ਦਿੱਲੀ ਸ਼.ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡ੍ਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਇਸ ਵਾਰ ਜੇਲ੍ਹ ਤੋਂ ਹੀ ਰਾਜ ਸਭਾ ਚੋਣਾਂ ਦੇ ਲਈ ਨਾਮਜ਼ਦਗੀ ਫਾਰਮ ਭਰਨਗੇ। ਰਾਊਜ ਐਵਨਿਊ ਕੋਰਟ ਨੇ ਸੰਜੇ ਸਿੰਘ ਦੀ ਅਰਜ਼ੀ ‘ਤੇ ਸੁਣਵਾਈ ਤੋਂ ਬਾਅਦ ਉਨ੍ਹਾਂ ਨੂੰ ਨਾਮਜ਼ਦਗੀ ਜੇਲ੍ਹ ਤੋਂ ਭਰਨ ਦੀ ਇਜਾਜ਼ਤ ਦੇ ਦਿੱਤੀ ਹੈ।
ਵਿਸ਼ੇਸ਼ ਜੱਜ ਐਮ.ਕੇ ਨਾਗਪਾਲ ਨੇ ਇਹ ਹੁਕਮ ਸੰਜੇ ਸਿੰਘ ਵੱਲੋਂ ਦਾਇਰ ਉਸ ਅਰਜ਼ੀ ‘ਤੇ ਦਿੱਤਾ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਰਾਜ ਸਭਾ ਮੈਂਬਰ ਵਜੋਂ ਉਨ੍ਹਾਂ ਦਾ ਮੌਜੂਦਾ ਕਾਰਜਕਾਲ 27 ਜਨਵਰੀ ਨੂੰ ਖ਼ਤਮ ਹੋ ਰਿਹਾ ਹੈ ਅਤੇ ਰਿਟਰਨਿੰਗ ਅਫ਼ਸਰ ਨੇ 2 ਜਨਵਰੀ ਨੂੰ ਚੋਣਾਂ ਕਰਵਾਉਣ ਲਈ ਨੋਟਿਸ ਜਾਰੀ ਕੀਤਾ ਸੀ । ਅਰਜੀ ਵਿੱਚ ਸੰਜੇ ਸਿੰਘ ਨੇ ਕਿਹਾ ਕਿ ਇਸ ਦੇ ਲਈ ਨਾਮਜ਼ਦਗੀ ਪੱਤਰ 9 ਜਨਵਰੀ ਤੱਕ ਜਮ੍ਹਾ ਕੀਤੇ ਜਾਣੇ ਹਨ।
ਇਹ ਵੀ ਪੜ੍ਹੋ: ਖੁਸ਼ਖਬਰੀ! ਲੋਹੜੀ ਤੋਂ ਪਹਿਲਾਂ ਪੰਜਾਬ ‘ਚ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਰੇਟ
ਅਰਜੀ ਵਿੱਚ ਤਿਹਾੜ ਜੇਲ੍ਹ ਦੇ ਸੁਪਰਡੈਂਟ ਨੂੰ ਸੰਜੇ ਸਿੰਘ ਨੂੰ ਦਸਤਾਵੇਜ਼ਾਂ ‘ਤੇ ਦਸਤਖ਼ਤ ਕਰਨ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ ਗਈ ਸੀ । ਜੱਜ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਇਹ ਨਿਰਦੇਸ਼ ਦਿੱਤਾ ਜਾਂਦਾ ਹੈ ਕਿ ਜੇ 6 ਜਨਵਰੀ, 2024 ਨੂੰ ਜੇਲ੍ਹ ਅਧਿਕਾਰੀਆਂ ਦੇ ਸਾਹਮਣੇ ਮੁਲਜ਼ਮ ਦੇ ਵਕੀਲ ਵੱਲੋਂ ਦਸਤਾਵੇਜ਼ ਪੇਸ਼ ਕੀਤੇ ਜਾਂਦੇ ਹਨ, ਤਾਂ ਜੇਲ੍ਹ ਸੁਪਰਡੈਂਟ ਇਹ ਯਕੀਨੀ ਬਣਾਏਗਾ ਕਿ ਉਕਤ ਦਸਤਾਵੇਜ਼ਾਂ ‘ਤੇ ਮੁਲਜ਼ਮ ਦੇ ਦਸਤਾਵੇਜ਼ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਤੇ ਉਨ੍ਹਾਂ ਨੂੰ ਮਿਲਣ ਦੀ ਆਗਿਆ ਦਿੱਤੀ ਜਾਵੇ।
ਅਦਾਲਤ ਨੇ ਕਿਹਾ ਕਿ ਉਕਤ ਨਾਮਜ਼ਦਗੀ ਦਾਇਰ ਕਰਨ ਦੇ ਸਬੰਧ ਵਿੱਚ ਤੌਰ-ਤਰੀਕਿਆਂ ‘ਤੇ ਚਰਚਾ ਕਰਨ ਦੇ ਲਈ ਉਨ੍ਹਾਂ ਨੂੰ ਆਪਣੇ ਵਕੀਲ ਤੋਂ ਅੱਧੇ ਘੰਟੇ ਦੇ ਲਈ ਮੁਲਾਕਾਤ ਦੀ ਆਗਿਆ ਵੀ ਦਿੱਤੀ ਜਾਂਦੀ ਹੈ। ਦੱਸ ਦੇਈਏ ਕਿ ED ਨੇ 4 ਅਕਤੂਬਰ ਨੂੰ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ । ਈਡੀ ਨੇ ਇਲਜ਼ਾਮ ਲਗਾਇਆ ਹੈ ਕਿ ਸੰਜੇ ਸਿੰਘ ਨੇ ਹੁਣ ਬੰਦ ਹੋ ਚੁੱਕੀ ਆਬਕਾਰੀ ਨੀਤੀ ਨੂੰ ਬਣਾਉਣ ਅਤੇ ਲਾਗੂ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ, ਜਿਸ ਨਾਲ ਕੁਝ ਸ਼.ਰਾਬ ਨਿਰਮਾਤਾਵਾਂ, ਥੋਕ ਵਿਕ੍ਰੇਤਾਵਾਂ ਅਤੇ ਪ੍ਰਚੂਨ ਵਿਕ੍ਰੇਤਾਵਾਂ ਨੂੰ ਵਿੱਤੀ ਲਾਭ ਹੋਇਆ । ਸੰਜੇ ਸਿੰਘ ਇਸ ਦਾਅਵੇ ਦਾ ਪੁਰਜ਼ੋਰ ਖੰਡਨ ਕਰਦੇ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”