ਗੁਰਦਾਸਪੁਰ ਪੁਲਿਸ ਨੇ ਦੀਨਾਨਗਰ ਸ਼ੂਗਰ ਮਿੱਲ ਪਨਿਆੜ ਨੇੜੇ ਤਲਾਸ਼ੀ ਮੁਹਿੰਮ ਦੌਰਾਨ ਇੱਕ ਹਥਿਆਰ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 32 ਬੋਰ, ਮੈਗਜ਼ੀਨ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਦੀਨਾਨਗਰ ਥਾਣੇ ਦੇ SHO ਮਨਜੀਤ ਸਿੰਘ ਨੇ ਦੱਸਿਆ ਕਿ ਨਵੇਂ ਸਾਲ ਦੀ ਆਮਦ ਦੇ ਮੱਦੇਨਜ਼ਰ ਦੀਨਾਨਗਰ ਸ਼ੂਗਰ ਮਿੱਲ ਪਨਿਆੜ ਨੇੜੇ ਹਾਈਟੈਕ ਨਾਕਾ ਲਗਾਇਆ ਗਿਆ ਸੀ, ਜਿੱਥੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਬੀਤੀ ਸ਼ਾਮ ਗਰੋਟਾ ਮੋੜ ਤੋਂ ਇੱਕ ਸਕਾਰਪੀਓ ਗੱਡੀ ਆਉਂਦੀ ਦਿਖਾਈ ਦਿੱਤੀ। ਜਿਸ ਨੂੰ ਪਿੰਡ ਸਠਿਆਲੀ ਦਾ ਰਹਿਣ ਵਾਲਾ ਬਿਕਰਮ ਪਾਲ ਉਰਫ਼ ਬੀਕਾ ਚਲਾ ਰਿਹਾ ਸੀ।
ਇਹ ਵੀ ਪੜ੍ਹੋ : ਮੁਕਤਸਰ ‘ਚ ਬਿਜਲੀ ਦੀਆਂ ਤਾਰਾਂ ਚੋਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, ਪੁਲਿਸ ਨੇ 6 ਦੋਸ਼ੀ ਕੀਤੇ ਕਾਬੂ
ਪੁਲਿਸ ਨੇ ਜਦੋਂ ਉਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ ਇਕ 32 ਕੈਲੀਬਰ ਪਿਸਤੌਲ ਮੈਗਜ਼ੀਨ ਅਤੇ 4 ਜਿੰਦਾ ਕਾਰਤੂਸ ਬਰਾਮਦ ਹੋਏ। ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਬਾਅਦ ਮੁਲਜ਼ਮ ਬਿਕਰਮ ਪਾਲ ਉਰਫ਼ ਬੀਕਾ ਖ਼ਿਲਾਫ਼ ਕੇਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”