ਗੁਆਂਢੀ ਦੇਸ਼ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਸਰਦੀ ਦੀ ਧੁੰਦ ਦਾ ਫਾਇਦਾ ਉਠਾਉਂਦੇ ਹੋਏ ਪਾਕਿ ਤਸਕਰਾਂ ਵੱਲੋਂ ਲਗਾਤਾਰ ਭਾਰਤੀ ਖੇਤਰ ਵਿੱਚ ਡਰੋਨ ਭੇਜੇ ਜਾ ਰਹੇ ਹਨ। ਤਰਨਤਾਰਨ ਦੇ ਭਿੱਖੀਵਿੰਡ ਥਾਣਾ ਖਾਲੜਾ ਅਤੇ ਸੀਮਾ ਸੁਰੱਖਿਆ ਬਲ (BSF) ਨੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਡ੍ਰੋਨ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ : ਠੰਢ ਤੋਂ ਬਚਣ ਲਈ ਬਾਲੀ ਅੰਗੀਠੀ ਬਣੀ ਕਾ.ਲ, ਦਮ ਘੁੱਟਣ ਕਾਰਨ ਦੋ ਵਿਅਕਤੀਆਂ ਦੀ ਹੋਈ ਮੌ.ਤ
ਭਿੱਖੀਵਿੰਡ ਦੇ DSP ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਸ਼ਾਮ 7.40 ਵਜੇ ਭਾਰਤ-ਪਾਕਿ ਸਰਹੱਦੀ ਚੌਕੀ ਧਰਮਾ ਤੋਂ 3.5 ਕਿਲੋਮੀਟਰ ਦੂਰ ਪਿੰਡ ਮਾੜੀ ਕੰਬੋਕੇ ਤੋਂ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਅਤੇ BSF ਨੇ ਖੇਤਾਂ ‘ਚੋਂ ਚੀਨ ਦਾ ਬਣਿਆ ਡ੍ਰੋਨ ਡੀਜੀ ਮੈਟ੍ਰਿਕਸ ਅਤੇ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਖਾਲੜਾ ‘ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”