ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸ੍ਰੀ ਫਤਹਿਗੜ੍ਹ ਸਾਹਿਬ ਦੇ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਸ਼ਹੀਦੀ ਸਭਾ ਦੀਆਂ ਤਿਆਰੀਆਂ ਬਾਰੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਸ਼ਾਸਨ ਨੂੰ ਵੀ ਪੁਖਤਾ ਪ੍ਰਬੰਧ ਕਰਨ ਲਈ ਕਿਹਾ ਗਿਆ।
ਸੀ.ਐੱਮ. ਮਾਨ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਵੇਗਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮੌਕੇ 27 ਦਸੰਬਰ ਨੂੰ ਸਵੇਰੇ 10 ਵਜੇ ਤੋਂ 10:10 ਵਜੇ ਤੱਕ ਮਾਤਮੀ ਬਿਗਲ ਵਜਾਇਆ ਜਾਵੇਗਾ। ਉਸ ਸਮੇਂ ਜਿੱਥੇ ਤੁਸੀਂ ਹੋ ਉੱਥੇ ਖੜ੍ਹੇ ਰਹੋ ਅਤੇ ਲਾਸਾਨੀ ਸ਼ਹਾਦਤ ਨੂੰ ਪ੍ਰਣਾਮ ਕਰੋ। ਦੱਸ ਦੇਈਏ ਕਿ ਦਸੰਬਰ ਦੇ ਆਖਰੀ ਹਫਤੇ ਚਾਰ ਸਾਹਿਬਜ਼ਾਦਿਆਂ ਨੂੰ ਸ਼ਰਧਾਂਜਲੀ ਦਿੱਤੀ ਜਾਂਦੀ ਹੈ।
ਇਹ ਵੀ ਪੜ੍ਹੋ : ਬਰਾਤ ਵਾਲੀ ਗੱਡੀ ਦੇ ਡਰਾਈਵਰ ‘ਤੇ ਫਾਇਰਿੰਗ, ਬਰਾਤੀ ਬਣ ਬੈਠੇ, ਰਾਹ ‘ਚ ਗੋ.ਲੀ ਮਾ.ਰ ਹੋਏ ਫਰਾਰ
ਦੱਸ ਦੇਈਏ ਕਿ ਹਰ ਸਾਲ ਦਸੰਬਰ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਹਿ ਸਿੰਘ ਜੀ ਦੀ ਯਾਦ ਵਿੱਚ 26 ਤੋਂ 28 ਦਸੰਬਰ ਨੂੰ ਫਤਿਹਗੜ੍ਹ ਸਾਹਿਬ ਵਿਖੇ ਮੇਲਾ ਲੱਗਦਾ ਹੈ। ਮੇਲੇ ਵਿਚ ਵੱਡੀ ਗਿਣਤੀ ਵਿਚ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਇਸੇ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਮਾਨ ਵੱਲੋਂ ਪ੍ਰਸ਼ਾਸਨ ਨਾਲ ਮੀਟਿੰਗ ਸੱਦੀ ਗਈ।
ਵੀਡੀਓ ਲਈ ਕਲਿੱਕ ਕਰੋ : –