ਅਗਲੇ ਤਿੰਨ ਦਿਨਾਂ ਤੱਕ ਪੰਜਾਬ ਵਿਚ ਠੰਡ ਤੋਂ ਕੋਈ ਰਾਹਤ ਮਿਲਣ ਦੇ ਆਸਾਰ ਨਹੀਂ ਹਨ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਓਰੈਂਜ ਅਲਰਟ ਜਾਰੀ ਕਰ ਦਿੱਤਾ ਹੈ। ਠੰਡ ਦੇ ਨਾਲ-ਨਾਲ ਸੰਘਣੀ ਧੁੰਦ ਵੀ ਰਹੇਗੀ। ਦਿਨ ਦੇ ਤਾਪਮਾਨ ਵਿਚ ਵੀ ਗਿਰਾਵਟ ਆਉਣ ਦੀ ਸੰਭਾਵਨਾ ਹੈ। ਰਾਤ ਨੂੰ ਨਿਊਨਤਮ ਤਾਪਮਾਨ 5.7 ਡਿਗਰੀ ਤੱਕ ਰਿਕਾਰਡ ਕੀਤਾ ਗਿਆ। ਦੂਜੇ ਪਾਸੇ ਦਿਨ ਦਾ ਅਧਿਕਤਮ ਤਾਪਮਾਨ 16.4 ਡਿਗਰੀ ਸੈਲਸੀਅਸ ਰਿਕਾਰਡ ਹੋਇਆ ਜੋ ਸਾਧਾਰਨ ਤੋਂ 2 ਡਿਗਰੀ ਘੱਟ ਹੈ।
ਸੀਤ ਲਹਿਰ ਚੱਲ ਰਹੀ ਹੈ ਜਿਸ ਕਾਰਨ ਦਿਨ ਵਿਚ ਧੁੱਪ ਨਿਕਲਣ ਦੇ ਬਾਅਦ ਵੀ ਠੰਡੀ ਹਵਾ ਕਾਰਨ ਇਸ ਦਾ ਅਸਰ ਨਹੀਂ ਹੋ ਰਿਹਾ ਹੈ। ਧੁੰਦ ਕਾਰਨ ਵਿਜ਼ੀਬਿਲਟੀ ਵੀ 50 ਮੀਟਰ ਤੋਂ ਘੱਟ ਰਹਿ ਗਈ ਹੈ। ਮੌਸਮ ਨੂੰ ਦੇਖਦੇ ਹੋਏ ਅੱਜ 5 ਉਡਾਣਾਂ ਨੂੰ ਰੱਦ ਕੀਤਾ ਗਿਆ ਹੈ। ਇਨ੍ਹਾਂ ਵਿਚ ਚੰਡੀਗੜ੍ਹ ਤੋਂ ਦਿੱਲੀ, ਚੰਡੀਗੜ੍ਹ ਤੋਂ ਮੁੰਬਈ, ਚੰਡੀਗੜ੍ਹ ਤੋਂ ਹੈਦਰਾਬਾਦ, ਚੰਡੀਗੜ੍ਹ ਤੋਂ ਬੇਂਗਲੁਰੂ ਤੇ ਚੰਡੀਗੜ੍ਹ ਤੋਂ ਚੇਨਈ ਦੀਆਂ ਫਲਾਈਟਾਂ ਸ਼ਾਮਲ ਹਨ।
ਧੁੰਦ ਦਾ ਅਸਰ ਰੇਲ ਆਵਾਜਾਈ ‘ਤੇ ਵੀ ਦੇਖਿਆ ਜਾ ਰਿਹਾ ਹੈ। ਨਵੀਂ ਦਿੱਲੀਤੋਂ ਚੰਡੀਗੜ੍ਹ ਸ਼ਤਾਬਦੀ, ਵੰਦੇ ਭਾਰਤ ਟ੍ਰੇਨ ਆਪਣੇ ਨਿਰਧਾਰਤ ਸਮੇਂ ਤੋਂ 30 ਮਿੰਟ ਦੇਰੀ ਨਾਲ ਆਈ। ਇਸ ਤੋਂ ਇਲਾਵਾ ਪੰਜਾਬ ਵਿਚ 25 ਤੋਂ ਵੱਧ ਗੱਡੀਆਂ ਦੇਰੀ ਨਾਲ ਪਹੁੰਚੀਆਂ। ਰੇਲਵੇ ਵਿਭਾਗ ਦੇ ਅਧਿਕਾਰੀਆਂ ਮੁਤਾਬਕ ਟ੍ਰੇਨਾਂ 4 ਤੋਂ 5 ਘੰਟੇ ਦੀ ਦੇਰੀ ਨਾਲ ਚੱਲ ਰਹੀਆਂ ਹਨ। ਟ੍ਰੇਨਾਂ ਦੇਰ ਨਾਲ ਪਹੁੰਚਣ ਕਾਰਨ ਯਾਤਰੀਆਂ ਨੂੰ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਮਾਤਾ ਵੈਸ਼ਣੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖ਼ੁਸ਼ਖਬਰੀ, ਮਿਲਿਆ ਨਵੇਂ ਸਾਲ ਦਾ ਤੋਹਫ਼ਾ
ਅੱਜ ਆਸਮਾਨ ਵਿਚ ਹਲਕੇ ਬੱਦਲ ਛਾਏ ਰਹਿਣਗੇ। ਧੁੱਪ ਨਿਕਲਣ ਦੀ ਕੋਈ ਸੰਭਾਵਨਾ ਨਹੀਂ ਹੈ। ਵੀਰਵਾਰ ਰਾਤ ਵੀ ਆਸਮਾਨ ਵਿਚ ਬੱਦਲ ਛਾਏ ਹੋਏ ਸਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”