ਫਾਜ਼ਿਲਕਾ ਦੇ ਉਪ ਮੰਡਲ ਜਲਾਲਾਬਾਦ ਦੇ ਪਿੰਡ ਚੱਕ ਸੁਹੇਲੇ ਵਾਲਾ ਵਿਚ ਸਥਿਤ ਮਾਤਾ ਗੁਜਰੀ ਪਬਲਿਕ ਸਕੂਲ ਦੀ ਮਾਨਤਾ ਪੰਜਾਬ ਸਰਕਾਰ ਦੇ ਹੁਕਮਾਂ ‘ਤੇ ਸਿੱਖਿਆ ਵਿਭਾਗ ਵੱਲੋਂ ਰੱਦ ਕਰ ਦਿੱਤੀ ਗਈ ਹੈ। ਇਸ ਸਬੰਧੀ ਸਕੂਲ ਪ੍ਰਿੰਸੀਪਲ ਨੂੰ ਇਕ ਪੱਤਰ ਜਾਰੀ ਕੀਤਾ ਗਿਆ ਹੈ। ਇਸ ਕਾਰਵਾਈ ਨਾਲ ਸਕੂਲ ਵਿਚ ਪੜ੍ਹਨ ਵਾਲੇ 1949 ਬੱਚਿਆਂ ਦਾ ਭਵਿੱਖ ਵਿਚਾਲੇ ਹੀ ਅਟਕ ਗਿਆ ਹੈ।
ਇਸ ਪੂਰੇ ਮਾਮਲੇ ਵਿਚ ਜਦੋਂ ਸਕੂਲ ਪ੍ਰਿੰਸੀਪਲ ਪਰਵਿੰਦਰਜੀਤ ਕੌਰ ਨਾਲ ਗੱਲਬਾਤ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਹੈ। ਪੱਤਰ ਵਿਚ ਲਿਖਿਆ ਗਿਆ ਹੈ ਕਿ ਪਿੰਡ ਦੇ ਕੁਝ ਲੋਕਾਂ ਦੀ ਸ਼ਿਕਾਇਤ ਮਿਲੀ ਸੀ ਕਿ ਇਹ ਸਕੂਲ ਸੀਬੀਐੱਸਈ ਬੋਰਡ ਆਫ ਮੈਨੇਜਮੈਂਟ ਕਮੇਟੀ ਗਠਿਤ ਕਰਦੇ ਸਮੇਂ ਨਿਯਮਾਂ ਦੇ ਉਲਟ ਹਾਲਾਤਾਂ ਵਿਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਦੂਜੇ ਪਾਸੇ ਇਹ ਸਕੂਲ ਇਕ ਪੰਚਾਇਤੀ ਜ਼ਮੀਨ ‘ਤੇ ਬਣਿਆ ਹੋਇਆ ਹੈ।
ਸ਼ਿਕਾਇਤ ਸਬੰਧੀ ਜ਼ਿਲ੍ਹਾ ਸਿੱਖਿਆ ਵਿਭਾਗ ਸੈਕੰਡਰੀ ਵੱਲੋਂ ਜ਼ਿਲ੍ਹਾ ਪੱਧਰ ‘ਤੇ ਜਾਂਚ ਕੀਤੀ ਗਈ। ਜਾਂਚ ਵਿਚ ਇਹ ਗੱਲ ਸਾਹਮਣੇ ਆਈ ਕਿ ਇਹ ਇਕ ਪ੍ਰਾਈਵੇਟ ਸਕੂਲ ਹੈ। ਪੰਚਾਇਤੀ ਜ਼ਮੀਨ ‘ਤੇ ਬਣਿਆ ਹੋਇਆ ਹੈ। ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਵਿਕਾਸ ਤੇ ਪੰਚਾਇਤੀ ਅਫਸਰ ਜਲਾਲਾਬਾਦ ਦੀ ਰਿਪੋਰਟ ਮੁਤਾਬਕ ਸਕੂਲ ਦੀ ਐੱਨਓਸੀ ਲੈਣ ਸਮੇਂ ਜ਼ਮੀਨ ਦੀ ਜਾਣਕਾਰੀ ਗਲਤ ਦਿੱਤੀ ਗਈ ਸੀ। ਦੋਸ਼ ਸਿੱਧ ਹੋਣ ਕਾਰਨ ਸਕੂਲ ਦੀ 31 ਮਾਰਚ 2005 ਨੂੰ ਲਈ ਗਈ ਐੱਨਓਸੀ ਰੱਦ ਕੀਤੀ ਜਾਂਦੀ ਹੈ।
ਜਾਣਕਾਰੀ ਮੁਤਾਬਕ ਪਿੰਡ ਦੇ ਕੁਝ ਲੋਕਾਂ ਵੱਲੋਂ ਇਸ ਦੀ ਸ਼ਿਕਾਇਤ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਨੂੰ ਦਿੱਤੀ ਗਈ ਸੀ। ਲੋਕਾਂ ਨੇ ਸ਼ਿਕਾਇਤ ਵਿਚ ਦੱਸਿਆ ਸੀ ਕਿ ਇਹ ਸਕੂਲ ਇਕ ਪ੍ਰਾਈਵੇਟ ਟੱਰਸਟ ਚਲਾ ਰਿਹਾ ਹੈ ਪਰ ਇਸ ਸਕੂਲ ਦੀ ਬਿਲਡਿੰਗ ਪੰਚਾਇਤੀ ਛੱਪੜ ਦੀ ਜਗ੍ਹਾ ‘ਤੇ ਬਣੀ ਹੋਈ ਹੈ।
ਇਹ ਵੀ ਪੜ੍ਹੋ : ਫ਼ਿਰੋਜ਼ਪੁਰ ‘ਚ ਪਹਿਲੀ ਵਾਰ ਮਨਾਇਆ ਜਾਵੇਗਾ ਰਾਜ ਪੱਧਰੀ ਬਸੰਤ ਮੇਲਾ, ਪਤੰਗ ਉਡਾਉਣ ਦੇ ਹੋਣਗੇ ਮੁਕਾਬਲੇ
ਸ਼ਿਕਾਇਤ ਦੇ ਬਾਅਦ ਜ਼ਿਲ੍ਹਾ ਵਿਕਾਸ ਤੇ ਪੰਚਾਇਤੀ ਵਿਭਾਗ ਵੱਲੋਂ ਕੀਤੀ ਗਈ ਜਾਂਚ ਦੇ ਬਾਅਦ ਇਹ ਗੱਲ ਖੁੱਲ੍ਹ ਕੇ ਸਾਹਮਣੇ ਆਈ ਹੈ। ਛੱਪੜ ਦੇ ਕੁੱਲ ਰਕਬੇ ਵਿਚੋਂ 20 ਕੈਨਲ 10 ਮਰਲੇ ਵਿਚ ਸਕੂਲ ਬਣਿਆ ਹੋਇਆ ਹੈ ਜੋ ਨਿਯਮਾਂ ਮੁਤਾਬਕ ਗੈਰ-ਕਾਨੂੰਨੀ ਹੈ। ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਵੱਲੋਂ ਆਪਣੇ ਪੱਤਰ ਦੀ ਜਾਂਚ ਵਿਚ ਇਹ ਸਕੂਲ ਇਕ ਨਿੱਜੀ ਵਿਅਕਤੀ ਦਾ ਪਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”