ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸਰਦੀ ਦੇ ਬਾਵਜੂਦ ਸਕੂਲਾਂ ਵਿੱਚ ਹੋਰ ਛੁੱਟੀਆਂ ਨਹੀਂ ਹੋਣਗੀਆਂ। ਉਹ ਇਹ ਵੀ ਮਹਿਸੂਸ ਕਰ ਰਹੇ ਹਨ ਕਿ ਸੂਬੇ ਵਿੱਚ ਬਹੁਤ ਠੰਡ ਹੈ, ਪਰ ਅਕਾਦਮਿਕ ਕੈਲੰਡਰ ਅਨੁਸਾਰ, ਫਿਲਹਾਲ ਛੁੱਟੀ ਨਹੀਂ ਲਈ ਜਾ ਸਕਦੀ ਹੈ।
ਮੰਤਰੀ ਬੈਂਸ ਨੇ ਕਿਹਾ ਕਿ ਇਸ ਸਾਲ ਲੋਕ ਸਭਾ ਚੋਣਾਂ ਹਨ, ਜਿਸ ਕਾਰਨ ਬੋਰਡ ਦੀਆਂ ਪ੍ਰੀਖਿਆਵਾਂ ਵੀ ਫਰਵਰੀ ਮਹੀਨੇ ਸ਼ੁਰੂ ਹੋ ਰਹੀਆਂ ਹਨ ਤੇ ਜੇਕਰ ਸੂਬੇ ਵਿਚ ਹੋਰ ਛੁੱਟੀਆਂ ਕੀਤੀਆਂ ਜਾਂਦੀਆਂ ਹਨ ਤਾਂ ਇਸ ਨਾਲ ਵਿਦਿਆਰਥੀਆਂਦੀ ਪੜ੍ਹਾਈ ਪ੍ਰਭਾਵਿਤ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਵਿਦਿਆਰਥੀਆਂ ਨੂੰ 230 ਦਿਨ ਸਕੂਲ ਜਾਣਾ ਪੈਂਦਾ ਹੈ ਪਰ ਇਸ ਸੈਸ਼ਨ ਵਿੱਚ ਹੜ੍ਹਾਂ ਕਾਰਨ ਪਹਿਲਾਂ ਹੀ ਕਾਫੀ ਛੁੱਟੀਆਂ ਹੋ ਚੁੱਕੀਆਂ ਹਨ। ਜਿਸ ਕਾਰਨ ਫਿਲਹਾਲ ਛੁੱਟੀਆਂ ਲੈਣਾ ਸੰਭਵ ਨਹੀਂ ਹੈ।
ਇਹ ਵੀ ਪੜ੍ਹੋ : ਜਗਰਾਓਂ : 5 ਕਿਲੋ ਚੂਰਾ ਪੋਸਤ ਤੇ ਨਸ਼ੀ.ਲੀਆਂ ਗੋਲੀਆਂ ਸਣੇ 3 ਤਸਕਰ ਕਾਬੂ, ਮੁਲਜ਼ਮਾਂ ‘ਤੇ ਪਹਿਲਾਂ ਤੋਂ ਦਰਜ ਹਨ ਕਈ ਮਾਮਲੇ
ਇਥੇ ਇਹ ਵੀ ਦੱਸਣਯੋਗ ਹੈ ਕਿ ਚੰਡੀਗੜ੍ਹ ਵਿਚ ਸਰਦੀ ਕਾਰਨ ਛੁੱਟੀਆਂ ਵਧਾ ਦਿੱਤੀਆਂ ਗਈਆਂ ਹਨ। ਉਥੇ 8ਵੀਂ ਤੱਕ ਦੇ ਸਕੂਲਾਂ ਨੂੰ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ ਤੇ ਹੁਣ ਨਵੇਂ ਹੁਕਮਾਂ ਮੁਤਾਬਕ ਚੰਡੀਗੜ੍ਹ ਵਿਚ ਸਕੂਲ 15 ਜਨਵਰੀ ਤੋਂ ਖੁੱਲ੍ਹਣਗੇ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”