ਜਲੰਧਰ ਦੇ ਬਸਤੀ ਬਾਵਾ ਖੇਲ ਨਹਿਰ ਕੋਲ ਡੀਐੱਸਪੀ ਦਲਬੀਰ ਸਿੰਘ ਦੀ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸੁਲਝ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੁਲਿਸ ਨੇ ਕੇਸ ਵਿਚ ਮੁਲਜ਼ਮ ਆਟੋ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਹੈ।
ਖਬਰ ਮਿਲੀ ਹੈ ਕਿ ਬੱਸ ਸਟੈਂਡ ਕੋਲ ਜਿਸ ਆਟੋ ਵਿਚ ਬੈਠ ਕੇ ਡੀਐੱਸਪੀ ਘਰ ਲਈ ਨਿਕਲੇ ਸਨ, ਉਸੇ ਦੇ ਡਰਾਈਵਰ ਨੇ ਹੀ ਡੀਐੱਸਪੀ ਦੇ ਸਿਰ ਵਿਚ ਗੋਲੀ ਮਾਰੀ ਸੀ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ ਮੰਗਲਵਾਰ ਰਾਤ ਲਗਭਗ ਸਾਢੇ 12 ਵਜੇ ਪੁਲਿਸ ਨੂੰ ਵਰਕਸ਼ਾਪ ਚੌਕ ਕੋਲ ਸਥਿਤ ਸ਼ਰਾਬ ਦੇ ਠੇਕੇ ਦੇ ਸੀਸੀਟੀਵੀ ਤੋਂ ਮਦਦ ਮਿਲੀ ਸੀ ਜਿਸ ਵਿਚ ਮੁਲਜ਼ਮ ਦੀ ਪਛਾਣ ਹੋ ਗਈ ਸੀ।
ਇਹ ਵੀ ਪੜ੍ਹੋ : ਕੀ ਸਰਦੀਆਂ ‘ਚ ਹੱਥਾਂ ਤੇ ਪੈਰਾਂ ਦੀਆਂ ਉਂਗਲਾਂ ਸੁੱਜ ਜਾਂਦੀਆਂ ਹਨ? ਅਪਣਾਓ ਇਹ 5 ਘਰੇਲੂ ਨੁਸਖੇ, ਮਿਲੇਗੀ ਰਾਹਤ
ਪੁਲਿਸ ਨੇ ਸੀਸੀਟੀਵੀ ਦੇ ਆਧਾਰ ‘ਤੇ ਮੁਲਜ਼ਮ ਦੀ ਪਛਾਣ ਕੀਤੀ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ। ਜਲਦ ਹੀ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਪ੍ਰੈੱਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ। ਪੁਲਿਸ ਮੁਲਜ਼ਮ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਲਵੇਗੀ। ਫਿਲਹਾਲ ਮੁਲਜ਼ਮ ਤੋਂ ਪੁੱਛਗਿਛ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”