ਸਿੰਘਾੜਾ ਇਕ ਅਜਿਹਾ ਫਲਹੈ ਜਿਸਨੂੰ ਸਾਡੇ ਘਰਾਂ ਵਿਚ ਬਹੁਤ ਘੱਟ ਖਾਧਾ ਜਾਂਦਾ ਹੈ ਪਰ ਕੀ ਤੁਸੀਂ ਜਾਣਦੇ ਹੋ ਕਿ ਸਿੰਘਾੜੇ ਵਿਚ ਲੁਕੇ ਕਈ ਅਜਿਹੇ ਗੁਣ ਹਨ ਜੋ ਸਾਡੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਸਾਬਤ ਹੋ ਸਕਦੇ ਹਨ। ਖਾਸ ਕਰਕੇ ਉਬਲਿਆ ਹੋਇਆ ਸਿੰਘਾੜਾ ਖਾਣ ਵਿਚ ਸਾਨੂੰ ਕਈ ਤਰ੍ਹਾਂ ਦੇ ਫਾਇਦੇ ਦਿੰਦਾ ਹੈ। ਉਬਲਿਆ ਹੋਇਆ ਸਿੰਘਾੜਾ ਵਿਟਾਮਿਨਸ ਤੇ ਮਿਨਰਲਸ ਨਾਲ ਭਰਪੂਰ ਹੁੰਦਾ ਹੈ ਜੋ ਸਾਡੇ ਸਰੀਰ ਦੀਆਂ ਕਈ ਜ਼ਰੂਰਤਾਂ ਨੂੰ ਪੂਰਾ ਕਰਦਾ ਹੈ। ਸਿੰਘਾੜਾ ਕਈ ਤਰ੍ਹਾਂ ਦੀਆਂ ਬੀਮਾਰੀਆਂ ਵਿਚ ਰਾਮਬਾਣ ਦੀ ਤਰ੍ਹਾਂ ਕੰਮ ਕਰ ਸਕਦਾ ਹੈ।
ਅਸਥਮਾ ਲਈ ਫਾਇਦੇਮੰਦ
ਅਸਥਮਾ ਇਕ ਅਜਿਹੀ ਸਮੱਸਿਆ ਹੈ ਜਿਸ ਵਿਚ ਮਰੀਜ਼ ਨੂੰ ਸਾਹ ਲੈਣ ਵਿਚ ਤਕਲੀਫ ਹੁੰਦੀ ਹੈ।ਇਸ ਬੀਮਾਰੀ ਵਿਚ ਫੇਫੜਿਆਂ ਦੇ ਰਸਤੇ ਸੁੰਘੜ ਜਾਂਦੇ ਹਨ ਜਿਸ ਵਿਚ ਸਾਹ ਦਾ ਆਉਣਾ-ਜਾਣਾ ਮੁਸ਼ਕਲ ਹੋ ਜਾਂਦਾ ਹੈ। ਅਸਥਮਾ ਨਾਲ ਪੀੜਤ ਲੋਕਾਂ ਨੂੰ ਸਿੰਘਾੜੇ ਦਾ ਸੇਵਨ ਕਰਨ ਦੀ ਸਲਾਹ ਦਿੱਤੀ ਜਾਂਦੀ ਹੈ ਕਿਉਂਕਿ ਇਸ ਵਿਚ ਐਂਟੀ ਆਕਸੀਡੈਂਟ ਅਤੇ ਐਂਟੀ ਇੰਫਲੇਮੇਟਰੀ ਗੁਣ ਹੁੰਦੇ ਹਨ। ਸਿੰਘਾੜੇ ਵਿਚ ਵਿਟਾਮਿਨ ਸੀ ਵੀ ਭਰਪੂਰ ਮਾਤਰਾ ਵਿਚ ਪਾਇਆ ਜਾਂਦਾ ਹੈ।
ਹਾਈ ਬਲੱਡ ਪ੍ਰੈਸ਼ਰ
ਉਬਲੇ ਹੋਏ ਸਿੰਘਾੜੇ ਵਿਚ ਪੋਟਾਸ਼ੀਅਮ, ਮੈਗਨੀਸ਼ੀਅਮ, ਕੈਲਸ਼ੀਅਮ ਵਰਗੇ ਕਈ ਪੌਸ਼ਕ ਤੱਤ ਪਾਏ ਜਾਂਦੇ ਹਨ ਜੋ ਬੀਪੀ ਨੂੰ ਘੱਟ ਕਰਨ ਵਿਚ ਮਦਦ ਕਰਦੇ ਹਨ। ਰੋਜ਼ਾਨਾ ਉਬਲੇ ਸਿੰਘਾੜੇ ਖਾਣ ਨਾਲ ਬਲੱਡ ਪ੍ਰੈਸ਼ਰ ਕੰਟਰੋਲ ਵਿਚ ਰਹਿੰਦਾ ਹੈ।
