ਨਵਾਂਸ਼ਹਿਰ ਪੁਲਿਸ ਨੇ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 1 ਕਿਲੋ ਅਫੀਮ ਬਰਾਮਦ ਹੋਈ ਹੈ। ਫੜੇ ਗਏ ਮੁਲਜ਼ਮ ਦੀ ਪਛਾਣ ਅਮਰ ਸਿੰਘ ਵਾਸੀ ਅੰਬਾਲਾ, ਪਨਿਵਾਸੀ ਵੱਡਾ ਗਊ ਥਾਣਾ ਸਰੋਲੀ ਜ਼ਿਲ੍ਹਾ ਬਰੇਲੀ (ਯੂ.ਪੀ.) ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਮੁਲਜ਼ਮ ਨੂੰ ਜਲਦ ਹੀ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ।
ਥਾਣਾ ਕਾਠਗੜ੍ਹ ਦੇ SI ਰਾਕੇਸ਼ਵਿੰਦਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਸਮੇਤ ਹਾਈਟੈਕ ਨਾਕਾ ਅੰਸਰੋਂ ਪੁੱਜੇ, ਜਿੱਥੇ ਹਾਈਟੈਕ ਨਾਕਾ ਦੇ ਮੁਲਾਜ਼ਮਾਂ ਦੇ ਨਾਲ ਚੰਡੀਗੜ੍ਹ ਅਤੇ ਰੋਪੜ ਤੋਂ ਆਉਣ ਵਾਲੇ ਸ਼ੱਕੀ ਵਾਹਨਾਂ ਅਤੇ ਬਲਾਚੌਰ ਵਾਲੇ ਪਾਸੇ ਤੋਂ ਆ ਰਹੀਆਂ ਬੱਸਾਂ ਨੂੰ ਰੋਕ ਕੇ ਸਵਾਰੀਆਂ ਦੀ ਚੈਕਿੰਗ ਕੀਤੀ ਜਾ ਰਹੀ ਸੀ। ਕਰੀਬ 03:40 ਦਾ ਸਮਾਂ ਹੋਵੇਗਾ ਕਿ ਇਸ ਦੌਰਾਨ ਰੋਪੜ ਸਾਈਡ ਤੋਂ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਨੂੰ ਰੋਕ ਕੇ ਚੈਕਿੰਗ ਕੀਤੀ ਗਈ।
ਇੱਕ ਵਿਅਕਤੀ ਨੇ ਆਪਣੇ ਸੱਜੇ ਹੱਥ ਵਿੱਚ ਇੱਕ ਭਾਰੀ ਕਾਲਾ ਲਿਫਾਫਾ ਫੜਿਆ ਹੋਇਆ ਸੀ। ਉਹ ਨਾਕੇ ਤੋਂ ਥੋੜ੍ਹੀ ਦੂਰੀ ‘ਤੇ ਰੋਪੜ ਵੱਲ ਜਾ ਰਿਹਾ ਸੀ। ਜਦੋਂ ਪੁਲਿਸ ਨੇ ਉਕਤ ਵਿਅਕਤੀ ਨੂੰ ਉੱਚੀ-ਉੱਚੀ ਆਵਾਜ਼ ਮਾਰ ਕੇ ਰੁਕਣ ਲਈ ਕਿਹਾ ਤਾਂ ਉਕਤ ਵਿਅਕਤੀ ਨੇ ਆਪਣੇ ਹੱਥ ਵਿਚ ਫੜਿਆ ਕਾਲਾ ਲਿਫਾਫਾ ਸੜਕ ਕਿਨਾਰੇ ਘਾਹ ਵਿਚ ਸੁੱਟ ਦਿੱਤਾ ਅਤੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ। ਪਰ ਉਸ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰ ਲਿਆ ਗਿਆ।
ਇਹ ਵੀ ਪੜ੍ਹੋ : ਅੰਮ੍ਰਿਤਸਰ ‘ਚ BSF ਨੇ 3 ਕਿਲੋ 210 ਗ੍ਰਾਮ ਹੈ.ਰੋਇਨ ਕੀਤੀ ਬਰਾਮਦ, ਪਾਕਿ ਡ.ਰੋਨ ਰਾਹੀਂ ਸੁੱਟੀ ਗਈ ਸੀ ਖੇਪ
ਉਕਤ ਵਿਅਕਤੀ ਨੂੰ ਕਾਬੂ ਕਰਕੇ ਜਦੋਂ ਉਸ ਦਾ ਨਾਂ ਪੁੱਛਿਆ ਤਾਂ ਉਸ ਨੇ ਆਪਣਾ ਨਾਂ ਅਮਰ ਸਿੰਘ ਪੁੱਤਰ ਝੰਡੂ ਸਿੰਘ ਵਾਸੀ ਪਿੰਡ ਬੜਾ ਗਊ ਥਾਣਾ ਸਰੋਲੀ ਜ਼ਿਲ੍ਹਾ ਬਰੇਲੀ (ਉੱਤਰ ਪ੍ਰਦੇਸ਼) ਵਾਸੀ ਅੰਬਾਲਾ ਦੱਸਿਆ। ਅਮਰ ਸਿੰਘ ਵੱਲੋਂ ਨਹਿਰ ਦੇ ਕੰਢੇ ਸੁੱਟੇ ਗਏ ਲਿਫਾਫੇ ਦੀ ਜਾਂਚ ਕੀਤੀ ਗਈ। ਜਿਸ ਵਿੱਚੋਂ ਇੱਕ ਪਾਰਦਰਸ਼ੀ ਲਿਫਾਫੇ ਵਿੱਚ ਲਪੇਟੀ ਹੋਈ ਅਫੀਮ ਬਰਾਮਦ ਹੋਈ। ਤੋਲਣ ‘ਤੇ ਬਰਾਮਦ ਹੋਈ ਅਫੀਮ ਇਕ ਕਿਲੋ ਪਾਈ ਗਈ।
ਇਸ ‘ਤੇ ਕਾਰਵਾਈ ਕਰਦੇ ਹੋਏ SI ਪੂਰਨ ਸਿੰਘ, ਇੰਚਾਰਜ ਚੌਕੀ ਅੰਸਰੋਂ ਥਾਣਾ ਕਾਠਗੜ੍ਹ ਨੇ ਉਕਤ ਦੋਸ਼ੀ ਨੂੰ ਗਿ੍ਫ਼ਤਾਰ ਕਰਕੇ ਮੁਕੱਦਮਾ ਦਰਜ ਕਰਕੇ ਮੁੱਢਲੀ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਜ ਉਸ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲੈ ਕੇ ਪੁੱਛਗਿੱਛ ਕੀਤੀ ਜਾਵੇਗੀ ਕਿ ਇਹ ਅਫੀਮ ਕਿੱਥੋਂ ਲਿਆਂਦੀ ਗਈ ਸੀ ਅਤੇ ਕਿੱਥੇ ਸਪਲਾਈ ਕੀਤੀ ਜਾਣੀ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”