ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨਾਂ ਦੌਰੇ ਲਈ ਗੁਜਰਾਤ ਰਵਾਨਾ ਹੋਣਗੇ। ਸੂਤਰਾਂ ਅਨੁਸਾਰ ਦਿੱਲੀ ਦੇ ਮੁੱਖ ਮੰਤਰੀ 6,7 ਅਤੇ 8 ਜਨਵਰੀ ਨੂੰ ਗੁਜਰਾਤ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ ਜਨ ਸਭਾਵਾਂ ਅਤੇ ਪਾਰਟੀ ਵਰਕਰਾਂ ਨੂੰ ਸੰਬੋਧਿਤ ਕਰਨਗੇ । ਇਸ ਸਤੋਂ ਇਲਾਵਾ ਉਹ ਜੇਲ੍ਹ ਵਿੱਚ ਬੰਦ AAP ਵਿਧਾਇਕ ਚੈਤਰ ਬਸਾਵਾ ਨੂੰ ਵੀ ਮਿਲ ਸਕਦੇ ਹਨ ।
ਉੱਥੇ ਹੀ ਦੂਜੇ ਪਾਸੇ ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਕਿ ਕੇਜਰੀਵਾਲ ਦੇ ਘਰ ED ਛਾਪੇਮਾਰੀ ਕਰ ਸਕਦੀ ਹੈ ਤੇ ਉਨ੍ਹਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਜਾ ਸਕਦਾ ਹੈ। ਦੱਸ ਦੇਈਏ ਕਿ ਬੁੱਧਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਥਿਤ ਸ਼ਰਾਬ ਘੁਟਾਲੇ ਮਾਮਲੇ ਵਿੱਚ ਪੁੱਛਗਿੱਛ ਦੇ ਲਈ ED ਦੇ ਸਾਹਮਣੇ ਪੇਸ਼ ਹੋਣਾ ਸੀ। ED ਨੇ ਕੇਜਰੀਵਾਲ ਨੂੰ ਤੀਜਾ ਸੰਮਨ ਭੇਜਿਆ ਸੀ।
ਦੱਸ ਦੇਈਏ ਕਿ ਅਰਵਿੰਦ ਕੇਜਰੀਵਾਲ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ। ਵੀਰਵਾਰ ਨੂੰ ‘ਆਪ’ ਆਗੂ ਆਤਿਸ਼ੀ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕੀਤੀ। ਮੰਤਰੀ ਆਤਿਸ਼ੀ ਨੇ ਪੋਸਟ ਸਾਂਝੀ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਖਬਰ ਮਿਲੀ ਹੈ ਕਿ ਵੀਰਵਾਰ ਸਵੇਰੇ ED ਅਰਵਿੰਦ ਕੇਜਰੀਵਾਲ ਦੇ ਘਰ ਛਾਪਾ ਮਾਰਨ ਵਾਲੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਵੀ ਹੋ ਸਕਦੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”