ਮੁਲਾਜ਼ਮਾਂ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਕ ਹੋਰ ਵੱਡਾ ਤੋਹਫ਼ਾ ਦਿੱਤਾ ਜਾ ਰਿਹਾ ਹੈ। 2 ਮਹੀਨਿਆਂ ਦੇ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਰੱਕੀ ਦੇ ਦਿੱਤੀ ਜਾਵੇਗੀ।
CM ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ‘ਤੇ ਚੀਫ ਸੈਕਟਰੀ ਨੇ 2 ਮਹੀਨਿਆਂ ਦੇ ਅੰਦਰ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਪ੍ਰਮੋਸ਼ਨ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ। ਇਸ ਲਈ ਮੁੱਖ ਸਕੱਤਰ ਨੇ DC ਤੇ ਹੋਰ ਵਿਭਾਗਾਂ ਨੂੰ ਪੱਤਰ ਜਾਰੀ ਕੀਤਾ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਇਸ ਕੰਮ ਨੂੰ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿਹੜੇ ਅਧਿਕਾਰੀਆਂ ਤੇ ਅਧਿਕਾਰੀਆਂ ਦੀ ਪ੍ਰਮੋਸ਼ਨ ਪੈਂਡਿੰਗ ਹੈ, ਨਿਯਮਾਂ ਮੁਤਾਬਕ ਉਨ੍ਹਾਂ ਨੂੰ ਪ੍ਰਮੋਸ਼ਨ ਦਿੱਤੀ ਜਾਵੇ। ਇਸ ਦੇ ਨਾਲ ਹੀ ਮੁੱਖ ਸਕੱਤਰ ਵੱਲੋਂ ਇਨ੍ਹਾਂ ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਮੌ.ਤ, ਦਿਮਾਗੀ ਨਸ ਫੱਟਣ ਕਾਰਨ ਗਈ ਜਾਨ
ਦੱਸ ਦੇਈਏ ਕਿ ਸੂਬਾ ਸਰਕਾਰ ਮੁਲਾਜ਼ਮਾਂ ਦੇ ਮਾਮਲਿਆਂ ਨੂੰ ਲੈ ਕੇ ਕਾਫੀ ਗੰਭੀਰ ਹੈ। ਲਗਾਤਾਰ ਜਿਥੇ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ,ਉਥੇ ਵੱਖ-ਵੱਖ ਵਿਭਾਗਾਂ ਵਿਚ ਲਗਾਤਾਰ ਡੀਪੀਸੀ ਬੁਲਾ ਕੇ ਪ੍ਰਮੋਸ਼ਨ ਦਿੱਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ : –