ਫਿਰੋਜ਼ਪੁਰ ਡਰੱਗ ਰੈਜੇਟ ‘ਚ ਜੇਲ੍ਹ ਮਹਿਕਮੇ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ। ਜੇਲ੍ਹ ਸੁਪਰਡੈਂਟ ਸਣੇ 7 ਜੇਲ੍ਹ ਅਧਿਕਾਰੀਆਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਇਸ ਤੋਂ ਇਲਾਵਾ ਜਾਂਚ ਦੇ ਘੇਰੇ ਵਿਚ 2 ਮੌਜੂਦਾ ਤੇ ਤਿੰਨ ਰਿਟਾਇਰ ਸੁਪਰਡੈਂਟ ਵੀ ਆ ਚੁੱਕੇ ਹਨ।
ਇਹ ਵੀ ਪੜ੍ਹੋ : ਦੇਸ਼ ‘ਚ ਕੋਰੋਨਾ ਦੇ ਵਧਦੇ ਮਾਮਲਿਆਂ ਨੇ ਵਧਾਈ ਚਿੰਤਾ, ਹਰ ਘੰਟੇ 26 ਲੋਕ ਹੋ ਰਹੇ ਸੰਕਰਮਿਤ
ਮਿਲੀ ਜਾਣਕਾਰੀ ਮੁਤਾਬਕ ਤਿੰਨ ਤਸਕਰਾਂ ਰਾਜ ਕੁਮਾਰ ਉਰਫ਼ ਰਾਜਾ, ਸੋਨੂੰ ਅਤੇ ਅਮਰੀਕ ਸਿੰਘ ਦੇ ਵੱਲੋਂ ਜੇਲ੍ਹ ‘ਚ ਮੋਬਾਇਲ ਫੋਨਾਂ ਦੀ ਵਰਤੋਂ ਕੀਤੀ ਗਈ ਹੈ। ਉਨ੍ਹਾਂ ‘ਤੇ 43,000 ਤੋਂ ਵੱਧ ਫੋਨ ਕਾਲਾਂ ਕੀਤੇ ਜਾਣ ਦਾ ਦੋਸ਼ ਹੈ। ਤਸਕਰਾਂ ਵੱਲੋਂ ਜੇਲ੍ਹ ਵਿੱਚ ਕੁੱਲ 43432 ਫੋਨ ਕਾਲ ਕੀਤੀਆਂ ਗਈਆਂ ਹਨ, ਜਿਨ੍ਹਾਂ ਵੱਲੋਂ 38750 ਕਾਲਾਂ ਸਿਰਫ਼ ਇੱਕ ਮਹੀਨੇ ‘ਚ ਕੀਤੀਆਂ ਗਈਆਂ ਹਨ। ਇਸੇ ‘ਤੇ ਕਾਰਵਾਈ ਕਰਦਿਆਂ ਜੇਲ੍ਹ ਵਿਭਾਗ ਨੇ ਵੱਡਾ ਐਕਸ਼ਨ ਲਿਆ ਹੈ ਤੇ 7 ਜੇਲ੍ਹ ਅਧਿਕਾਰੀਆਂ ਖਿਲਾਫ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ : –