ਦਿੱਲੀ ਦੀ ਅਦਾਲਤ ਨੇ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ ਹੈ। ਜਿਸ ਕਾਰਨ ਸਿਸੋਦੀਆ ਨੂੰ ਤਿਹਾੜ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ । ਰਾਊਜ਼ ਐਵੇਨਿਊ ਅਦਾਲਤ ਨੇ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ 19 ਜਨਵਰੀ 2024 ਤੱਕ ਵਧਾ ਦਿੱਤੀ ਹੈ। ਹੁਣ ਸੁਣਵਾਈ ਅਗਲੀ ਤਰੀਕ ਤੱਕ ਵਧਾ ਦਿੱਤੀ ਗਈ ਹੈ।
ਅਦਾਲਤ ਨੇ ਮੁਲਜ਼ਮਾਂ ਦੇ ਵਕੀਲ ਨੂੰ ਸੀਬੀਆਈ ਹੈੱਡਕੁਆਰਟਰ ਵਿੱਚ ਦਸਤਾਵੇਜ਼ਾਂ ਦੀ ਜਾਂਚ ਕਰਨ ਲਈ 15 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਸੀਬੀਆਈ ਨੂੰ ਨਿਰੀਖਣ ਦੀ ਸਹੂਲਤ ਅਤੇ ਪਾਲਣਾ ਰਿਪੋਰਟਾਂ ਦਾਇਰ ਕਰਨ ਲਈ ਲੋੜੀਂਦੇ ਅਧਿਕਾਰੀ ਤਾਇਨਾਤ ਕਰਨ ਦਾ ਵੀ ਨਿਰਦੇਸ਼ ਦਿੱਤਾ ।
ਇਹ ਵੀ ਪੜ੍ਹੋ: ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਦੀ ਮੌ.ਤ, ਦਿਮਾਗੀ ਨਸ ਫੱਟਣ ਕਾਰਨ ਗਈ ਜਾਨ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸਿਸੋਦੀਆ ਨੂੰ ਸੁਪਰੀਮ ਕੋਰਟ ਤੋਂ ਵੀ ਝਟਕਾ ਲੱਗ ਚੁੱਕਿਆ ਹੈ। ਘੁਟਾਲੇ ਨਾਲ ਸਬੰਧਿਤ ਭ੍ਰਿਸ਼ਟਾਚਾਰ ਤੇ ਮਨੀ ਲਾਂਡ੍ਰਿੰਗ ਮਾਮਲਿਆਂ ਵਿੱਚ ਉਨ੍ਹਾਂ ਦੀ ਜ਼ਮਾਨਤ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ : –