ਐੱਸਟੀਐੱਫ ਲੁਧਿਆਣਾ ਦੇ ਹੱਥ ਵੱਡੀ ਸਫਲਤਾ ਲੱਗੀ ਹੈ। ਪੁਲਿਸ ਨੇ 1 ਕਿਲੋ 200 ਗ੍ਰਾਮ ਹੈਰੋਇਨ ਸਣੇ ਇਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ 6 ਕਰੋੜ ਰੁਪਏ ਦੱਸੀ ਜਾ ਰਹੀ ਹੈ। ਮੁਲਜ਼ਮ ਦੀ ਪਛਾਣ ਮੁਕੇਸ਼ ਸੈਣੀ ਉਰਫ ਗੰਜਾ ਵਜੋਂ ਹੋਈ ਹੈ ਜੋ ਕਿ ਕੁਝ ਮਹੀਨੇ ਪਹਿਲਾਂ ਹੀ ਜੇਲ੍ਹ ਤੋਂ ਬਾਹਰ ਆਇਆ ਸੀ ਤੇ ਫਿਰ ਨਸ਼ਾ ਵੇਚਣ ਲੱਗਾ। ਇੰਸਪੈਕਟਰ ਹਰਬੰਸ ਮੁਤਾਬਕ ਮੁਲਜ਼ਮ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਐਨਡੀਪੀਐਸ ਐਕਟ ਦੀਆਂ ਧਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।
ਏਐੱਸਆਈ ਹਰਬੰਸ ਸਿੰਘ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਆਪਣੇ ਗ੍ਰਾਹਕਾਂ ਨੂੰ ਹੈਰੋਇਨ ਦੀ ਸਪਲਾਈ ਦੇਣ ਜਾਣ ਵਾਲਾ ਹੈ l ਮੁਕੇਸ਼ ਸੈਣੀ ਪਿਛਲੇ ਚਾਰ ਸਾਲਾਂ ਤੋਂ ਹੈਰੋਇਨ ਦੀ ਤਸਕਰੀ ਕਰ ਰਿਹਾ ਹੈ। ਮੁਲਜ਼ਮ ਨੂੰ STF ਟੀਮ ਵੱਲੋਂ ਟਿੱਬਾ ਰੋਡ ‘ਤੇ ਗ੍ਰਿਫਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਮੋਗਾ : ਤੇਜ਼ ਰਫਤਾਰ ਬਲੈਰੋ ਨੇ ਬਾਈਕ ਸਵਾਰ ਨੂੰ ਮਾਰੀ ਟੱਕਰ, 18 ਸਾਲਾ ਨੌਜਵਾਨ ਦੀ ਮੌਕੇ ‘ਤੇ ਮੌ.ਤ
ਪੁਲਿਸ ਵੱਲੋਂ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਬੈਗ ਵਿਚੋਂ 1 ਕਿਲੋ 200 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਮੁਲਜ਼ਮ ਦਸੰਬਰ ਮਹੀਨੇ ਵਿੱਚ ਜਮਾਨਤ ਤੇ ਬਾਹਰ ਆਇਆ ਸੀ ਅਤੇ ਉਹ ਫਿਰ ਤੋਂ ਹੈਰੋਇਨ ਦੀ ਤਸਕਰੀ ਕਰਨ ਲੱਗ ਪਿਆ l ਉਸ ਦੇ ਖਿਲਾਫ ਨਸ਼ਾ ਤਸਕਰੀ ਦੇ ਪੰਜ ਅਤੇ ਕਤਲ ਦਾ ਇੱਕ ਮੁਕਦਮਾ ਦਰਜ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”