ਪੰਜਾਬ ਦੇ ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਖੁਦ.ਕੁਸ਼ੀ ਕਰ ਲਈ। ਦੋਵਾਂ ਕੈਦੀਆਂ ਨੇ ਤੜਕੇ 3 ਵਜੇ ਬਾਥਰੂਮ ਵਿੱਚ ਫਾ.ਹਾ ਲੈ ਲਿਆ। ਇਸ ਸਬੰਧੀ ਸੂਚਨਾ ਮਿਲਣ ‘ਤੇ ਥਾਣਾ ਸਿਟੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਲਗਾਇਆ ਹੈ।

Hoshiarpur central jail news
ਮ੍ਰਿਤਕਾਂ ਦੀ ਪਛਾਣ ਟੀਟੂ ਵਾਸੀ ਬਦਾਉਂ (ਯੂ.ਪੀ.) ਹਾਲ ਬੱਸੀ ਪਿੰਡ ਮਾਨਾ ਅਤੇ ਓਮਕਾਰ ਚੰਦ ਉਰਫ ਕਾਲਾ ਵਾਸੀ ਵਾਰਡ ਨੰਬਰ 16 (ਹੁਸ਼ਿਆਰਪੁਰ) ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ : –
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ
ਜਾਣਕਾਰੀ ਅਨੁਸਾਰ ਟੀਟੂ ਖ਼ਿਲਾਫ਼ ਸਦਰ ਥਾਣੇ ਵਿੱਚ ਬਲਾਤ.ਕਾਰ ਦਾ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਕੇ ਕੇਂਦਰੀ ਜੇਲ੍ਹ ਭੇਜ ਦਿੱਤਾ ਗਿਆ ਸੀ। ਜਦੋਂਕਿ ਓਮਕਾਰ ਖ਼ਿਲਾਫ਼ ਥਾਣਾ ਮਟਿਆਣਾ ਵਿੱਚ ਐਨਡੀਪੀ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਸੀ।
























