ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸਜੀਪੀਸੀ) ਨੇ ਗ੍ਰੰਥੀਆਂ ਅਤੇ ਰਾਗੀ ਸਿੰਘਾਂ ਲਈ ਡਰੈੱਸ ਕੋਡ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸਾਹਿਬਾਨ ਵਿੱਚ ਫੈਸ਼ਨੇਬਲ ਕੁੜਤਾ-ਪਜਾਮਾ ਜੈਕਟ ਪਹਿਨਣ ‘ਤੇ ਪਾਬੰਦੀ ਲਾ ਦਿੱਤੀ ਹੈ। ਇਹ ਹੁਕਮ ਰਾਗੀ ਜਥਿਆਂ ‘ਤੇ ਵੀ ਲਾਗੂ ਹੋ ਗਿਆ ਹੈ।
ਇਸ ਤੋਂ ਇਲਾਵਾ ਜਥੇਦਾਰ ਰਘਬੀਰ ਸਿੰਘ ਨੇ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ‘ਚ ਕੇਂਦਰ ਸਰਕਾਰ ਨਾਲ ਗੱਲ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ 27 ਜਨਵਰੀ ਤੱਕ ਦਾ ਸਮਾਂ ਦਿੱਤਾ ਹੈ, ਜੇਕਰ 27 ਜਨਵਰੀ ਤੱਕ ਮਸਲਾ ਹੱਲ ਨਾ ਹੋਇਆ ਤਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਿਰੁੱਧ ਦਾਇਰ ਪਟੀਸ਼ਨ ਵਾਪਸ ਲੈ ਲਈ ਜਾਵੇਗੀ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਪਹਿਲਾਂ 31 ਦਸੰਬਰ ਤੱਕ ਦਾ ਅਲਟੀਮੇਟਮ ਦਿੱਤਾ ਗਿਆ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਦਫ਼ਤਰ ਤੋਂ ਇੱਕ ਪੱਤਰ ਮਿਲਿਆ, ਜਿਸ ਵਿੱਚ ਬਲਵੰਤ ਸਿੰਘ ਰਾਜੋਆਣਾ ਅਤੇ ਬੰਦੀ ਸਿੱਖਾਂ ਦੇ ਮਾਮਲੇ ਵਿੱਚ ਸ਼੍ਰੋਮਣੀ ਕਮੇਟੀ ਨੂੰ ਗ੍ਰਹਿ ਮੰਤਰਾਲੇ ਨਾਲ ਸੰਪਰਕ ਕਰਨ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਜੇਕਰ ਕੇਂਦਰ ਸਰਕਾਰ 27 ਜਨਵਰੀ ਤੱਕ ਕੋਈ ਫੈਸਲਾ ਨਹੀਂ ਲੈਂਦੀ ਹੈ ਤਾਂ ਸ੍ਰੀ ਅਕਾਲ ਤਖਤ ਸਾਹਿਬ ਨੇ ਰਹਿਮ ਦੀ ਅਪੀਲ ‘ਤੇ ਇਕਤਰਫਾ ਫੈਸਲਾ ਲੈਣ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਨੂੰ ਦੇ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ਦੀਆਂ ਗੱਡੀਆਂ ਹੋਈਆਂ ਹਾਈਟੈੱਕ! ਇੰਸਟਾਲ ਹੋਏ ਕੈਮਰੇ, ਮੁਜਰਮਾਂ ਦੀ ਹਰ ਮੂਵਮੈਂਟ ‘ਤੇ ਰੱਖਣਗੇ ਨਜ਼ਰ
ਐਡਵੋਕੇਟ ਧਾਮੀ ਨੇ ਇਸ ਦੇ ਨਾਲ ਹੀ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ ਕਰਨ ਸਬੰਧੀ ਸੰਸਦ ਦੇ ਸੈਸ਼ਨ ਵਿੱਚ ਦਿੱਤੇ ਬਿਆਨ ‘ਤੇ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਸ਼ਾਹ ਦਾ ਬਿਆਨ ਸਿੱਖ ਪੰਥ ਲਈ ਠੀਕ ਨਹੀਂ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਜਿਹੇ ਸ਼ਬਦ ਬੋਲੇ, ਜਿਸ ਦਾ ਸੰਦੇਸ਼ ਸਿੱਖ ਭਾਈਚਾਰੇ ‘ਚ ਚੰਗਾ ਨਹੀਂ ਗਿਆ। ਧਾਮੀ ਨੇ ਕਿਹਾ ਕਿ ਸੰਸਦ ਇਕ ਮੰਦਰ ਹੈ, ਜਿੱਥੇ ਕਾਨੂੰਨ ਬਣਦੇ ਅਤੇ ਲਾਗੂ ਕੀਤੇ ਜਾਂਦੇ ਹਨ। ਪਰ ਅਜਿਹੇ ਸ਼ਬਦ ਨਹੀਂ ਬੋਲਣੇ ਚਾਹੀਦੇ ਜੋ ਦੂਜਿਆਂ ਦੇ ਦਿਲ ਨੂੰ ਵਿੰਨ੍ਹਣ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”