ਚਾਈਨਾ ਡੋਰ ਕਰਕੇ ਕਈ ਹਾਦਸੇ ਵਾਪਰਦੇ ਹਨ, ਇਥੋਂ ਤੱਕ ਕਿ ਕਈ ਲੋਕਾਂ ਨੂੰ ਆਪਣੀ ਜਾਨ ਵੀ ਗੁਆਉਣੀ ਪਈ ਹੈ। ਸੂਬੇ ‘ਚ ਜਿਵੇਂ-ਜਿਵੇਂ ਲੋਹੜੀ ਦਾ ਤਿਉਹਾਰ ਨੇੜੇ ਆਉਂਦਾ ਹੈ, ਡੋਰਾਂ ਅਤੇ ਪਤੰਗਾਂ ਦੀ ਵਿਕਰੀ ਵਧ ਜਾਂਦੀ ਹੈ। ਪਰ ਇਸ ਸਮੇਂ ਤਿਉਹਾਰਾਂ ਦੇ ਮਾਹੌਲ ਵਿਚ ਚਾਈਨਾ ਡੋਰ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਹਰ ਪਾਸੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਅਜਿਹਾ ਹੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਚਾਈਨਾ ਡੋਰ ਨਾ ਵੇਚੀ ਜਾਵੇ ਅਤੇ ਨਾ ਹੀ ਇਸ ਨਾਲ ਪਤੰਗ ਉਡਾਈ ਜਾਵੇ।
ਵਾਇਰਲ ਵੀਡੀਓ ਵਿੱਚ ਪੰਜਾਬ ਦੇ ਇੱਕ ਪਿੰਡ ਦੀਆਂ ਗਲੀਆਂ ਵਿੱਚ ਇੱਕ ਵਿਅਕਤੀ ਸਪੀਕਰ ਰਾਹੀਂ ਅਨਾਊਂਸਮੈਂਟ ਕਰ ਰਿਹਾ ਹੈ, ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪ੍ਰਸ਼ਾਸਨ ਅਤੇ ਪੁਲਿਸ ਨੇ ਚਾਈਨਾ ਡੋਰ ‘ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਜੇਕਰ ਕੋਈ ਇਸ ਡੋਰ ਨੂੰ ਵੇਚਦਾ, ਖਰੀਦਦਾ ਜਾਂ ਪਤੰਗ ਉਡਾਉਂਦਾ ਫੜਿਆ ਜਾਂਦਾ ਹੈ ਤਾਂ ਉਸ ‘ਤੇ ਇਰਾਦਾ-ਏ-ਕਤਲ ਕਤਲ ਦੀ ਧਾਰਾ ਲਗਾਈ ਜਾਵੇਗੀ।
ਐਲਾਨ ਕਰਨ ਵਾਲੇ ਵਿਅਕਤੀ ਨੇ ਇਹ ਵੀ ਬਹੁਤ ਗੰਭੀਰਤਾ ਨਾਲ ਕਿਹਾ ਕਿ ਇਹ ਨਾ ਸੋਚੋ ਕਿ ਜੇ ਤੁਸੀਂ ਆਪਣੀ ਛੱਤ ‘ਤੇ ਚਾਈਨਾ ਡੋਰ ਨਾਲ ਪਤੰਗ ਉਡਾ ਰਹੇ ਹੋ, ਤਾਂ ਕੋਈ ਤੁਹਾਨੂੰ ਦੇਖ ਨਹੀਂ ਰਿਹਾ ਹੈ। ਸਗੋਂ ਜੇਕਰ ਤੁਸੀਂ ਆਪਣੀ ਛੱਤ ‘ਤੇ ਪਤੰਗ ਉਡਾ ਰਹੇ ਹੋ ਅਤੇ ਕਿਸੇ ਜ਼ਿੰਮੇਵਾਰ ਵਿਅਕਤੀ ਵੱਲੋਂ ਵੀਡੀਓ ਬਣਾਈ ਗਈ ਹੈ ਅਤੇ ਉਹ ਵੀਡੀਓ ਵਾਇਰਲ ਹੋ ਜਾਂਦੀ ਹੈ ਤਾਂ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ : ਜੇਲ੍ਹਾਂ ‘ਚ ਮੋਬਾਈਲ ਫੋਨ ਰੋਕਣ ਲਈ ਸਰਕਾਰ ਦਾ ਨਵਾਂ ਪਲਾਨ, ਫੁੱਲ ਬਾਡੀ ਸਕੈਨਰਾਂ ਸਣੇ AI ਨਾਲ ਲਗਾਏ ਜਾਣਗੇ CCTV
ਜੇਕਰ ਕੋਈ ਵਿਅਕਤੀ ਛੱਤ ‘ਤੇ ਪਤੰਗ ਉਡਾਉਂਦੇ ਹੋਏ ਦੇਖ ਲਿਆ ਅਤੇ ਪੁਲਿਸ ਨੂੰ ਸੂਚਨਾ ਦਿੱਤੀ ਜਾਂਦੀ ਏ ਤਾਂ ਇਸ ਨੂੰ ਵੇਚਣ ਵਾਲੇ ਦੇ ਖਿਲਾਫ ਮਾਮਲਾ ਦਰਜ ਕੀਤਾ ਜਾਵੇਗਾ। ਇਹ ਚਿਤਾਵਨੀ ਵੀ ਦਿੱਤੀ ਗਈ ਕਿ ਪੁਲਿਸ ਵੱਲੋਂ ਫੜੇ ਜਾਣ ਤੋਂ ਬਾਅਦ ਕੋਈ ਵੀ ਮੰਤਰੀ, ਆਗੂ ਜਾਂ ਜ਼ਿੰਮੇਵਾਰ ਵਿਅਕਤੀ ਤੁਹਾਡੀ ਹਮਾਇਤ ਨਹੀਂ ਕਰੇਗਾ ਅਤੇ ਤੁਹਾਡੇ ਖ਼ਿਲਾਫ਼ ਮਾਮਲਾ ਦਰਜ ਕਰਕੇ ਤੁਹਾਨੂੰ ਸਜ਼ਾ ਦਿੱਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”