ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਇਨਫੋਰਸਮੈਂਟ ਡਾਇਰੈਕਟੋਰੇਟ (ED) ਗ੍ਰਿਫਤਾਰ ਕਰ ਸਕਦਾ ਹੈ। ਇਹ ਦਾਅਵਾ ਖੁਦ ਆਮ ਆਦਮੀ ਪਾਰਟੀ ਨੇ ਕੀਤਾ ਹੈ। CM ਕੇਜਰੀਵਾਲ ਦੀ ਗ੍ਰਿਫਤਾਰੀ ਦੇ ਡਰੋਂ ਵਰਕਰ ‘ਆਪ’ ਦਫਤਰ ਪਹੁੰਚਣੇ ਸ਼ੁਰੂ ਹੋ ਗਏ ਹਨ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਤੇ ‘ਆਪ’ ਆਗੂ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ED ਨੇ ਸ਼ਰਾਬ ਘੁਟਾਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਕੇਜਰੀਵਾਲ ਨੂੰ ਤਿੰਨ ਸੰਮਨ ਜਾਰੀ ਕੀਤੇ ਹਨ, ਪਰ ਹੁਣ ਤੱਕ ਕੇਜਰੀਵਾਲ ਈਡੀ ਸਾਹਮਣੇ ਪੇਸ਼ ਨਹੀਂ ਹੋਏ ਹਨ। ਇਸ ਦੌਰਾਨ ਵੀਰਵਾਰ ਸਵੇਰੇ ‘ਆਪ’ ਨੇਤਾ ਆਤਿਸ਼ੀ ਨੇ ਸੋਸ਼ਲ ਮੀਡੀਆ ਐਕਸ ‘ਤੇ ਇਕ ਪੋਸਟ ਕੀਤਾ। ਪੋਸਟ ਦੇ ਅਨੁਸਾਰ, ਮੰਤਰੀ ਆਤਿਸ਼ੀ ਨੇ ਬੁੱਧਵਾਰ ਰਾਤ ਨੂੰ ਲਿਖਿਆ ਕਿ ਉਨ੍ਹਾਂ ਨੂੰ ਖਬਰ ਮਿਲੀ ਹੈ ਕਿ ED ਵੀਰਵਾਰ ਸਵੇਰੇ ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਨ ਜਾ ਰਿਹਾ ਹੈ। ਗ੍ਰਿਫਤਾਰੀ ਵੀ ਹੋ ਸਕਦੀ ਹੈ।
ਦਿੱਲੀ ਸਰਕਾਰ ਦੇ ਮੰਤਰੀ ਸੌਰਭ ਭਾਰਦਵਾਜ ਅਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਨੇ ਵੀ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਦਾਅਵਾ ਕੀਤਾ ਹੈ ਕਿ ਈਡੀ ਅੱਜ ਮੁੱਖ ਮੰਤਰੀ ਕੇਜਰੀਵਾਲ ਦੇ ਘਰ ਛਾਪਾ ਮਾਰ ਸਕਦੀ ਹੈ। ਜਿਸ ਤੋਂ ਬਾਅਦ ਉਸ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇਸ ਦੇ ਨਾਲ ਹੀ CM ਕੇਜਰੀਵਾਲ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਕੱਲ੍ਹ ਦਿੱਲੀ ਵਿੱਚ ਹੋਏ ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਪੁੱਛਗਿੱਛ ਲਈ ED ਦੇ ਤੀਜੇ ਸੰਮਨ ਉੱਤੇ ਵੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਹੀਂ ਆਏ। CM ਕੇਜਰੀਵਾਲ ਨੇ ਜਾਂਚ ਏਜੰਸੀ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਨੇ ਪੇਸ਼ ਨਾ ਹੋਣ ਦਾ ਕਾਰਨ ਦੱਸਿਆ ਅਤੇ ਲਿਖਿਆ ਕਿ ਉਹ ਫਿਲਹਾਲ ਰਾਜ ਸਭਾ ਚੋਣਾਂ ‘ਚ ਰੁੱਝੇ ਹੋਏ ਹਨ। ਨਾਲ ਹੀ ਕਿਹਾ ਕਿ ਉਹ ਕਿਸੇ ਵੀ ਸਵਾਲ ਦਾ ਜਵਾਬ ਦੇਣ ਲਈ ਤਿਆਰ ਹਨ।
ਇਹ ਵੀ ਪੜ੍ਹੋ : ਕਟੜਾ ਤੋਂ ਨਵੀਂ ਦਿੱਲੀ ਤੱਕ ਚੱਲੇਗੀ ਵੰਦੇ ਭਾਰਤ ਐਕਸਪ੍ਰੈਸ, ਜੰਮੂ ਤਵੀ-ਲੁਧਿਆਣਾ-ਅੰਬਾਲਾ ਕੈਂਟ ‘ਚ 2-2 ਮਿੰਟ ਦਾ ਸਟਾਪੇਜ
ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਰਾਜ ਸਭਾ ਚੋਣਾਂ ਅਤੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਵਿੱਚ ਰੁੱਝੇ ਹੋਏ ਹਨ। ਉਨ੍ਹਾਂ ਨੋਟਿਸ ਨੂੰ ਗੈਰ-ਕਾਨੂੰਨੀ ਕਰਾਰ ਦਿੰਦਿਆਂ ਕਿਹਾ ਕਿ ਜੇਕਰ ਇਸ ਮਾਮਲੇ ਸਬੰਧੀ ਕੋਈ ਪ੍ਰਸ਼ਨਾਵਲੀ ਭੇਜੀ ਜਾਂਦੀ ਹੈ ਤਾਂ ਉਹ ਜਵਾਬ ਦੇਣ ਲਈ ਤਿਆਰ ਹਨ। ਕੇਜਰੀਵਾਲ ਨੇ ਏਜੰਸੀ ਨੂੰ ਲਿਖਿਆ, “ਇਸ ਮਾਮਲੇ ਵਿੱਚ ਤੁਸੀਂ ਬੇਲੋੜੀ ਗੁਪਤਤਾ ਬਰਕਰਾਰ ਰੱਖ ਰਹੇ ਹੋ ਅਤੇ ਅਪਾਰਦਰਸ਼ੀ ਅਤੇ ਮਨਮਾਨੇ ਢੰਗ ਨਾਲ ਕੰਮ ਕਰ ਰਹੇ ਹੋ।”
CM ਕੇਜਰੀਵਾਲ ਨੇ ਦੋਸ਼ ਲਾਇਆ ਕਿ ਸੰਮਨ ਉਸ ਤੱਕ ਪਹੁੰਚਣ ਤੋਂ ਪਹਿਲਾਂ ਹੀ ਮੀਡੀਆ ਵਿੱਚ ਆ ਚੁੱਕੇ ਸਨ। ਇਹ ਸਵਾਲ ਉਠਾਉਂਦਾ ਹੈ ਕਿ ਕੀ ਸੰਮਨ ਦਾ ਉਦੇਸ਼ ਜਾਇਜ਼ ਪੁੱਛਗਿੱਛ ਕਰਨਾ ਹੈ ਜਾਂ ਮੇਰੀ ਸਾਖ ਨੂੰ ਖਰਾਬ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”