ਮੋਹਾਲੀ ਦੇ ਖਰੜ ‘ਚ ਦੋ ਲੁਟੇਰਿਆਂ ਨੇ ਘਰ ‘ਚ ਦਾਖਲ ਹੋ ਕੇ ਇਕੱਲੀ ਪਈ ਬਜ਼ੁਰਗ ਔਰਤ ਦੇ ਹੱਥ-ਮੂੰਹ ਬੰਨ੍ਹ ਕੇ ਘਰ ‘ਚ ਰੱਖੇ ਲੱਖਾਂ ਰੁਪਏ ਦੇ ਗਹਿਣੇ ਅਤੇ ਨਕਦੀ ਲੁੱਟ ਲਏ ਅਤੇ ਫਰਾਰ ਹੋ ਗਏ। ਔਰਤ ਦਾ ਪੁੱਤਰ ਕੋਰੀਓਗ੍ਰਾਫਰ ਹੈ।
ਇਹ ਘਟਨਾ ਸੋਮਵਾਰ ਰਾਤ ਕਰੀਬ 9.15 ਵਜੇ ਸ਼ਿਵਜੋਤ ਇਨਕਲੇਵ ਦੇ ਗੇਟ ਨੰਬਰ 3 ਨੇੜੇ ਫਲੈਟ ਨੰਬਰ 39 ਦੀ ਉਪਰਲੀ ਮੰਜ਼ਿਲ ‘ਤੇ ਵਾਪਰੀ। ਬਦਮਾਸ਼ ਘਰ ‘ਚੋਂ ਕਰੀਬ 25 ਤੋਲੇ ਸੋਨੇ ਦੇ ਗਹਿਣੇ ਅਤੇ ਪੰਜ ਲੱਖ ਰੁਪਏ ਚੋਰੀ ਕਰਕੇ ਲੈ ਗਏ ਹਨ। ਪੁਲਿਸ ਨੇ ਕੋਰੀਓਗ੍ਰਾਫਰ ਰਜਨੀਸ਼ ਦੀ ਸ਼ਿਕਾਇਤ ’ਤੇ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਸ਼ਿਵਜੋਤ ਐਨਕਲੇਵ ਦੀ ਸੰਘਣੀ ਆਬਾਦੀ ਵਿੱਚ ਵਾਪਰੀ ਇਸ ਘਟਨਾ ਕਾਰਨ ਉਥੇ ਰਹਿਣ ਵਾਲੇ ਲੋਕ ਬੇਹੱਦ ਡਰੇ ਹੋਏ ਹਨ। ਖਰੜ ਦੇ ਡੀਐਸਪੀ ਕਰਨ ਸਿੰਘ ਸੰਧੂ, ਸਿਟੀ ਪੁਲੀਸ ਦੇ ਐਸਐਚਓ ਮਨਦੀਪ ਸਿੰਘ ਸਮੇਤ ਪੁਲਿਸ ਮੁਲਾਜ਼ਮਾਂ ਨੇ ਮੰਗਲਵਾਰ ਸ਼ਾਮ ਮੌਕੇ ਦਾ ਮੁਆਇਨਾ ਕੀਤਾ। ਸੂਚਨਾ ਤੋਂ ਬਾਅਦ ਰਜਨੀਸ਼ ਦੀ ਪਤਨੀ ਵੀ ਉੱਥੇ ਪਹੁੰਚ ਗਈ। ਜਦੋਂਕਿ ਰਜਨੀਸ਼ ਨੇ ਡਰੀ ਹੋਈ ਮਾਂ ਨੂੰ ਹੁਸ਼ਿਆਰਪੁਰ ਭੇਜ ਦਿੱਤਾ ਹੈ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਭਾਰਤ-ਪਾਕਿ ਦੇ 4 ਨੌਜਵਾਨਾਂ ਲਈ ‘ਫਰਿਸ਼ਤਾ’ ਬਣੇ ਡਾ. ਓਬਰਾਏੇ, UAE ‘ਚ ਫਾਂਸੀ ਮਾਫ਼, ਦਿੱਤੀ 46 ਲੱਖ ਬਲੱਡ ਮਨੀ
ਜਿਸ ਤਰੀਕੇ ਨਾਲ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਉਸ ਤੋਂ ਲੱਗਦਾ ਹੈ ਕਿ ਲੁਟੇਰੇ ਪਰਿਵਾਰ ਦੇ ਜਾਣਕਾਰ ਸਨ। ਉਨ੍ਹਾਂ ਨੇ ਰਜਨੀਸ਼ ਦੇ ਜਾਣ ਤੋਂ 5 ਮਿੰਟ ਬਾਅਦ ਹੀ ਘਰ ਦਾ ਦਰਵਾਜ਼ਾ ਖੜਕਿਆ ਅਤੇ ਉਨ੍ਹਾਂ ਦੀ ਮਾਂ ਨੂੰ ਰਜਨੀਸ਼ ਦਾ ਜਾਣਕਾਰ ਦੱਸ ਕੇ ਦਰਵਾਜ਼ਾ ਖੁਲ੍ਹਵਾਇਆ।
ਸ਼ਿਵਜੋਤ ਇਨਕਲੇਵ ਵਿੱਚ ਜਿੱਥੇ ਲੁੱਟ ਦੀ ਵਾਰਦਾਤ ਹੋਈ ਹੈ, ਉਹ ਇਲਾਕਾ ਕਾਫੀ ਭੀੜ ਵਾਲਾ ਹੈ। ਇਸ ਤੋਂ ਇਲਾਵਾ ਕਾਲੋਨੀ ਵਿੱਚ ਸੁਰੱਖਿਆ ਮੁਲਾਜ਼ਮ ਵੀ ਤਾਇਨਾਤ ਹਨ। ਫਿਰ ਵੀ ਇਲਾਕੇ ਵਿੱਚ ਅਜਿਹੀ ਵੱਡੀ ਘਟਨਾ ਕਲੋਨੀ ਦੀ ਸੁਰੱਖਿਆ ’ਤੇ ਸਵਾਲ ਖੜ੍ਹੇ ਕਰਦੀ ਹੈ।
ਵੀਡੀਓ ਲਈ ਕਲਿੱਕ ਕਰੋ –
ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