ਸ਼ਿਮਲਾ ਦੇ ਕਾਂਗੜਾ ਜ਼ਿਲ੍ਹੇ ਦੇ ਪਾਲਮਪੁਰ ਦੇ ਰਹਿਣ ਵਾਲੇ ਕਾਰੋਬਾਰੀ ਨਿਸ਼ਾਂਤ ਦੇ ਮਾਮਲੇ ਵਿੱਚ DGP ਸੰਜੇ ਕੁੰਡੂ ਹੁਣ ਸੁਪਰੀਮ ਕੋਰਟ ਵਿੱਚ ਪਹੁੰਚ ਗਏ ਹਨ। ਇਸ ਮਾਮਲੇ ਵਿੱਚ ਹਿਮਾਚਲ ਹਾਈ ਕੋਰਟ ਨੇ ਡੀਜੀਪੀ ਸੰਜੇ ਕੁੰਡੂ ਅਤੇ ਐਸਪੀ ਕਾਂਗੜਾ ਨੂੰ ਉਨ੍ਹਾਂ ਦੇ ਮੌਜੂਦਾ ਅਹੁਦੇ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ। ਹਾਈ ਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ 4 ਜਨਵਰੀ ਨੂੰ ਤੈਅ ਕੀਤੀ ਗਈ ਹੈ। ਇਸ ਤੋਂ ਪਹਿਲਾਂ ਸੁਖਵਿੰਦਰ ਸਰਕਾਰ ਨੇ ਡੀਜੀਪੀ ਅਤੇ ਐਸਪੀ ਕਾਂਗੜਾ ਨੂੰ ਹਟਾਉਣ ਦਾ ਫੈਸਲਾ ਲੈਣਾ ਹੈ।
ਹਿਮਾਚਲ ਹਾਈ ਕੋਰਟ ਦੇ ਚੀਫ਼ ਜਸਟਿਸ ਐਮਐਸ ਰਾਮਚੰਦਰ ਰਾਓ ਅਤੇ ਜਸਟਿਸ ਜਯੋਤਸਨਾ ਰੇਵਾਲ ਦੁਆ ਦੀ ਡਿਵੀਜ਼ਨ ਬੈਂਚ ਨੇ ਮੰਗਲਵਾਰ ਨੂੰ ਕਾਰੋਬਾਰੀ ਨਿਸ਼ਾਂਤ ਨੂੰ ਧਮਕੀ ਦੇਣ ਦੇ ਮਾਮਲੇ ਵਿੱਚ ਡੀਜੀਪੀ ਅਤੇ ਐਸਪੀ ਕਾਂਗੜਾ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਦਿੱਤਾ ਹੈ। ਹੁਣ ਡੀਜੀਪੀ ਸੰਜੇ ਕੁੰਡੂ ਨੇ ਇਨ੍ਹਾਂ ਹੁਕਮਾਂ ਨੂੰ ਚੁਣੌਤੀ ਦੇਣ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਸੰਜੇ ਕੁੰਡੂ IPS ਬਨਾਮ ਰਜਿਸਟਰਾਰ ਜਨਰਲ ਹਾਈ ਕੋਰਟ ਆਫ਼ ਹਿਮਾਚਲ ਪ੍ਰਦੇਸ਼ ਦਾ ਕੇਸ ਅਜੇ ਸੁਪਰੀਮ ਕੋਰਟ ਸੂਚੀਬੱਧ ਕਰਨ ਲਈ ਲੰਬਿਤ ਹੈ, ਇਸ ਨੂੰ ਜਲਦੀ ਹੀ ਸੂਚੀਬੱਧ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌ.ਤ, ਡੇਢ ਸਾਲ ਪਹਿਲਾਂ ਪੜ੍ਹਨ ਗਿਆ ਸੀ ਵਿਦੇਸ਼
ਇਸ ਮਾਮਲੇ ਵਿੱਚ CM ਸੁਖਵਿੰਦਰ ਸਿੰਘ ਸੁੱਖੂ ਨੇ ਬਿਆਨ ਦਿੱਤਾ ਹੈ ਕਿ ਫੈਸਲੇ ਦਾ ਅਧਿਐਨ ਕਰਨ ਤੋਂ ਬਾਅਦ ਹੀ ਅਗਲਾ ਫੈਸਲਾ ਲਿਆ ਜਾਵੇਗਾ। ਦੱਸ ਦੇਈਏ ਕਿ ਕਾਂਗੜਾ ਜ਼ਿਲੇ ਦੇ ਪਾਲਮਪੁਰ ਦੇ ਇੱਕ ਵਪਾਰੀ ਨਿਸ਼ਾਂਤ ਨੇ ਡੀਜੀਪੀ ਸੰਜੇ ਕੁੰਡੂ ਉੱਤੇ ਆਪਣੇ ਅਤੇ ਉਸਦੇ ਪਰਿਵਾਰ ‘ਤੇ ਜਾਨ ਨੂੰ ਖ਼ਤਰਾ ਹੋਣ ਦਾ ਇਲਜ਼ਾਮ ਲਗਾਇਆ ਸੀ। ਜਿਸ ‘ਤੇ ਹਿਮਾਚਲ ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਵਪਾਰੀ ਦੀ ਸ਼ਿਕਾਇਤ ‘ਤੇ ਡੀਜੀਪੀ ਵਿਰੁੱਧ FIR ਦਰਜ ਕੀਤੀ ਗਈ ਸੀ ਅਤੇ ਹੁਣ ਹਾਈਕੋਰਟ ਨੇ ਡੀਜੀਪੀ ਅਤੇ ਐਸਪੀ ਕਾਂਗੜਾ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਉਣ ਦੇ ਨਿਰਦੇਸ਼ ਦਿੱਤੇ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”