ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬਲਵੰਤ ਸਿੰਘ ਰਾਜੋਆਣਾ ਬਾਰੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ਵਿੱਚ ਵੱਡਾ ਬਿਆਨ ਦਿੱਤਾ। ਰਾਜੋਆਣਾ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਦੀ ਰਹਿਮ ਦੀ ਅਪੀਲ ’ਤੇ ਉਨ੍ਹਾਂ ਕਿਹਾ ਕਿ ਜਿਸ ਨੂੰ ਆਪਣੀ ਗ਼ਲਤੀ ਦਾ ਅਹਿਸਾਸ ਨਹੀਂ, ਉਸ ਨੂੰ ਮੁਆਫ਼ੀ ਕਿਵੇਂ ਦਿੱਤੀ ਜਾਵੇ।
ਅਮਿਤ ਸ਼ਾਹ ਨੇ ਕਿਹਾ ਕਿ ਜਿਸ ਨੂੰ ਆਪਣੀ ਗਲਤੀ ਦਾ ਅਹਿਸਾਸ ਹੁੰਦਾ ਹੈ, ਉਹ ਰਹਿਮ ਦਾ ਹੱਕਦਾਰ ਹੈ। ਜੇ ਕੋਈ ਅੱਤਵਾਦੀ ਗੁਨਾਹ ਕਰੇ ਅਤੇ ਉਸ ਨੂੰ ਪਛਤਾਵਾ ਨਾ ਹੋਵੇ ਤਾਂ ਉਹ ਰਹਿਮ ਦਾ ਹੱਕਦਾਰ ਨਹੀਂ ਹੈ। ਕੋਈ ਤੀਜੀ ਸੰਸਥਾ ਆਪਣੀ ਸਜ਼ਾ ਮੁਆਫ਼ ਕਰਨ ਲਈ ਰਹਿਮ ਦੀ ਅਪੀਲ ਦਾਇਰ ਕਰਦੀ ਹੈ ਅਤੇ ਦੋਸ਼ੀ ਨੂੰ ਪਛਤਾਵਾ ਨਹੀਂ ਹੈ, ਤਾਂ ਉਹ ਰਹਿਮ ਦਾ ਹੱਕਦਾਰ ਕਿਵੇਂ ਹੋ ਸਕਦਾ ਹੈ?
ਦਰਅਸਲ, ਲੋਕ ਸਭਾ ਵਿੱਚ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਬਲਵੰਤ ਰਾਜੋਆਣਾ ਦੀ ਸਜ਼ਾ ਮੁਆਫ਼ ਕਰਨ ਦਾ ਮੁੱਦਾ ਉਠਾਇਆ ਸੀ, ਜਿਸ ਦਾ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਵਾਬ ਦਿੱਤਾ। ਇਸ ਬਿਆਨ ‘ਚ ਅਮਿਤ ਸ਼ਾਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਤੇ ਵੀ ਸਵਾਲ ਚੁੱਕ ਰਹੇ ਹਨ। ਜਿਸ ‘ਤੇ ਰਾਸ਼ਟਰਪਤੀ ਨੂੰ ਰਹਿਮ ਦੀ ਅਪੀਲ ਦਾਇਰ ਕੀਤੀ ਗਈ ਹੈ।
ਦੱਸ ਦੇਈਏ ਕਿ ਭਾਈ ਰਾਜੋਆਣਾ ਲਈ ਐਸਜੀਪੀਸੀ ਵੱਲੋਂ ਰਾਸ਼ਟਰਪਤੀ ਕੋਲ ਪਾਈ ਰਹਿਮ ਦੀ ਅਪੀਲ 2011 ਤੋਂ ਪੈਂਡਿੰਗ ਹੈ। ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਭਾਈ ਰਾਜੋਆਣਾ ਨੂੰ ਫਾਂਸੀ ਦੀ ਸਜ਼ਾ ਸੁਣਾਈ ਗਈ ਹੈ ਪਰ ਰਹਿਮ ਦੀ ਅਪੀਲ ਕਾਰਨ ਨਾ ਤਾਂ ਉਨ੍ਹਾਂ ਨੂੰ ਫਾਂਸੀ ਦਿੱਤੀ ਗਈ ਹੈ ਅਤੇ ਨਾ ਹੀ ਉਨ੍ਹਾਂ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ‘ਚ ਮਾਸਕ ਜ਼ਰੂਰੀ, ਕੋਰੋਨਾ ਦੇ ਨਵੇਂ ਵੇਰੀਏਂਟ ਨੂੰ ਲੈ ਕੇ ਅਲਰਟ, ਹਫ਼ਤੇ ਵਿੱਚ ਦੇਸ਼ ‘ਚ 23 ਮ.ਰੇ
ਐਸਜੀਪੀਸੀ ਦੀ ਰਹਿਮ ਦੀ ਅਪੀਲ ਵਿੱਚ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਵੀ ਮੰਗ ਕੀਤੀ ਗਈ ਹੈ। ਇੰਨਾ ਹੀ ਨਹੀਂ 550ਵੇਂ ਪ੍ਰਕਾਸ਼ ਪੁਰਬ ਮੌਕੇ ਪਹਿਲੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਭਾਈ ਰਾਜੋਆਣਾ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਇਸ ਨੋਟੀਫਿਕੇਸ਼ਨ ਨੂੰ ਵੀ ਅਜੇ ਤੱਕ ਲਾਗੂ ਨਹੀਂ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ : –