ਪੰਜਾਬ ਦੀਆਂ ਪੰਜ ਕਿਸਾਨ ਜਥੇਬੰਦੀਆਂ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ 18 ਜਨਵਰੀ ਨੂੰ ਚੰਡੀਗੜ੍ਹ ਵਿਖੇ ਲਾਇਆ ਜਾਣ ਵਾਲਾ ਪੱਕਾ ਧਰਨਾ ਉਨ੍ਹਾਂ ਦੇ ਦਿੱਲੀ ਧਰਨੇ ਵਾਂਗ ਹੀ ਹੋਵੇਗਾ। ਪੰਜ ਕਿਸਾਨ ਜਥੇਬੰਦੀਆਂ ਬੀਕੇਯੂ (ਰਾਜੇਵਾਲ), ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ (ਮਾਨਸਾ) ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ (ਪੰਜਾਬ) ਦੀ ਜਨਰਲ ਬਾਡੀ ਦੀ ਮੀਟਿੰਗ ਸ਼ਨੀਵਾਰ ਨੂੰ ਕਿਸਾਨ ਭਵਨ ਵਿਖੇ ਹੋਈ।
ਮੀਟਿੰਗ ਵਿੱਚ ਪੰਜਾਬ ਦੇ ਜਲ ਸੰਕਟ, ਵਾਤਾਵਰਨ ਪ੍ਰਦੂਸ਼ਣ ਅਤੇ ਸੂਬੇ ਦੇ ਸੰਘੀ ਢਾਂਚੇ ਨੂੰ ਖ਼ਤਰੇ ਦੇ ਮੁੱਦਿਆਂ ਤੋਂ ਇਲਾਵਾ 18 ਜਨਵਰੀ ਨੂੰ ਚੰਡੀਗੜ੍ਹ ਵਿੱਚ ਕੀਤੇ ਜਾਣ ਵਾਲੇ ਮੋਰਚੇ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਤੋਂ ਬਾਅਦ ਕੀਤੀ ਪ੍ਰੈਸ ਕਾਨਫਰੰਸ ਵਿੱਚ ਮੋਰਚਾ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਐਲਾਨ ਕੀਤਾ ਕਿ ਚੰਡੀਗੜ੍ਹ ਵਿੱਚ ਲਾਇਆ ਜਾਣ ਵਾਲਾ ਇਹ ਮੋਰਚਾ ਦਿੱਲੀ ਮੋਰਚੇ ਦੀ ਤਰਜ਼ ’ਤੇ ਹੀ ਹੋਵੇਗਾ।
ਉਨ੍ਹਾਂ ਕਿਹਾ ਕਿ ਪੰਜਾਬ ਦਾ ਪਾਣੀ ਏਨਾ ਖਰਾਬ ਹੋ ਚੁੱਕਾ ਹੈ ਕਿ ਇਹ ਨਾ ਤਾਂ ਫ਼ਸਲਾਂ ਲਈ ਲਾਹੇਵੰਦ ਹੈ ਅਤੇ ਨਾ ਹੀ ਪੀਣ ਯੋਗ ਹੈ। ਰਾਜੇਵਾਲ ਨੇ ਕਿਹਾ ਕਿ ਪੰਜਾਬ ਸਤਲੁਜ, ਬਿਆਸ ਅਤੇ ਰਾਵੀ ਦੇ ਪਾਣੀਆਂ ਦਾ ਮਾਲਕ ਹੈ, ਜਿਸ ਦੀ ਗਵਾਹੀ ਸੰਵਿਧਾਨ ਵੀ ਦਿੰਦਾ ਹੈ ਕਿਉਂਕਿ ਪਾਣੀਆਂ ਦਾ ਮੁੱਦਾ ਰਾਜ ਦਾ ਵਿਸ਼ਾ ਹੈ।
ਇਹ ਵੀ ਪੜ੍ਹੋ : ਪਤੀ ਦੀ ਮੌ.ਤ ਦੀ ਖਬਰ ਨਾਲ ਸਦਮੇ ‘ਚ ਆਈ ਪਤਨੀ ਨੇ ਦੇ ਦਿੱਤੀ ਜਾ.ਨ, ਬੰਦਾ ਨਿਕਲਿਆ ਜਿਊਂਦਾ
ਉਨ੍ਹਾਂ ਕਿਹਾ ਕਿ ਜਦੋਂ ਪਾਣੀ ਨਹੀਂ ਹੋਵੇਗਾ ਤਾਂ ਲੋਕ ਉਜਾੜ ਥਾਵਾਂ ‘ਤੇ ਚਲੇ ਜਾਣਗੇ, ਨਾ ਤਾਂ ਪੰਜਾਬੀ ਸੱਭਿਆਚਾਰ ਅਤੇ ਨਾ ਹੀ ਪੰਜਾਬੀਅਤ ਰਹੇਗੀ। ਉਨ੍ਹਾਂ ਕਿਹਾ ਕਿ ਸਾਰੇ ਜ਼ਿਲ੍ਹਿਆਂ ਤੋਂ ਮਿਲੀਆਂ ਰਿਪੋਰਟਾਂ ਮੁਤਾਬਕ ਮੋਰਚੇ ਦੀਆਂ ਤਿਆਰੀਆਂ ਮੁਕੰਮਲ ਹੋਣ ਨੇੜੇ ਹਨ। ਮੋਰਚੇ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਇਸ ਮੋਰਚੇ ਨੂੰ ਲੈ ਕੇ ਪੂਰੇ ਸੂਬੇ ਵਿੱਚ ਮੀਟਿੰਗਾਂ, ਰੈਲੀਆਂ, ਫਲੈਗ ਮਾਰਚ ਅਤੇ ਪੈਂਫਲਿਟ ਵੰਡਣ ਦਾ ਕੰਮ ਚੱਲ ਰਿਹਾ ਹੈ। ਕਿਸਾਨ ਆਪਣੇ ਟਰੈਕਟਰ ਟਰਾਲੀਆਂ ਤਿਆਰ ਕਰ ਰਹੇ ਹਨ। ਦਿੱਲੀ ਮੋਰਚੇ ਦੀ ਤਰਜ਼ ‘ਤੇ ਰਾਸ਼ਨ ਇਕੱਠਾ ਕੀਤਾ ਜਾ ਰਿਹਾ ਹੈ ਕਿਉਂਕਿ ਕਿਸਾਨ ਲੰਬੇ ਸੰਘਰਸ਼ ਲਈ ਤਿਆਰ ਹਨ।
ਕਿਸਾਨ ਆਗੂ ਰਾਜੇਵਾਲ ਤੋਂ ਇਲਾਵਾ ਕੰਵਲਜੀਤ ਸਿੰਘ ਪੰਨੂ, ਪ੍ਰੇਮ ਸਿੰਘ ਭੰਗੂ, ਦਲਬੀਰ ਸਿੰਘ ਬੇਦਾਦਪੁਰ ਅਤੇ ਬੇਅੰਤ ਸਿੰਘ ਨੇ ਦੱਸਿਆ ਕਿ 18 ਜਨਵਰੀ ਨੂੰ ਹਜ਼ਾਰਾਂ ਕਿਸਾਨ ਟਰੈਕਟਰ ਟਰਾਲੀਆਂ ਲੈ ਕੇ ਮੁਹਾਲੀ-ਚੰਡੀਗੜ੍ਹ ਸਰਹੱਦ ’ਤੇ ਪੁੱਜਣਗੇ ਅਤੇ ਚੰਡੀਗੜ੍ਹ ਵੱਲ ਕੂਚ ਕਰਨਗੇ। ਉਨ੍ਹਾਂ ਕਿਹਾ ਕਿ ਮਾਰਚ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”