ਹੱਡੀਆਂ ਹੁੰਦੀਆਂ ਹਨ ਮਜ਼ਬੂਤ
ਸਿੰਘਾੜੇ ਵਿਚ ਕੈਲਸ਼ੀਅਮ ਦੀ ਚੰਗੀ ਮਾਤਰਾ ਪਾਈ ਜਾਂਦੀ ਹੈ ਜੋ ਸਾਡੀਆਂ ਹੱਡੀਆਂ ਦੀ ਮਜ਼ਬੂਤੀ ਲਈ ਬਹੁਤ ਜ਼ਰੂਰੀ ਹੈ। ਕੈਲਸ਼ੀਅਮ ਦੀ ਕਮੀ ਨਾਲ ਹੱਡੀਆਂ ਦਾ ਕਮਜ਼ੋਰ ਹੋ ਸਕਦੀਆਂ ਹਨ। ਰੋਜ਼ਾਨਾ ਸਿੰਘਾੜੇ ਖਾਣ ਨਾਲ ਸਾਡੇ ਸਰੀਰ ਵਿਚ ਕੈਲਸ਼ੀਅਮ ਦੀ ਮਾਤਰਾ ਵਧਦੀ ਹੈ ਜਿਸ ਨਾਲ ਹੱਡੀਆਂ ਮਜ਼ਬੂਤ ਹੁੰਦੀਆਂ ਹਨ।
ਭਾਰ ਹੁੰਦਾ ਹੈ ਘੱਟ
ਜਿਹੜੇ ਲੋਕਾਂ ਦਾ ਭਾਰ ਵੱਧ ਹੈ, ਉਨ੍ਹਾਂ ਲਈ ਉਬਲੇ ਸਿੰਘਾੜੇ ਬਹੁਤ ਹੀ ਫਾਇਦੇਮੰਦ ਸਾਬਤ ਹੋ ਸਕਦੇ ਹਨ। ਸਿੰਘਾੜੇ ਵਿਚ ਘੱਟ ਕੈਲੋਰੀ ਤੇ ਉੱਚ ਫਾਈਬਰ ਹੁੰਦਾ ਹੈ ਜੋ ਪੇਟ ਨੂੰ ਭਰਿਆ ਰੱਖਿਆ ਹੈ ਅਤੇ ਭੁੱਖ ਘੱਟ ਕਰਦਾ ਹੈ। ਇਸ ਦੇ ਨਾਲ ਹੀ ਸਿੰਘਾੜੇ ਵਿਚ ਪਾਣੀ ਦੀ ਮਾਤਰਾ ਵੱਧ ਹੋਣ ਨਾਲ ਇਹ ਸਰੀਰ ਤੋਂ ਵਾਧੂ ਪਾਣੀ ਤੇ ਟਾਕਿਸਨਸ ਨੂੰ ਬਾਹਰ ਕੱਢਦਾ ਹੈ।ਇਨ੍ਹਾਂ ਸਾਰੇ ਕਾਰਨਾਂ ਤੋਂ ਰੋਜ਼ਾਨਾ ਉਬਲੇ ਸਿੰਘਾੜੇ ਖਾਣ ਨਾਲ ਭਾਰ ਘੱਟ ਹੁੰਦਾ ਹੈ।
ਗਰਭਵਤੀ ਔਰਤਾਂ ਲਈ ਫਾਇਦੇਮੰਦ
ਸਿੰਘਾੜਾ ਔਰਤਾਂ ਦੀ ਸਿਹਤ ਲਈ ਬਹੁਤ ਹੀ ਫਾਇਦੇਮੰਦ ਹੁੰਦਾ ਹੈ। ਗਰਭ ਅਵਸਥਾ ਦੌਰਾਨ ਸਿੰਘਾੜੇ ਦਾ ਸੇਵਨ ਕਰਨ ਨਾਲ ਗਰਭਵਤੀ ਮਹਿਲਾ ਤੇ ਉਸਦੇ ਬੱਚੇ ਦੀ ਸਿਹਤ ਚੰਗੀ ਬਣੀ ਰਹਿੰਦੀ ਹੈ। ਨਾਲ ਹੀ ਪੀਰੀਅਡਸ ਦੌਰਾਨ ਹੋਣ ਵਾਲੇ ਦਰਦ ਤੋਂ ਰਾਹਤ ਪਾਉਣ ਲਈ ਮਹਿਲਾਵਾਂ ਸਿੰਘਾੜੇ ਜ਼ਰੂਰ ਖਾਓ। ਇਹ ਉਨ੍ਹਾਂ ਲਈ ਕਈ ਤਰ੍ਹਾਂ ਤੋਂ ਫਾਇਦੇਮੰਦ ਹੈ।
ਵੀਡੀਓ ਲਈ ਕਲਿੱਕ ਕਰੋ : –