ਮੋਗਾ ਸਥਿਤ ਬੱਧਨੀ ਕਲਾਂ ਥਾਣਾ ਪੁਲਿਸ ਨੇ ਰਾਜਸਥਾਨ ਦੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ । ਮੁਲਜ਼ਮਾਂ ਕੋਲੋਂ ਪੁਲਿਸ ਨੇ 1 ਕਿਲੋ ਅਫੀਮ ਬਰਾਮਦ ਕੀਤੀ ਹੈ। ਪੁਲਿਸ ਨੇ ਤਿੰਨੋਂ ਮੁਲਜ਼ਮਾਂ ਖਿਲਾਫ NDPS ਐਕਟ ਵਿਚ ਕੇਸ ਦਰਜ ਕਰਕੇ ਆਗਾਮੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਜਾਂਚ ਅਧਿਕਾਰੀ ਬਲਧੀਰ ਸਿੰਘ ਨੇ ਦੱਸਿਆ ਕਿ ਸਾਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਜਸਥਾਨ ਤੋਂ ਤਿੰਨ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਦੇ ਹਨ। ਉਹ ਇਸ ਸਮੇਂ ਪਿੰਡ ਭਿਆਣਾ ਵਿਚ ਕਿਸੇ ਦਾ ਇੰਤਜ਼ਾਰ ਕਰ ਰਹੇ ਹਨ ਜਿਸ ਦੇ ਬਾਅਦ ਉਹ ਪੁਲਿਸ ਪਾਰਟੀ ਸਣੇ ਮੌਕੇ ‘ਤੇ ਪਹੁੰਚੇ। ਇਸ ਦੌਰਾਨ ਤਿੰਨੋਂ ਵਿਅਕਤੀ ਖੜ੍ਹੇ ਦਿਖੇ ਜਿਨ੍ਹਾਂ ਦੀ ਤਲਾਸ਼ੀ ਲੈਣ ‘ਤੇ 1 ਕਿਲੋ ਅਫੀਮ ਬਰਾਮਦ ਹੋਈ।
ਮੁਲਜ਼ਮਾਂ ਦੀ ਪਛਾਣ ਸਵਰਾਜ ਸਿੰਘ ਪੁੱਤਰ ਲਕਸ਼ਮਣ ਸਿੰਘ, ਸੰਦੀਪ ਸਿੰਘ ਪੁੱਤਰ ਸ਼ੰਕਰ ਸਿੰਘ ਤੇ ਸਰਬਨ ਸਿੰਘ ਪੁੱਤਰ ਬਣੇ ਸਿੰਘ ਵਾਸੀ ਰਾਜਸਥਾਨ ਵਜੋਂ ਹੋਈ ਹੈ। ਤਿੰਨੋਂ ਦੋਸ਼ੀਆਂ ਖਿਲਾਫ ਬੱਧੀ ਕਲਾਂ ਥਾਣੇ ਵਿਚ ਐੱਨਡੀਪੀਐੱਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਰਿਮਾਂਡ ਲੈ ਕੇ ਪੁਲਿਸ ਪੁੱਛਗਿਛ ਕਰੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”