ਗੈਂਗਸਟਰਾਂ ‘ਤੇ ਨਕੇਲ ਕੱਸਣ ਲਈ ਸੂਬਾ ਸਰਕਾਰ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਆਦਿਤਿਆਨਾਥ ਯੋਗੀ ਦੇ ਮਾਡਲ ਨੂੰ ਅਪਣਾਇਆ ਹੈ ਜਿਸ ਤਰ੍ਹਾਂ ਯੋਗੀ ਸਰਕਾਰ ਮੁਲਜ਼ਮਾਂ ਨੂੰ ਮੁਕਾਬਲੇ ਵਿਚ ਮਾਰ ਰਹੀ ਜਾਂ ਗ੍ਰਿਫਤਾਰ ਕਰ ਰਹੀ ਹੈ,ਉਂਝ ਹੀ ਪੰਜਾਬ ਸਰਕਾਰ ਕਰ ਰਹੀ ਹੈ।
ਸਰਕਾਰ ਦੇ ਨਿਰਦੇਸ਼ ‘ਤੇ ਸੰਗਠਿਤ ਅਪਰਾਧ ਤੇ ਗੈਂਗਸਟਰਾਂ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਨੇ ਪਿਛਲੇ 10 ਦਿਨ ਵਿਚ ਮੁਕਾਬਲੇ ਵਿਚ 8 ਤੋਂ ਜ਼ਿਆਦਾ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਨੂੰ ਸਪੱਸ਼ਟ ਨਿਰਦੇਸ਼ ਦਿੱਤਾ ਹੈ ਕਿ ਕਿਸੇ ਵੀ ਕੀਮਤ ‘ਤੇ ਕਾਨੂੰਨ ਵਿਵਸਥਾ ਨੂੰ ਠੀਕ ਕੀਤਾ ਜਾਵੇ।
ਸੂਬੇ ਵਿਚ ਫਿਰੌਤੀ, ਅਗਵਾ ਦੇ ਜ਼ਿਆਦਾ ਮਾਮਲੇ ਸਾਹਮਣੇ ਆਉਣ ਲੱਗੇ ਸਨ।ਇਸ ਦਾ ਕਾਰਨ ਹੈ ਕਿ ਵਿਦੇਸ਼ਾਂ ਵਿਚ ਬੈਠੇ ਗੈਂਗਸਟਰ ਜਿਥੇ ਸਰਗਰਮ ਆਪਣੇ ਸਲਿਪਰ ਸੈੱਲ ਜਾਂ ਗੁਰਗਿਆਂ ਜ਼ਰੀਏ ਵਾਰਦਾਤਾਂ ਨੂੰ ਅੰਜਾਮ ਦਿਵਾਉਣ ਦੀ ਫਿਰਾਕ ਵਿਚ ਸਨ। ਰਾਜਸਥਾਨ ਵਿਚ ਕਰਨੀ ਸੈਨਾ ਦੇ ਪ੍ਰਧਾਨ ਦੇ ਕਤਲ ਦੀ ਸਾਜਿਸ਼ ਵੀ ਪੰਜਾਬ ਵਿਚ ਰਚੀ ਗਈ। ਸਿੱਧੂ ਮੂਸੇਵਾਲਾ, ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਕਤਲ, ਕੈਨੇਡਾ ਵਿਚ ਗਿੱਪੀ ਗਰੇਵਾਲ ਦੀ ਕੋਠੀ ‘ਤੇ ਫਾਇਰਿੰਗ ਕਰਨ ਦੀ ਜ਼ਿੰਮੇਵਾਰੀ ਪੰਜਾਬ ਤੋਂ ਲਈ ਗਈ ਜਿਸ ਦੇ ਬਾਅਦ ਸਰਕਾਰ ਦੇ ਨਿਰਦੇਸ਼ਾਂ ਦੇ ਬਾਅਦ ਪੁਲਿਸ ਅਧਿਕਾਰੀਆਂ ਨੇ ਗੈਂਗਸਟਰਾਂ ‘ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਬੱਚਿਆਂ ਦੀ ਸਿਹਤ ਤੇ ਤੰਦਰੁਸਤੀ ਲਈ ਲਗਾਤਾਰ ਕਾਰਜ਼ਸੀਲ: ਡਾ. ਬਲਜੀਤ ਕੌਰ
ਇਸ ਸਮੇਂ 32 ਦੇ ਕਰੀਬ ਛੋਟੇ ਵੱਡੇ ਗੈਂਗ ਸੂਬੇ ਵਿਚ ਸਰਗਰਮ ਹਨ। ਪੁਲਿਸ ਅਜਿਹੇ ਅਪਰਾਧੀਆਂ ਨੂੰ ਸੰਦੇਸ਼ ਦੇਣਾ ਚਾਹੁੰਦੀ ਹੈ ਕਿ ਕਾਨੂੰਨ ਤੇ ਵਿਵਸਥਾ ਨੂੰ ਖਰਾਬ ਨਹੀਂ ਹੋਣ ਦਿੱਤਾ ਜਾਵੇਗਾ। ਪੰਜਾਬ ਪੁਲਿਸ ਦੇ ਅਧਿਕਾਰੀਆਂ ਨੇ ਵੀ ਸਾਫ ਨਿਰਦੇਸ਼ ਦਿੱਤੇ ਹਨ ਜਾਂ ਗੈਂਗਸਟਰ ਆਤਮ ਸਮਰਪਣ ਕਰ ਦੇਣ ਜਾਂ ਸੂਬਾ ਛੱਡ ਦੇਣ। ਸਪੈਸ਼ਲ ਡੀਜੀਪੀ ਕਾਨੂੰਨ ਵਿਵਸਥਾ ਅਰਪਿਤ ਸ਼ੁਕਲਾ ਨੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਵਿਵਸਥਾ ਨਾਲ ਖਿਲਵਾੜ ਨਹੀਂ ਕਰਨ ਦਿਤਾ ਜਾਵੇਗਾ। ਇਸ ਲਈ ਕਈਆਂ ਨੂੰ ਜੇਲ੍ਹਾਂ ਵਿਚ ਬੰਦ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ : –