ਲੁਧਿਆਣਾ ਦੀ ਇੱਕ ਨਿੱਜੀ ਯੂਨੀਵਰਸਿਟੀ ਵਿੱਚ ਦੇਰ ਰਾਤ ਇੱਕ ਵਿਦੇਸ਼ੀ ਵਿਦਿਆਰਥੀ ਦੀ ਮੌਤ ਹੋ ਗਈ। ਉਹ ਫਿਰੋਜ਼ਪੁਰ ਰੋਡ ‘ਤੇ ਸਥਿਤ ਪ੍ਰਾਈਵੇਟ ਯੂਨੀਵਰਸਿਟੀ ਵਿੱਚ ਬੀਐਸਸੀ ਮੈਡੀਕਲ ਦਾ ਵਿਦਿਆਰਥੀ ਸੀ। ਉਸ ਦੇ ਦੋਸਤਾਂ ਮੁਤਾਬਕ ਉਹ ਕਮਰੇ ਵਿੱਚ ਮ੍ਰਿਤਕ ਹਾਲਤ ਵਿੱਚ ਪਿਆ ਸੀ। ਸਿਵਲ ਹਸਪਤਾਲ ਦੇ ਡਾਕਟਰਾਂ ਮੁਤਾਬਕ ਵਿਦਿਆਰਥੀ ਨੂੰ ਉਲਟੀਆਂ ਆ ਰਹੀਆਂ ਸਨ, ਜਿਸ ਕਾਰਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਵਿਦਿਆਰਥੀ ਦੀ ਪਛਾਣ ਦੱਖਣੀ ਸੂਡਾਨ ਦੇ ਮੋਰਡੇ ਮੇਡੀ ਯੋਕੋਬੋ ਵਜੋਂ ਹੋਈ ਹੈ। ਉਹ ਇੱਕ ਸਾਲ ਪਹਿਲਾਂ ਲੁਧਿਆਣਾ ਆਇਆ ਸੀ। ਇਸ ਸਮੇਂ ਉਹ ਸੁੰਦਰ ਨਗਰ ਵਿੱਚ ਨਰਿੰਦਰ ਬਾਂਸਲ ਦੇ ਘਰ ਕਿਰਾਏ ’ਤੇ ਰਹਿੰਦਾ ਸੀ। ਉਸ ਦੀ ਲਾਸ਼ ਨੂੰ ਉਸ ਦੇ ਸਾਥੀਆਂ ਨੇ ਰਾਤ 2.45 ਵਜੇ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ।
ਸਿਵਲ ਹਸਪਤਾਲ ਤੋਂ ਮਿਲੀ ਜਾਣਕਾਰੀ ਮੁਤਾਬਕ ਯੋਕੋਬਾ ਐਮਬੀਡੀ ਮਾਲ ਨੇੜੇ ਉਲਟੀਆਂ ਕਰ ਰਿਹਾ ਸੀ। ਇਸ ਦੌਰਾਨ ਉਸ ਦੀ ਮੌਤ ਹੋ ਗਈ। ਮਾਮਲਾ ਸ਼ੱਕੀ ਹੈ ਪਰ ਯੋਕੋਬੋ ਦੇ ਦੋਸਤਾਂ ਦਾ ਕਹਿਣਾ ਹੈ ਕਿ ਜਦੋਂ ਉਹ ਦੇਰ ਰਾਤ ਉਸ ਦੇ ਕਮਰੇ ਵਿਚ ਗਏ ਤਾਂ ਉਹ ਬੈੱਡ ‘ਤੇ ਲੇਟਿਆ ਹੋਇਆ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਠੰਡ ਨਾਲ ਸਰਕਾਰੀ ਸਕੂਲ ਦੇ ਬੱਚੇ ਦੀ ਮੌ.ਤ, ਚੜਿਆ ਦਿਮਾਗੀ ਬੁਖਾਰ
ਉਸ ਦੀ ਵਿਗੜਦੀ ਹਾਲਤ ਨੂੰ ਦੇਖਦਿਆਂ ਉਹ ਉਸ ਨੂੰ ਨਿੱਜੀ ਹਸਪਤਾਲ ਲੈ ਗਏ, ਪਰ ਡਾਕਟਰਾਂ ਨੇ ਉਸ ਨੂੰ ਸਿਵਲ ਹਸਪਤਾਲ ਰੈਫਰ ਕਰ ਦਿੱਤਾ, ਜਦੋਂ ਉਸ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਤਾਂ ਡਾਕਟਰਾਂ ਨੇ ਜਾਂਚ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਯੋਕੋਬੋ ਦੇ ਪਰਿਵਾਰ ਨੂੰ ਉਸ ਦੇ ਸਾਥੀਆਂ ਨੇ ਸੂਚਿਤ ਕਰ ਦਿੱਤਾ ਹੈ। ਸਾਥੀਆਂ ਦਾ ਕਹਿਣਾ ਹੈ ਕਿ ਉਹ ਉਸਦਾ ਪੋਸਟਮਾਰਟਮ ਨਹੀਂ ਕਰਵਾਉਣਗੇ। ਉਸ ਦੀ ਲਾਸ਼ ਨੂੰ ਦੱਖਣੀ ਸੂਡਾਨ ਭੇਜਿਆ ਜਾਵੇਗਾ। ਦੂਜੇ ਪਾਸੇ ਸਿਵਲ ਹਸਪਤਾਲ ਪ੍ਰਸ਼ਾਸਨ ਨੇ ਥਾਣਾ ਸਰਾਭਾ ਨਗਰ ਨੂੰ ਸੂਚਿਤ ਕਰ ਦਿੱਤਾ ਹੈ। ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”