਼ੀ ਜਾਰੀ ਕਰਨ ਦੀ ਮੰਗ ਵਾਲੀ ਪਟੀਸ਼ਨ ‘ਤੇ HC ਨੇ ਪੰਜਾਬ ਸਰਕਾਰ ਤੋਂ ਮੰਗੀ ਸਟੇਟਸ ਰਿਪੋਰਟ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀਰਵਾਰ ਨੂੰ ਦੋਵੇਂ ਸਦਨਾਂ ਦੇ 14 ਸਾਂਸਦਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਸੀ। ਇਸ ਵਿਚ ਲੋਕ ਸਭਾ ਦੇ 13 ਤੇ ਰਾਜ ਸਭਾ ਦਾ ਇਕ ਸਾਂਸਦ ਸ਼ਾਮਲ ਸੀ। ਇਸ ਤਰ੍ਹਾਂ ਹੁਣ ਤੱਕ ਦੋਵੇਂ ਸਦਨਾਂ ਦੇ 92 ਸਾਂਸਦਾਂ ‘ਤੇ ਮੁਅੱਤਲੀ ਦੀ ਕਾਰਵਾਈ ਕੀਤੀ ਜਾ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ : –