ਬਦਮਾਸ਼ਾਂ ਨੂੰ ਲੈ ਕੇ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਹੁਣ ਜਲੰਧਰ ਦੇ ਜੰਡਿਆਲਾ ‘ਚ ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਮੁਠਭੇੜ ਹੋਣ ਦੀ ਖਬਰ ਸਾਹਮਣੇ ਆਈ ਹੈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ। ਇਹ ਮੁਕਾਬਲਾ ਸੀਆਈਏ ਸਟਾਫ਼ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਟੀਮ ਵੱਲੋਂ ਕੀਤਾ ਗਿਆ। ਜ਼ਖਮੀ ਗੈਂਗਸਟਰ ਦੀ ਪਛਾਣ ਦਵਿੰਦਰ ਵਜੋਂ ਹੋਈ ਹੈ।
ਸੂਤਰਾਂ ਤੋਂ ਪਤਾ ਲੱਗਾ ਹੈ ਕਿ ਪੁਲਿਸ ਨੇ ਇਹ ਐਨਕਾਊਂਟਰ ਟ੍ਰੈਵਲ ਏਜੰਸੀ ਤੋਂ ਫਿਰੌਤੀ ਮੰਗਣ ਵਾਲੇ ਬਦਮਾਸ਼ ਦਾ ਕੀਤਾ ਹੈ। ਇਸੇ ਨੇ ਬੀਤੇ ਦਿਨ ਬੱਸ ਸਟੈਂਡ ਦੇ ਕੋਲ ਸਥਿਤ ਡੇਲਟਾ ਟਾਵਰ ਵਿੱਚ ਇੱਕ ਟ੍ਰੈਵਲ ਏਜੰਟ ‘ਤੇ ਗੋਲੀ ਚਲਾਈ ਸੀ। ਸੂਤਰਾਂ ਮੁਤਾਬਕ ਉਕਤ ਦੋਸ਼ੀ ਹਰਿਆਣਾ ਦੇ ਗੈਂਗਸਟਰ ਕੌਸ਼ਲ ਚੌਧਰੀ ਨਾਲ ਜੁੜਿਆ ਹੋਇਆ ਸੀ।
ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਘਟਨਾ ਵਾਲੀ ਥਾਂ ਲਈ ਰਵਾਨਾ ਹੋ ਗਏ। ਬਦਮਾਸ਼ਾਂ ਨੇ ਪਹਿਲਾਂ ਪੁਲਿਸ ‘ਤੇ ਫਾਇਰਿੰਗ ਕੀਤੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ‘ਤੇ ਜਵਾਬੀ ਕਾਰਵਾਈ ਕੀਤੀ। ਹੁਣ ਤੱਕ ਮਿਲੀ ਜਾਣਕਾਰੀ ਤੋਂ ਪਤਾ ਚੱਲਿਆ ਹੈ ਕਿ ਘਟਨਾ ਵਿੱਚ ਇੱਕ ਬਦਮਾਸ਼ ਨੂੰ ਗੋਲੀ ਲੱਗੀ ਹੈ।
ਇਹ ਵੀ ਪੜ੍ਹੋ : ਪੱਥਰਾਂ ਨਾਲ ਲੱਦਿਆ ਟਿੱਪਰ ਕਾਰ ‘ਤੇ ਪਲਟਿਆ, ਸਕੇ ਭਰਾਵਾਂ ਦੀ ਪਤਨੀਆਂ ਸਣੇ ਮੌ.ਤ, ਬਚ ਗਈ 4 ਸਾਲਾਂ ਬੱਚੀ
ਘਟਨਾ ‘ਚ ਬਦਮਾਸ਼ ਗੰਭੀਰ ਰੂਪ ‘ਚ ਜ਼ਖਮੀ ਹੋ ਗਿਆ ਹੈ। ਇਸ ਦੌਰਾਨ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਮੁਠਭੇੜ ਦੀ ਪੁਸ਼ਟੀ ਕੀਤੀ ਹੈ। ਅਪਰਾਧੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਦੋਸ਼ੀ ਦਾ ਹਥਿਆਰ ਅਤੇ ਮੋਟਰਸਾਈਕਲ ਕਬਜ਼ੇ ਵਿੱਚ ਲੈ ਲਿਆ ਹੈ। ਪੁਲਿਸ ਨੂੰ ਦੇਖ ਕੇ ਦੋਸ਼ੀ ਉਥੋਂ ਫਰਾਰ ਹੋ ਗਿਆ ਸੀ। ਇਸ ਦੌਰਾਨ ਉਸ ਨੇ ਪੁਲਿਸ ‘ਤੇ ਗੋਲੀ ਚਲਾ ਦਿੱਤੀ।
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਇਹ ਗੱਲ ਸਾਫ ਸ਼ਬਦਾਂ ਵਿੱਚ ਕਹਿ ਚੁੱਕੇ ਹਨ ਕਿ ਕਿਸੇ ਵੀ ਅਪਰਾਧੀ ਨੂੰ ਬਖਸ਼ਿਆ ਨਹੀਂ ਜਾਏਗਾ ਤੇ ਇਸ ਗੱਲ ‘ਤੇ ਪੰਜਾਬ ਪੁਲਿਸ ਪੂਰੀ ਗੰਭੀਰਤਾ ਨਾਲ ਅਮਲ ਕਰਦੇ ਹੋਏ ਹਰ ਜ਼ਿਲ੍ਹੇ ਵਿੱਚ ਐਕਸ਼ਨ ਮੋਡ ਵਿੱਚ ਹੈ। ਆਏ ਦਿਨ ਗੈਂਗਸਟਰਾਂ ਨਾਲ ਮੁਠਭੇੜ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ : –