ਇਨ੍ਹਾਂ ਵਿੱਚੋਂ ਇੱਕ 76 ਸਾਲਾ ਵਿਅਕਤੀ ਦਾ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਦਕਿ ਬਾਕੀ ਤਿੰਨ ਮਰੀਜ਼ ਘਰ ਵਿੱਚ ਹੀ ਆਈਸੋਲੇਟ ਹਨ। ਇਨ੍ਹਾਂ ਚਾਰ ਮਰੀਜ਼ਾਂ ਵਿੱਚ ਦੋ ਲੜਕੀਆਂ ਅਤੇ ਇੱਕ 28 ਸਾਲਾ ਨੌਜਵਾਨ ਵੀ ਸ਼ਾਮਲ ਹੈ। ਇਨ੍ਹਾਂ ਚਾਰ ਮਾਮਲਿਆਂ ਨਾਲ ਜ਼ਿਲ੍ਹੇ ਵਿੱਚ ਹੁਣ ਤੱਕ ਕਰੀਬ 43 ਹਜ਼ਾਰ 474 ਕਰੋਨਾ ਦੇ ਕੇਸ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚੋਂ ਹੁਣ ਤੱਕ 42928 ਮਰੀਜ਼ ਠੀਕ ਹੋ ਚੁੱਕੇ ਹਨ। ਇਸ ਤਰ੍ਹਾਂ ਜ਼ਿਲ੍ਹੇ ਵਿੱਚ ਮਰੀਜ਼ਾਂ ਦੇ ਠੀਕ ਹੋਣ ਦੀ ਦਰ 98.75 ਫੀਸਦੀ ਰਹੀ। ਜਦੋਂਕਿ ਸਿਹਤ ਵਿਭਾਗ ਦੇ ਰਿਕਾਰਡ ਅਨੁਸਾਰ ਜ਼ਿਲ੍ਹੇ ਵਿੱਚ ਕਰੀਬ 542 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ ਦੇ ਰਿਕਾਰਡ ਅਨੁਸਾਰ ਜ਼ਿਲ੍ਹੇ ਵਿੱਚ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ 22 ਲੱਖ 15 ਹਜ਼ਾਰ 735 ਟੀਕੇ ਲਗਾਏ ਜਾ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .